ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਕੇ ਹੋਰਾਂ ਲਈ ਬਣਿਆ ਪ੍ਰੇਰਨਾ ਸ੍ਰੋਤ
ਮਾਲੇਰਕੋਟਲਾ, 6 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸਰੌਦ ਦਾ ਅਗਾਂਹਵਧੂ ਕਿਸਾਨ ਨਾਰੰਗ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਸਦਕਾ ਇਲਾਕੇ ਦੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ । ਪਿਛਲੇ ਲਗਭਗ 4-5 ਸਾਲਾਂ ਤੋਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਇਹ ਕਿਸਾਨ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ ।
ਕ
ਕਰੀਅਰ ਕਾਉਂਸਲਿੰਗ ਅਤੇ ਮਾਨਸਿਕ ਸਿਹਤ ਸਬੰਧੀ ਸੈਮੀਨਾਰ
07-11-2026
ਮਾਲੇਰਕੋਟਲਾ, 6 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸਰੌਦ ਦਾ ਅਗਾਂਹਵਧੂ ਕਿਸਾਨ ਨਾਰੰਗ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਸਦਕਾ ਇਲਾਕੇ ਦੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ । ਪਿਛਲੇ ਲਗਭਗ 4-5 ਸਾਲਾਂ ਤੋਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਇਹ ਕਿਸਾਨ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ । ਅਗਾਂਹਵਧੂ ਕਿਸਾਨ ਨਾਰੰਗ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਸਬਸਿਡੀ ਸਕੀਮ ਅਧੀਨ ਪ੍ਰਾਪਤ ਕੀਤੇ ਸੁਪਰ ਸੀਡਰ ਦੀ ਮਦਦ ਨਾਲ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਪੈਂਦੀ ਅਤੇ ਖੇਤ ਵਿੱਚ ਮੌਜੂਦ ਫ਼ਸਲੀ ਰਹਿੰਦ-ਖੂੰਹਦ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਸਹਾਈ ਹੁੰਦੀ ਹੈ । ਉਨ੍ਹਾਂ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੇ ਨਤੀਜੇ ਤਸੱਲੀਬਖ਼ਸ਼ ਰਹੇ ਹਨ ਅਤੇ ਕਣਕ ਦਾ ਚੰਗਾ ਝਾੜ ਪ੍ਰਾਪਤ ਕਰਨ ਵਿੱਚ ਵੀ ਮਦਦ ਮਿਲੀ ਹੈ । ਖੇਤੀਬਾੜੀ ਵਿਕਾਸ ਅਫ਼ਸਰ ਡਾ. ਨਵਦੀਪ ਕੁਮਾਰ ਨੇ ਕਿਹਾ ਕਿ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨਾ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਨੂੰ ਸੰਭਾਲਣ ਵੱਲ ਵੀ ਮਹੱਤਵਪੂਰਨ ਕਦਮ ਹੈ। ਕਿਸਾਨ ਨਾਰੰਗ ਸਿੰਘ ਅਤੇ ਡਾ. ਨਵਦੀਪ ਕੁਮਾਰ ਨੇ ਸਾਂਝੇ ਤੌਰ ‘ਤੇ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ।