ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਬਰਨਾਲਾ, 7 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖ਼ੁਸ਼ੀ, ਸਕਾਰਾਤਮਕਤਾ, ਸ਼ਾਂਤੀ ਅਤੇ ਆਪਸੀ ਸਾਂਝ ਦਾ ਸੰਦੇਸ਼ ਦੇਣਾ ਸੀ।
ਬਰਨਾਲਾ, 7 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖ਼ੁਸ਼ੀ, ਸਕਾਰਾਤਮਕਤਾ, ਸ਼ਾਂਤੀ ਅਤੇ ਆਪਸੀ ਸਾਂਝ ਦਾ ਸੰਦੇਸ਼ ਦੇਣਾ ਸੀ। ਇਸ ਮੌਕੇ ਸੰਸਥਾ ਦੇ ਕੈਂਪਸ ਨੂੰ ਰੰਗ-ਬਰੰਗੀਆਂ ਲਾਈਟਾਂ, ਰਵਾਇਤੀ ਸਜਾਵਟ ਅਤੇ ਮਨਮੋਹਕ ਤਿਉਹਾਰੀ ਪ੍ਰਬੰਧਾਂ ਨਾਲ ਖ਼ੂਬਸੂਰਤੀ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਤਿਉਹਾਰੀ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਰਵਾਇਤੀ ਸਜਾਵਟ, ਕਲਾਤਮਕ ਪ੍ਰਦਰਸ਼ਨਾਂ ਅਤੇ ਸਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਜਿਸ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡਾ: ਭਵੇਤ ਗਰਗ, ਡਾ: ਜਸ਼ਨ ਜੋਤ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਖ਼ੁਸ਼ੀ, ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕੀ ਕਮੇਟੀ ਮੈਂਬਰਾਂ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗ ਲਾ, ਅਸ਼ਵਨੀ ਕੁਮਾਰ, ਭਵੁਕਤਾ ਸ਼ਰਮਾ, ਰਜਨੀਸ਼ ਨਰੂਲਾ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।