ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਪ੍ਰਸ਼ਾਸਨ ਖੇਤਾਂ ’ਚ ਉੱਤਰਿਆ, ਦੋਵੇਂ ਐੱਸ.ਡੀ.ਐੱਮ. ਨੇ ਖੁਦ ਕੀਤੀ ਨਿਗਰਾਨੀ
ਮਲੇਰਕੋਟਲਾ, 6 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹੇ ਵਿੱਚ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਸਹਿਯੋਗ ਨਾਲ ਖੇਤ ਪੱਧਰ ‘ਤੇ ਨਿਗਰਾਨੀ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵਿਰਾਜ ਐੱਸ.
ਕ
ਕਿਸਾਨਾਂ ਨੂੰ ਕੀਤੀ ਅੱਗ ਨਾ ਲਗਾਉਣ ਦੀ ਅਪੀਲ
07-11-2026
ਮਲੇਰਕੋਟਲਾ, 6 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹੇ ਵਿੱਚ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਸਹਿਯੋਗ ਨਾਲ ਖੇਤ ਪੱਧਰ ‘ਤੇ ਨਿਗਰਾਨੀ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਸ਼ਾਸਨਿਕ ਅਧਿਕਾਰੀ ਖ਼ੁਦ ਖੇਤਾਂ ਵਿੱਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਇਸੇ ਤਹਿਤ ਐੱਸ.ਡੀ.ਐੱਮ. ਮਲੇਰਕੋਟਲਾ ਕਨੂ ਗਰਗ ਅਤੇ ਐੱਸ.ਡੀ.ਐੱਮ. ਅਮਰਗੜ੍ਹ/ਅਹਿਮਦਗੜ੍ਹ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਬੰਧਤ ਖੇਤਰਾਂ ਦਾ ਦੌਰਾ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ਦੀ ਨਿਗਰਾਨੀ ਕੀਤੀ ਗਈ। ਸਿਵਲ ਤੇ ਪੁਲਿਸ ਅਧਿਕਾਰੀਆਂ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਨਾਲ ਚੌਂਦਾ, ਰਾਏਪੁਰ ਅਤੇ ਬਹਿਣੀ ਕਲਾਂ ਸਮੇਤ ਪ੍ਰਭਾਵਿਤ ਥਾਵਾਂ ‘ਤੇ ਅੱਗ ਬੁਝਾਉਣ ਲਈ ਤੁਰੰਤ ਉਪਰਾਲੇ ਕੀਤੇ ਗਏ। ਹਿੰਮਤਾਨਾ ਅਤੇ ਮੁਹੰਮਦਗੜ੍ਹ ਵਿਖੇ ਟ੍ਰਾਂਸਫਾਰਮਰ ਨਾਲ ਸਬੰਧਤ ਅੱਗ ਲੱਗਣ ਦੀਆਂ ਘਟਨਾਵਾਂ ਦਾ ਵੀ ਜਾਇਜ਼ਾ ਲਿਆ ਗਿਆ। ਦੋਵਾਂ ਐੱਸ.ਡੀ.ਐੱਮਜ਼ ਨੇ ਸਾਂਝੇ ਤੌਰ ‘ਤੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਹਿਯੋਗ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਦਿਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਪੜਤਾਲ ਕਰਨੀ ਵੀ ਜ਼ਰੂਰੀ ਹੈ, ਤਾਂ ਜੋ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਅਤੇ ਪਰਾਲੀ ਨੂੰ ਜਾਣਬੁੱਝ ਕੇ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਸਹੀ ਫ਼ਰਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਿਤ ਹੋਣ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਲੋਕਾਂ ਦੀ ਸਿਹਤ ਵੀ ਪ੍ਰਭਾਵਿਤ ਹੁੰਦੀ ਹੈ। ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਉਪਲਬਧ ਮਸ਼ੀਨਰੀ ਅਤੇ ਤਕਨੀਕੀ ਸਹਾਇਤਾ ਦਾ ਲਾਭ ਉਠਾਉਣ। ਦੋਵਾਂ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਅੱਗ ਲੱਗਣ ਦੀ ਕਿਸੇ ਵੀ ਘਟਨਾ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਹੀ ਖੇਤਾਂ, ਵਾਤਾਵਰਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ।