06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਹਰਨੂਰ ਕੌਰ ਨੇ ਰਾਸ਼ਟਰੀ ਪੱਧਰ ’ਤੇ ਮਾਪਿਆਂ ਅਤੇ ਸਕੂਲ ਦਾ ਨਾਮ ਕੀਤਾ ਰੌਸ਼ਨ

ਭਵਾਨੀਗੜ੍ਹ, 6 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਸਥਾਨਕ ਅਲਪਾਈਨ ਪਬਲਿਕ ਸਕੂਲ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਹਰਨੂਰ ਕੌਰ ਨੇ ਰਾਸ਼ਟਰੀ ਪੱਧਰ ਦੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ 30 ਅਕਤੂਬਰ ਨੂੰ ਸੈਂਟ ਰਲ ਵਿਜੀਲੈਂਸ ਕਮਿਸ਼ਨ, ਦਿੱਲੀ ਵਲੋਂ ਸੀ.

Ad Position 21
No active advertisement
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ । ਤਸਵੀਰ-ਸਰੌਦ 07-11-2026
ਭਵਾਨੀਗੜ੍ਹ, 6 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਸਥਾਨਕ ਅਲਪਾਈਨ ਪਬਲਿਕ ਸਕੂਲ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਹਰਨੂਰ ਕੌਰ ਨੇ ਰਾਸ਼ਟਰੀ ਪੱਧਰ ਦੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ 30 ਅਕਤੂਬਰ ਨੂੰ ਸੈਂਟ ਰਲ ਵਿਜੀਲੈਂਸ ਕਮਿਸ਼ਨ, ਦਿੱਲੀ ਵਲੋਂ ਸੀ.ਬੀ.ਐੱਸ.ਈ. ਦੇ ਸਹਿਯੋਗ ਨਾਲ ਦਿੱਲੀ ਵਿਖੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਪੱਧਰ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਪੂਰੇ ਭਾਰਤ ’ਚੋਂ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਪਹਿਲੇ ਦਸ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਚੁਣਿਆ ਗਿਆ, ਜਿਸ ਵਿੱਚ ਅਲਪਾਈਨ ਪਬਲਿਕ ਸਕੂਲ ਦੀ ਵਿਦਿਆਰਥਣ ਹਰਨੂਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਾਪਤੀ ਦਰਜ ਕੀਤੀ। ਹਰਨੂਰ ਕੌਰ , ਹਰਵਿੰਦਰ ਸਿੰਘ ਅਤੇ ਹਰਦੀਪ ਕੌਰ ਦੀ ਸਪੁੱਤਰੀ ਹੈ। ਸਕੂਲ ਪਹੁੰਚਣ ’ਤੇ ਵਿਦਿਆਰਥਣ ਦਾ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਹਰਮੀਤ ਸਿੰਘ ਗਰੇਵਾਲ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਇ ਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਦੀ ਪ੍ਰਿੰਸੀਪਲ ਰੋਮਾ ਅਰੋੜਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਿਰਫ਼ ਹਰਨੂਰ ਕੌਰ ਦੀ ਹੀ ਨਹੀਂ, ਸਗੋਂ ਸਮੁੱਚੇ ਅਲਪਾਈਨ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਇਸ ਸਫ਼ਲਤਾ ਦਾ ਸਿਹਰਾ ਆਰਟ ਐਂਡ ਕਰਾਫਟ ਅਧਿਆਪਕ ਕਰਮਜੀਤ ਸਿੰਘ ਦੀ ਮਿਹਨਤ ਅਤੇ ਵਿਦਿਆਰਥਣ ਦੀ ਲਗਨ ਨੂੰ ਵੀ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕਾਲੀ ਰਾਮ ਫਾਊਂਡੇਸ਼ਨ ਵਲੋਂ ਪਿੰਡਾਂ ਵਿੱਚ ਸਮਾਜ ਸੇਵਾ ਦੇ ਕਾਰਜ ਜਾਰੀ ਅਗਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫਾਰ ਯੂਨਿਟੀ’ ਕਰਵਾਈ
Ad Position 24