ਐੱਨ.ਐੱਸ.ਐੱਸ. ਕੈਂਪ ਲਗਾਇਆ
ਲਹਿਰਾਗਾਗਾ, 6 ਨਵੰਬਰ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿਖੇ ਇਕ ਰੋਜ਼ਾ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ.
ਲਹਿਰਾਗਾਗਾ, 6 ਨਵੰਬਰ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿਖੇ ਇਕ ਰੋਜ਼ਾ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਕੈਂਪ ਲਗਾਇਆ ਗਿਆ, ਜਿਸ ਵਿੱਚ ਕਾਲਜ ਦੇ ਲਗਭਗ 100 ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੀ ਸ਼ੁਰੂਆਤ ਕਾਲਜ ਕੈਂਪਸ ਦੀ ਸਫ਼ਾਈ ਮੁਹਿੰਮ ਨਾਲ ਕੀਤੀ ਗਈ। ਇਸ ਦੌਰਾਨ ਪ੍ਰੋਗਰਾਮ ਅਫ਼ਸਰਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਨਾਲ ਗਮਲਿਆਂ ਨੂੰ ਪੇਂਟ ਕਰਕੇ ਕੈਂਪਸ ਦੀ ਸੁੰਦਰਤਾ ਵਿੱਚ ਵਾਧਾ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਕਾਲਜ ਦੇ ਹਰੇ-ਭਰੇ ਪਾਰਕਾਂ ਦੀ ਸਫ਼ਾਈ ਵੀ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਇਤਿਹਾਸ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਐੱਨ.ਐੱਸ.ਐੱਸ. ਪੂਰੀ ਤਰ੍ਹਾਂ ਰਾਸ਼ਟਰੀ ਭਾਵਨਾ ਨੂੰ ਸਮਰਪਿਤ ਯੋਜਨਾ ਹੈ।