ਵੱਖ-ਵੱਖ ਸਕੂਲਾਂ-ਕਾਲਜਾਂ ’ਚ ਧੂਮਧਾਮ ਨਾਲ ਮਨਾਈ ਦੀਵਾਲੀ
ਹਰੀ ਦੀਵਾਲੀ ਮਨਾਉਣ ਸਬੰਧੀ ਇਕ ਵਿਸ਼ੇਸ਼ ਸਮਾਗਮ ਕਰਵਾਇਆ
ਸੰਗਰੂਰ, 6 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਥਾਨਕ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪ੍ਰਦਰਸ਼ਨ ਰਹਿਤ ਗਰੀਨ ਦਿਵਾਲੀ ਮਨਾਉਣ ਸਬੰਧੀ ਇਕ ਵਿਸ਼ੇਸ਼ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸੰਪੰਨ ਹੋਇਆ। ਪ੍ਰਧਾਨਗੀ ਮੰਡਲ ਵਿਚ ਉਨ੍ਹਾਂ ਦੇ ਨਾਲ ਚੈਅਰਮੈਨ ਰਵਿੰਦਰ ਸਿੰਘ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਕਰਨੈਲ ਸਿੰਘ ਸੇਖੋਂ, ਡਾਕਟਰ ਮਨਮੋਹਨ ਸਿੰਘ, ਕਿਸ਼ੋਰੀ ਲਾਲ, ਜਨਰਲ ਸਕੱਤਰ ਕਮਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮੁੱਖ ਸਲਾਹਕਾਰ ਆਰ.
ਸੰਗਰੂਰ, 6 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਥਾਨਕ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪ੍ਰਦਰਸ਼ਨ ਰਹਿਤ ਗਰੀਨ ਦਿਵਾਲੀ ਮਨਾਉਣ ਸਬੰਧੀ ਇਕ ਵਿਸ਼ੇਸ਼ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸੰਪੰਨ ਹੋਇਆ। ਪ੍ਰਧਾਨਗੀ ਮੰਡਲ ਵਿਚ ਉਨ੍ਹਾਂ ਦੇ ਨਾਲ ਚੈਅਰਮੈਨ ਰਵਿੰਦਰ ਸਿੰਘ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਕਰਨੈਲ ਸਿੰਘ ਸੇਖੋਂ, ਡਾਕਟਰ ਮਨਮੋਹਨ ਸਿੰਘ, ਕਿਸ਼ੋਰੀ ਲਾਲ, ਜਨਰਲ ਸਕੱਤਰ ਕਮਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮੁੱਖ ਸਲਾਹਕਾਰ ਆਰ.ਐਲ ਪਾਂਧੀ, ਮੰਗਤ ਰਾਜ ਸੁਖੀਜਾ ,ਆਰਗੈਨਾਇਜ, ਰਾਜ ਕੁਮਾਰ ਬਾਂਸਲ, ਮੀਤ ਪ੍ਰਧਾਨ ਰਜਿੰਦਰ ਗੋਇਲ,ਜਨਕ ਰਾਜ ਜੋਸ਼ੀ, ਅਤੇ ਰਜਿੰਦਰ ਸਿੰਘ ਚੰਗਾਲ ਆਦਿ ਮੌਜੂਦ ਸਨ, ਜਦੋਂ ਕਿ ਮੁੱਖ ਮਹਿਮਾਨ ਵਜੋਂ ਉੱਘੇ ਸਮਾਜ ਸੇਵੀ ਲੋਕ ਸੇਵਕ ਗੋਪਾਲ ਦਾਸ ਗੋਇਲ, ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸਮਾਜ ਸੇਵੀ ਸੁਰਿੰਦਰ ਪਾਲ ਗਰਗ ਅਤੇ ਨਗਨ ਬਾਬਾ ਸ੍ਰੀ ਸਾਹਿਬ ਦਾਸ ਸੇਵਾ ਦਲ ਦੇ ਪ੍ਰਧਾਨ ਹਰੀਸ਼ ਅਰੋੜਾ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਹੱਥੀਂ ਕਿਰਤ ਕਰ ਰਹੇ ਮਿਹਨਤ ਨਾਲ ਮਿੱਟੀ ਦੇ ਦੀਵੇ ਬਣਾ ਕੇ ਫੁੱਟ ਪਾਥਾ ਤੇ ਵੇਚਣ ਵਾਲੇ ਕ੍ਰਿਤੀਆਂ ਪਾਸੋਂ ਖ੍ਰੀਦ ਕੇ ਵੱਡੇ ਗਏ ਅਤੇ ਪੇਠੇ ਦੀ ਮਠਿਆਈ ਵੰਡੀ ਗਈ । ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸਾਨੂੰ ਗ੍ਰੀਨ ਦੀਪਾਵਲੀ ਮਨਾਉਣੀ ਚਾਹੀਦੀ ਹੈ ਅਤੇ ਹੱਥੀ ਕੰਮ ਕਰਨ ਵਾਲੇ ਕਾਰੀਗਰਾਂ ਪਾਸੋਂ ਮਿੱਟੀ ਦੇ ਦੀਵੇ ਖ੍ਰੀਦ ਕੇ ਰੋਸ਼ਨੀ ਕਰਨੀ ਚਾਹੀਦੀ ਹੈ ਤਾਂ ਜੋਂ ਉਨ੍ਹਾਂ ਨੂੰ ਵੀ ਖੁਸ਼ੀ ਨਾਲ ਦਿਪਾਂਵਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਚੈਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋਂ ਹਵਾ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਤੇ ਕੁਲਵੰਤ ਰਾਏ ਬਾਂਸਲ, ਬਲਦੇਵ ਰਾਜ ਮਦਾਨ, ਮਹੇਸਜ਼ੋਹਰ, ਤਿਲਕ ਰਾਜ ਸਤੀਜਾ, ਸੁਰਿੰਦਰ ਸੋ਼ਰੀ, ਵਾਸਦੇਵ ਸ਼ਰਮਾ, ਯੁਧਿਸ਼ਟਰ, ਅਸ਼ੋਕ ਨਾਗਪਾਲ, ਮਦਨ ਗੋਪਾਲ ਸਿੰਗਲਾ, ਕੁਲਵੰਤ ਰਾਏ ਬਾਂਸਲ,ਓਮ ਪ੍ਰਕਾਸ਼ ਸ਼ਰਮਾ ਆਦਿ ਮੌਜੂਦ ਸਨ। ਸੰਗਰੂਰ, (ਅਮਨਦੀਪ ਸਿੰਘ ਬਿੱਟਾ)- ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬਹੁਤ ਹੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸਕੂਲ ਵਿੱਚ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੀਵਾਲੀ ਦੇ ਇਤਿਹਾਸਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਲਛਮੀ ਮਾਤਾ ਦੀ ਪੂਜਾ ਕੀਤੀ ਗਈ।ਵਿਦਿਆਰਥੀਆਂ ਨੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸੰਬੰਧਿਤ ਭਾਸ਼ਣ , ਗੀਤ, ਕਵਿਤਾਵਾਂ ਅਤੇ ਨਾਚ ਪੇਸ਼ ਕੀਤਾ। ਛੋਟੇ-ਛੋਟੇ ਬੱਚੇ ਰੰਗ ਬਿਰੰਗੀਆਂ ਪਰੰਪਰਾਗਤ ਪੁਸ਼ਾਕਾਂ ਵਿੱਚ ਸਕੂਲ ਪਹੁੰਚੇ।ਇਸ ਮੌਕੇ ਸਕੂਲ ਵਿੱਚ ਦੀਵਾ ਅਤੇ ਮੋਮਬੱਤੀ ਸਜਾਉਣ, ਪੇਪਰ ਲਾਲਟੈਣ ਅਤੇ ਰੰਗੋਲੀ ਬਣਾਉਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਕੂਲ ਦੇ ਚੇਅਰਮੈਨ ਸ. ਅਜੀਤਇੰਦਰ ਸਿੰਘ ਮਾਨਸ਼ਾਹੀਆ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ , ਡਾਇਰੈਕਟਰ ਸ੍ਰੀਮਤੀ ਅਨੁਰੂਪ ਜੌਹਲ ਅਤੇ ਪ੍ਰਿੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਮਰਗੜ੍ਹ, (ਜਤਿੰਦਰ ਮੰਨਵੀ)- ਸਰਕਾਰੀ ਕਾਲਜ ਅਮਰਗੜ੍ਹ ਵਿਖੇ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ.ਤੇਜਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਅਤੇ ਕਾਰੋਬਾਰ ਪ੍ਰਤੀ ਉਤਸ਼ਾਹਿਤ ਕਰਨ ਲਈ ਦੀਵਾਲੀ ਮੇਲਾ ਲਗਾਇਆ ਗਿਆ। ਮੇਲੇ ਦਾ ਉਦਘਾਟਨ ਸਮਾਜ ਸੇਵੀ ਡਾ. ਪਵਿੱਤਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਕਿੱਤਾ ਛੋਟਾ ਜਾਂ ਵੱਡਾ ਨਹੀਂ ਹੁੰਦਾ, ਸਗੋਂ ਉਸ ਨੂੰ ਲਗਨ ਅਤੇ ਮਿਹਨਤ ਨਾਲ ਕਰਨਾ ਜ਼ਰੂਰੀ ਹੈ। ਇਸ ਮੌਕੇ ਡਾ. ਅਮਨਦੀਪ ਵਾਤਿਸ਼ ਨੇ ਉੱਦਮਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਅਮਲੀ ਰੂਪ ਦੇਣਾ ਹੀ ਉੱਦਮਤਾ ਦਾ ਮੁੱਖ ਮਕਸਦ ਹੈ। ਮੇਲੇ ਦੇ ਸੰਚਾਲਕ ਡਾ. ਕਾਦੰਬਰੀ ਗਾਸੋ ਅਤੇ ਪ੍ਰੋ. ਸੋਨੀਆ ਗੱਖੜ ਸਨ। ਮੁੂਣਕ, (ਵਰਿੰਦਰ ਭਾਰਦਵਾਜ, ਪ੍ਰਵੀਨ ਮਦਾਨ) - ਬਾਬੂ ਬ੍ਰਿਸ਼ ਭਾਨ ਡੀ.ਏ.ਵੀ.ਪਬਲਿਕ ਸਕੂਲ ਮੂਨਕ ਵਿਖੇ ਪਿ੍ੰਸੀਪਲ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਵਿੱਚ ਤਿਉਹਾਰਾਂ ਨੂੰ ਆਪਸੀ ਪਿਆਰ ਦੇ ਨਾਲ ਮਨਾਉਣ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਦੀਵਾਲੀ ਬੜੀ ਧੂਮ-ਧਾਮ ਨਾਲ ਮਨਾਈ ਗਈ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਧੰਨਤੇਰਸ, ਦੀਵਾਲੀ ਦੇ ਤਿਉਹਾਰ ਬਾਰੇ, ਵਿਸ਼ਕਰਮਾ ਡੇ, ਭਾਈ ਦੂਜ, ਸ੍ਰੀ ਰਾਮ ਚੰਦਰ, ਸ੍ਰੀ ਗੁਰੂ ਹਰਗੋਬਿੰਦ ਸਾਹਿਬ, ਸਵਾਮੀ ਦਇਆਨੰਦ ਅਤੇ ਭਗਵਾਨ ਮਹਾਂਵੀਰ ਸਵਾਮੀ ਮਹਾਂਪੁਰਸ਼ਾਂ ਦੇ ਜੀਵਨ ਉੱਤੇ ਵੀ ਚਾਨਣਾ ਪਾਇਆ। ‘ਬੈਸਟ ਆਊਟ ਆਫ ਵੇਸਟ’ ਇੰਟਰ -ਹਾਊਸ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਤੀਜੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਪ੍ਰਤੀਯੋਗਤਾ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਇੰਟਰ-ਹਾਊਸ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ- ਵਿਦਿਆਰਥਣਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ । ਬੱਚਿਆਂ ਨੇ ਬੜੇ ਹੀ ਮਿਹਨਤ ਅਤੇ ਲਗਨ ਦੇ ਨਾਲ ਖੂਬਸੂਰਤ ਰੰਗੋਲੀਆਂ ਬਣਾਈਆਂ। ਅਮਰਗੜ੍ਹ, (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ‘ਚ ਪ੍ਰਿੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਦੀ ਅਗਵਾਈ ਵਿੱਚ ਦੀਵਾਲੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਟਾਫ ਵੱਲੋਂ ਸਕੂਲ ਵਿੱਚ ਵਿਦਿਆਰਥੀਆਂ ‘ਚ ਦੀਵਾਲੀ ਦੇ ਤਿਉਹਾਰ ਨਾਲ ਸੰਬੰਧਿਤ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ। ਵਾਇਸ ਪ੍ਰਿੰਸੀਪਲ ਮੈਡਮ ਮਮਤਾ ਦਾਨੀ ਨੇ ਵਿਦਿਆਰਥੀਆਂ ਨੂੰ ਵੱਧ ਰਹੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਸਕੂਲ ਚੇਅਰਮੈਨ ਅਸ਼ੋਕ ਕੁਮਾਰ ਦਾਨੀ ਨੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਅਹਿਮਦਗੜ, (ਸੁਖਜੀਤ ਸਿੰਘ ਖੇੜਾ)- ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਵੱਲੋਂ ਸਮਾਜ ਨੂੰ ਇੱਕ ਬੇਹੱਦ ਸਾਰਥਿਕ, ਪ੍ਰੇਰਨਾਦਾਇਕ ਅਤੇ ਸਕਾਰਾਤਮਿਕ ਸੁਨੇਹਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਹਲਕਾ ਵਾਸੀਆਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਤਿਉਹਾਰ ਦੀਆਂ ਨਿੱਘੀਆਂ ਮੁਬਾਰਕਾਂ ਦਿੱਤੀਆਂ ਹਨ, ਉਨ੍ਹਾਂ ਦਾ ਮੁੱਖ ਧਿਆਨ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ‘ਤੇ ਰਿਹਾ ਹੈ। ਉਨ੍ਹਾਂ ਅੰਤ ਵਿੱਚ ਆਸ ਪ੍ਰਗਟਾਈ ਕਿ ਹਲਕੇ ਦੇ ਸੂਝਵਾਨ ਅਤੇ ਦਿਆਲੂ ਲੋਕ ਇਸ ਸਕਾਰਾਤਮਿਕ ਸੋਚ ‘ਤੇ ਪੂਰਨ ਤੌਰ ‘ਤੇ ਅਮਲ ਕਰਨਗੇ, ਆਪਣੇ ਸਥਾਨਕ ਭਰਾਵਾਂ ਦਾ ਹੱਥ ਫੜਨਗੇ ਅਤੇ ਇਸ ਤਿਉਹਾਰ ਨੂੰ ਸਹੀ ਮਾਅਨਿਆਂ ਵਿੱਚ ‘ਸਾਂਝੀਆਂ ਖੁਸ਼ੀਆਂ ਦਾ ਤਿਉਹਾਰ’ ਬਣਾਉਣਗੇ। ਮੁੂਣਕ, (ਵਰਿੰਦਰ ਭਾਰਦਵਾਜ)- ਗਿਆਨ ਗੰਗਾ ਇੰਟਰਨੈਸ਼ਨਲ ਸਕੂਲ ਬੱਲਰਾਂ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਹੀ ਹਰਸ਼ੋ-ਉਲਾਸ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਮੌਕੇ ਪੂਰੇ ਸਕੂਲ ਕੈਂਪਸ ਵਿੱਚ ਖੁਸ਼ੀ, ਉਮੰਗ ਅਤੇ ਤਿਉਹਾਰੀ ਮਾਹੌਲ ਦੇਖਣ ਨੂੰ ਮਿਲਿਆ। ਇਸ ਸ਼ੁਭ ਮੌਕੇ ’ਤੇ ਸਕੂਲ ਦੇ ਚੇਅਰਮੈਨ ਸ਼੍ਰੀ ਸੀਤਾਰਾਮ ਮਿੱਤਲ ਅਤੇ ਸ਼੍ਰੀ ਸੁਰੇਸ਼ ਮਿੱਤਲ ਵੱਲੋਂ ਸਮੂਹ ਅਧਿਆਪਕਾਂ ਨੂੰ ਤੋਹਫ਼ੇ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਸਮੂਹ ਸਟਾਫ਼ ਵੱਲੋਂ ਚੇਅਰਮੈਨ ਸਾਹਿਬ ਦਾ ਧੰਨਵਾਦ ਕੀਤਾ। ਸੁਨਾਮ ਊਧਮ ਸਿੰਘ ਵਾਲਾ, (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਵਿਖੇ ਦਿਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਵੱਲੋਂ ਸਮੂਹ ਸਟਾਫ਼ ਨੂੰ ਦਿਵਾਲੀ ਦੇ ਤੋਹਫ਼ੇ ਦੇ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਪ੍ਰਿੰਸੀਪਲ ਸ੍ਰੀ ਸੰਦੀਪ ਅਤੇ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ ਈ.ਟੀ.ਟੀ. ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦਿਵਾਲੀ ਰੌਸ਼ਨੀ, ਖੁਸ਼ਹਾਲੀ ਅਤੇ ਆਪਸੀ ਪਿਆਰ ਦੇ ਪ੍ਰਤੀਕ ਦਾ ਤਿਉਹਾਰ ਹੈ। ਸ਼ੇਰਪੁਰ, (ਮੇਘ ਰਾਜ ਜੋਸ਼ੀ)- ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੀ ਅਗਵਾਈ ਹੇਠ ਮੁਢਲਾ ਸਿਹਤ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜੀਐਸ ਭਿੰਡਰ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਨੇ ਪੀ. ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਵਿਖੇ ਪੌਦੇ ਲਗਾਏ ਅਤੇ ਲੋਕਾਂ ਨੂੰ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਬੀ. ਈ.ਈ ਹਰਪ੍ਰੀਤ ਕੌਰ, ਰਾਜੇਸ਼ ਰਿਖੀ,ਮੈਡਮ ਪਰਮਿੰਦਰ ਕੌਰ, ਕੁਲਵਿੰਦਰ ਕੌਰ, ਦੀਪਕ ਸ਼ਰਮਾ, ਅਮਰੀਕ ਸਿੰਘ, ਤਜਿੰਦਰ ਸਿੰਘ, ਵਰਸ਼ਦੀਪ ਅੱਤਰੀ, ਗੁਰਪ੍ਰੀਤ ਸਿੰਘ, ਬਸੰਤ ਸਿੰਘ ਵੀ ਹਾਜ਼ਰ ਸਨ। ਚੀਮਾ ਮੰਡੀ, (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਉਤਸ਼ਾਹ ਨਾਲ ਕਰਵਾਇਆ ਗਿਆ। ਵਿਦਿਆਰਥੀਆ ਵੱਲੋਂ ਵੱਖ-ਵੱਖ ਰੰਗਾਂ ਦੀ ਮਦਦ ਨਾਲ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ ਅਤੇ ਦੀਵਾ ਮੇਕਿੰਗ, ਪੋਸਟਰ ਮੇਕਿੰਗ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸੰਬੰਧੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਪ੍ਰਬੰਧਕ ਰਾਜ ਕੁਮਾਰ ਵਸ਼ਿਸ਼ਟ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ । ਚੀਮਾ ਮੰਡੀ, (ਗੁਰਜੀਤ ਸਿੰਘ ਚਹਿਲ) - ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ। ਇਸ ਤਿਉਹਾਰ ਨੂੰ ਮਨਾਉਂਦਿਆਂ ਵਾਤਾਵਰਨ ਦੀ ਸੁਰੱਖਿਆ ਨੂੰ ਵੀ ਪਹਿਲ ਦੇਣੀ ਚਾਹੀਦੀ ਹੈ। ਇਸ ਸੰਬੰਧੀ ਡਾ. ਸੋਮਨਾਥ ਮਹਿਤਾ ਮੈਨੇਜਿੰਗ ਡਾਇਰੈਕਟਰ ਸ਼ਿਵ ਸ਼ਕਤੀ ਕਾਲਜ ਆਫ ਗਰੁੱਪਜ ਭੀਖੀ, ਜਸਵੀਰ ਸਿੰਘ ਚੀਮਾ ਚੇਅਰਮੈਨ ਪੈਰਾਮਾਊਂਟ ਸਕੂਲ ਚੀਮਾ, ਮੌਟੀ ਗਰਗ ਚੇਅਰਮੈਨ ਕੇ.ਸੀ.ਟੀ. ਕਾਲਜ ਫਤਹਿਗੜ੍ਹ ਗੰਢੂਆਂ, ਸਮਾਜ ਸੇਵੀ ਡਾ. ਰਾਮ ਲਾਲ ਗੋਇਲ ਅਤੇ ਸਮਾਜ ਸੇਵੀ ਗੁਰਸੇਵਕ ਸਿੰਘ ਕਲੱਬ ਪ੍ਰਧਾਨ ਬਿਗੜਵਾਲ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ । ਪੈਰਾਮਾਊਂਟ ਸਕੂਲ ਚੀਮਾ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਦੀਵਾਲੀ ਮੌਕੇ ਬੱਚਿਆਂ ਨੂੰ ਪਟਾਕਿਆਂ ਦੀ ਬਜਾਏ ਦੀਵੇ ਜਗਾਉਣ ਅਤੇ ਵਾਤਾਵਰਨ ਪੱਖੀ ਤਰੀਕੇ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ । ਕੇ ਸੀ ਟੀ ਕਾਲਜ ਫਤਹਿਗੜ੍ਹ ਦੇ ਚੇਅਰਮੈਨ ਮੌਟੀ ਗਰਗ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਆਪਸੀ ਪਿਆਰ, ਸਾਂਝ ਅਤੇ ਭਾਈਚਾਰੇ ‘ਚ ਹੈ। ਪਟਾਕਿਆਂ ਦਾ ਧੂੰਆਂ ਅਤੇ ਉੱਚੀ ਆਵਾਜ਼ ਨਾ ਸਿਰਫ਼ ਮਨੁੱਖਾਂ ਲਈ ਸਗੋਂ ਪਸ਼ੂ-ਪੰਛੀਆਂ ਲਈ ਵੀ ਨੁਕਸਾਨਦਾਇਕ ਹੈ। ਸਾਨੂੰ ਅਜਿਹੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਨ੍ਹਾਂ ਨਾਲ ਦੂਜਿਆਂ ਨੂੰ ਪ੍ਰੇਸ਼ਾਨੀ ਹੋਵੇ। ਸਮਾਜ ਸੇਵੀ ਡਾ. ਰਾਮ ਲਾਲ ਗੋਇਲ ਮੋਹਾਲੀ (ਧਰਮਗੜ੍ਹ ਵਾਲੇ) ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਰੱਖਣਾ ਸਿਰਫ਼ ਸਰਕਾਰ ਦੀ ਹੀ ਨਹੀਂ ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਟਾਕਿਆਂ ਤੋਂ ਪਰਹੇਜ਼ ਕਰੇ ਤਾਂ ਹਵਾ ਪ੍ਰਦੂਸ਼ਣ ਨੂੰ ਘਟਾਉਣ ‘ਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਕੁਦਰਤ ਨਾਲ ਸਾਂਝ ਪਾਉਣ ਦਾ ਸੱਦਾ ਦਿੱਤਾ। ਸਮਾਜ ਸੇਵੀ ਗੁਰਸੇਵਕ ਸਿੰਘ ਬਿਗੜਵਾਲ ਨੇ ਕਿਹਾ ਕਿ ਦੀਵਾਲੀ ਮੌਕੇ ਸਾਨੂੰ ਸਮਾਜ ਦੇ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਕੇ ਖੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਪਟਾਕਿਆਂ ‘ਤੇ ਫ਼ਜ਼ੂਲ ਖਰਚ ਕਰਨ ਦੀ ਬਜਾਏ ਇਹ ਪੈਸਾ ਕਿਸੇ ਲੋੜਵੰਦ ਦੀ ਸਹਾਇਤਾ ਲਈ ਵਰਤਿਆ ਜਾਵੇ ਤਾਂ ਤਿਉਹਾਰ ਦੀ ਖੁਸ਼ੀ ਹੋਰ ਵੀ ਵਧ ਸਕਦੀ ਹੈ।