ਮਾਸਟਰ ਕਾਲੀ ਰਾਮ ਫਾਊਂਡੇਸ਼ਨ ਵਲੋਂ ਪਿੰਡਾਂ ਵਿੱਚ ਸਮਾਜ ਸੇਵਾ ਦੇ ਕਾਰਜ ਜਾਰੀ
ਖਨੌਰੀ, 6 ਨਵੰਬਰ (ਬਲਵਿੰਦਰ ਸਿੰਘ ਥਿੰਦ)- ਮਾਸਟਰ ਕਾਲੀ ਰਾਮ ਫਾਊਂਡੇਸ਼ਨ ਵਲੋਂ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਸਮਾਜ ਸੇਵਾ ਦੇ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਫਾਊਂਡੇਸ਼ਨ ਦੀ ਯਾਤਰਾ ਦੌਰਾਨ ਪਿੰਡ ਸ਼ਾਹਪੁਰ ਥੇੜੀ ਵਿਖੇ ਇੱਕ ਗ਼ਰੀਬ ਪਰਿਵਾਰ ਦੇ ਖ਼ਸਤਾ ਹਾਲ ਮਕਾਨ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਸੀਮਿੰਟ ਅਤੇ ਲੋਹੇ ਦਾ ਸਰੀਆ ਭਿਜਵਾ ਕੇ ਮਕਾਨ ਦੀ ਮੁਰੰਮਤ ਕਰਵਾਈ ਗਈ।
ਖਨੌਰੀ, 6 ਨਵੰਬਰ (ਬਲਵਿੰਦਰ ਸਿੰਘ ਥਿੰਦ)- ਮਾਸਟਰ ਕਾਲੀ ਰਾਮ ਫਾਊਂਡੇਸ਼ਨ ਵਲੋਂ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਸਮਾਜ ਸੇਵਾ ਦੇ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਫਾਊਂਡੇਸ਼ਨ ਦੀ ਯਾਤਰਾ ਦੌਰਾਨ ਪਿੰਡ ਸ਼ਾਹਪੁਰ ਥੇੜੀ ਵਿਖੇ ਇੱਕ ਗ਼ਰੀਬ ਪਰਿਵਾਰ ਦੇ ਖ਼ਸਤਾ ਹਾਲ ਮਕਾਨ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਸੀਮਿੰਟ ਅਤੇ ਲੋਹੇ ਦਾ ਸਰੀਆ ਭਿਜਵਾ ਕੇ ਮਕਾਨ ਦੀ ਮੁਰੰਮਤ ਕਰਵਾਈ ਗਈ। ਇਸੇ ਤਰ੍ਹਾਂ ਪਿੰਡ ਠਸਕਾ ਵਿਖੇ ਬਾਹਰੀ ਮਾਤਾ ਦੇ ਸਥਾਨ ਦੀ ਚਾਰਦੀਵਾਰੀ ਅਤੇ ਸਜਾਵਟ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਦਕਿ ਪਿੰਡ ਗੁਲਾਡ਼ੀ ਦੇ ਇੱਕ ਗ਼ਰੀਬ ਪਰਿਵਾਰ ਨੂੰ ਇਲਾਜ ਲਈ ਆਰਥਿਕ ਸਹਾਇਤਾ ਦਿੱਤੀ ਗਈ। ਇਸ ਤੋਂ ਇਲਾਵਾ ਪਿੰਡ ਖਨੌਰੀ ਖੁਰਦ ਵਿਖੇ ਸ੍ਰੀ ਗੁਰੂ ਰਵਿਦਾਸ ਭਵਨ ਦੇ ਨਿਰਮਾਣ ਕਾਰਜ ਲਈ 7,100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ।