06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਤ ਅਤਰ ਸਿੰਘ ਦੀ 100ਵੀਂ ਬਰਸੀ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਉੱਘੇ ਵਿਦਵਾਨਾਂ ਨੇ ਸੰਤ ਜੀ ਦੇ ਜੀਵਨ, ਫ਼ਲਸਫ਼ੇ ਅਤੇ ਵਿੱਦਿਅਕ ਯੋਗਦਾਨ ਬਾਰੇ ਕੀਤੇ ਵਿਚਾਰ ਸਾਂਝੇ

ਮਸਤੂਆਣਾ ਸਾਹਿਬ, 6 ਨਵੰਬਰ (ਦਮਦਮੀ)-ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੀ ਸਰਪ੍ਰਸਤੀ ਹੇਠ ਸੰਤ ਅਤਰ ਸਿੰਘ ਗੁਰਮਤਿ ਕਾਲਜ ਅਤੇ ਲੋਕ ਇਨਸਾਫ਼ ਫਰੰਟ ਵੱਲੋਂ ਮਹਾਨ ਤਪੱਸਵੀ, ਵਿਦਿਆ ਦੇ ਪ੍ਰਚਾਰਕ ਅਤੇ ਸਮਾਜ ਸੁਧਾਰਕ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ‘ਸੰਤ ਅਤਰ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ’ ਵਿਸ਼ੇ ’ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਪ੍ਰੋ.

Ad Position 21
No active advertisement
ਅਜੀਤ ਡੈਸਕ 07-11-2026
ਮਸਤੂਆਣਾ ਸਾਹਿਬ, 6 ਨਵੰਬਰ (ਦਮਦਮੀ)-ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੀ ਸਰਪ੍ਰਸਤੀ ਹੇਠ ਸੰਤ ਅਤਰ ਸਿੰਘ ਗੁਰਮਤਿ ਕਾਲਜ ਅਤੇ ਲੋਕ ਇਨਸਾਫ਼ ਫਰੰਟ ਵੱਲੋਂ ਮਹਾਨ ਤਪੱਸਵੀ, ਵਿਦਿਆ ਦੇ ਪ੍ਰਚਾਰਕ ਅਤੇ ਸਮਾਜ ਸੁਧਾਰਕ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ‘ਸੰਤ ਅਤਰ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ’ ਵਿਸ਼ੇ ’ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਡਾ. ਦਰਸ਼ਨ ਸਿੰਘ ਨੇ ਕੀਤੀ। ਇਸ ਮੌਕੇ ਕੈਨੇਡਾ ਤੋਂ ਇੰਟਰਨੈਸ਼ਨਲ ਸਕਾਲਰ ਡਾ. ਦਲਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਡਾਇਰੈਕਟਰ ਪ੍ਰੋ. ਡਾ. ਅਮਰ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਸਰਬਜਿੰਦਰ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੀ ਸ਼ੁਰੂਆਤ ਮੌਕੇ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਡਾਇਰੈਕਟਰ ਡਾ. ਗੁਰਬੀਰ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਅਤੇ ਵਿਦਵਾਨਾਂ ਦਾ ਸਵਾਗਤ ਕਰਦਿਆਂ ਸੈਮੀਨਾਰ ਦੇ ਉਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਭਾਈ ਹਰਜਿੰਦਰ ਸਿੰਘ ਮਾਝੀ ਦੇ ਸੁਚੱਜੇ ਮੰਚ ਸੰਚਾਲਨ ਹੇਠ ਹੋਏ ਇਸ ਸੈਮੀਨਾਰ ਦੌਰਾਨ ਪ੍ਰਧਾਨਗੀ ਭਾਸ਼ਣ ਦਿੰਦਿਆਂ ਪ੍ਰੋ. ਡਾ. ਦਰਸ਼ਨ ਸਿੰਘ ਨੇ ਸੰਤ ਅਤਰ ਸਿੰਘ ਜੀ ਦੇ ਪਵਿੱਤਰ ਜੀਵਨ, ਉਨ੍ਹਾਂ ਦੀ ਅਧਿਆਤਮਿਕ ਸ਼ਖ਼ਸੀਅਤ ਅਤੇ ਸਮਾਜ ਨੂੰ ਦਿੱਤੀਆਂ ਮਹਾਨ ਸੇਵਾਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਸੰਤ ਜੀ ਦੇ ਜੀਵਨ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰਸੰਗ ਅਤੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਦੀ ਵਿਚਾਰਧਾਰਾ ਨੂੰ ਅਜੋਕੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਦੱਸਿਆ। ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਕੈਨੇਡਾ ਨੇ ਗੁਰਬਾਣੀ ਦੇ ਹਵਾਲਿਆਂ ਰਾਹੀਂ ‘ਸੰਤ’ ਪਦ ਦੀ ਡੂੰਘੀ ਦਾਰਸ਼ਨਿਕ ਵਿਆਖਿਆ ਕਰਦਿਆਂ ਸੰਤ ਅਤਰ ਸਿੰਘ ਜੀ ਦੇ ਮਹਾਨ ਜੀਵਨ, ਅਧਿਆਤਮਿਕ ਉੱਚਤਾ ਅਤੇ ਵਿਚਾਰਧਾਰਕ ਪੱਖਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸੇ ਤਰ੍ਹਾਂ ਪ੍ਰੋ. ਡਾ. ਅਮਰ ਸਿੰਘ ਨੇ ਸੰਤ ਜੀ ਦੇ ਬਹੁਪੱਖੀ ਜੀਵਨ ਅਤੇ ਪੰਥ, ਸਮਾਜ ਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਤੱਥਾਂ ਸਹਿਤ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਡਾ. ਅਮਰ ਸਿੰਘ ਦਾ ਪੀਐੱਚ.ਡੀ. ਦਾ ਖੋਜ ਕਾਰਜ ਵੀ ਸੰਤ ਅਤਰ ਸਿੰਘ ਜੀ ਦੇ ਜੀਵਨ ਅਤੇ ਕਾਰਜਾਂ ’ਤੇ ਆਧਾਰਿਤ ਹੈ। ਉਨ੍ਹਾਂ ਨੇ ਆਪਣੇ ਖੋਜ ਕਾਰਜ ਦੌਰਾਨ ਇਕੱਤਰ ਕੀਤੇ ਦਸਤਾਵੇਜ਼ੀ ਹਵਾਲਿਆਂ ਰਾਹੀਂ ਸੰਤ ਜੀ ਦੇ ਜੀਵਨ ਨਾਲ ਜੁੜੇ ਕਈ ਅਹਿਮ ਅਤੇ ਅਣਛੂਹੇ ਪਹਿਲੂਆਂ ਨੂੰ ਉਜਾਗਰ ਕੀਤਾ। ਪ੍ਰੋ. ਡਾ. ਸਰਬਜਿੰਦਰ ਸਿੰਘ ਨੇ ਸੰਤ ਜੀ ਦੀ ਵਿਦਿਅਕ ਸੋਚ, ਦੂਰਅੰਦੇਸ਼ੀ ਅਤੇ ਸਮਾਜ ਨੂੰ ਸੇਧ ਦੇਣ ਵਾਲੀ ਵਿਚਾਰਧਾਰਾ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਗੱਦੀ ਪ੍ਰਥਾ ਦੇ ਵਿਰੋਧੀ ਸਨ। ਇਸ ਲਈ ਗੁਰੂ ਘਰਾਂ ਵਿੱਚ ਗੱਦੀ ਸਿਸਟਮ ਨੂੰ ਪ੍ਰਚਲਿਤ ਕਰਨਾ ਸੰਤ ਜੀ ਦੀ ਸੋਚ ਅਤੇ ਸਿਧਾਂਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਸੰਤ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਕੇਵਲ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਮਰਿਆਦਾ, ਸਿਧਾਂਤਾਂ ਅਤੇ ਰਵਾਇਤਾਂ ਦੀ ਪਾਲਣਾ ਕਰਨੀ ਵੀ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਸੰਤ ਅਤਰ ਸਿੰਘ ਜੀ ਦੇ ਜੀਵਨ ਤੋਂ ਸੇਧ ਲੈ ਕੇ ਉਨ੍ਹਾਂ ਦੀ ਵਿਚਾਰਧਾਰਾ ਅਤੇ ਸਿਧਾਂਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ।ਸੈਮੀਨਾਰ ਦੌਰਾਨ ਅਕਾਲ ਡਿਗਰੀ ਕਾਲਜ ਦੀ ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰੋ. ਅਜੇਪਾਲ ਸਿੰਘ, ਪ੍ਰੋ. ਰਾਜਵਿੰਦਰਪਾਲ ਸਿੰਘ ਕੌਲੀ, ਪ੍ਰਿੰਸੀਪਲ ਜਸਵੀਰ ਸਿੰਘ ਧੂਰਾ ਅਤੇ ਸਿੱਖ ਜਥਾ ਮਾਲਵਾ ਦੇ ਭਾਈ ਮਲਕੀਤ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਸੰਤ ਅਤਰ ਸਿੰਘ ਜੀ ਵੱਲੋਂ ਸਿੱਖਿਆ, ਧਰਮ ਪ੍ਰਚਾਰ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਪਾਈਆਂ ਪਿਰਤਾਂ ਅੱਜ ਵੀ ਸਮਾਜ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਸੇਵਾ ਭਾਵਨਾ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਹਰਜੀਤ ਸਿੰਘ ਸਜੂਮਾਂ, ਡਾ. ਸਤਵੀਰ ਸਿੰਘ, ਪ੍ਰਿੰਸੀਪਲ ਡਾ. ਵਿਜੇ ਪਲਾਹਾ, ਡਾ. ਜਤਿੰਦਰ ਦੇਵ, ਬਲਵੰਤ ਸਿੰਘ ਜੋਗਾ, ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਮੀਤ ਗ੍ਰੰਥੀ ਭਾਈ ਗੁਰਮੇਲ ਸਿੰਘ, ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ, ਹਜ਼ੂਰੀ ਕਥਾਵਾਚਕ ਭਾਈ ਜਸਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਿਦਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਦੇ ਮਾਮਲੇ ’ਚੋਂ ਮੁੱਖ ਦੋਸ਼ੀ ਸਮੇਤ 3 ਬਰੀ ਅਗਲੀ ਖ਼ਬਰ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਪ੍ਰਸ਼ਾਸਨ ਖੇਤਾਂ ’ਚ ਉੱਤਰਿਆ, ਦੋਵੇਂ ਐੱਸ.ਡੀ.ਐੱਮ. ਨੇ ਖੁਦ ਕੀਤੀ ਨਿਗਰਾਨੀ
Ad Position 24