07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਕਿਸਾਨਾਂ ਦੀ ਚੋਣ ਪਹਿਲਾ ਇਨਾਮ ਪਿੰਡ ਝਲੂਰ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਜਿੱਤਿਆ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਪ੍ਰਬੰਧਨ ਮੁਹਿੰਮ-2026 ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਉਤਸ਼ਾਹਿਤ ਕਰਨ ਲਈ ਵਿੱਢੀ ਲੱਕੀ ਡਰਾਅ ਮੁਹਿੰਮ ਤਹਿਤ ਲੱਕੀ ਡਰਾਅ ਕੱਢੇ ਗਏ, ਜਿਸ ਵਿਚ 25 ਅਗਾਂਹਵਧੂ ਕਿਸਾਨਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਮੌਜੂਦਗੀ ਵਿਚ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਕੁੱਲ 25 ਕਿਸਾਨਾਂ ਦੀ ਇਨਾਮਾਂ ਲਈ ਚੋਣ ਕੀਤੀ ਗਈ।

Ad Position 21
No active advertisement
ਗ੍ਰੀਨ ਵੈਲੀ ਪਬਲਿਕ ਸਕੂਲ ਵਿਖੇ ਦੀਵਾਲੀ ਤਿਊਹਾਰ ਮਨਾਉਣ ਸਮੇਂ ਸਕੂਲ ਪ੍ਬੰਧਕ ਸਟਾਫ ਅਤੇ ਵਿਦਿਆਰਥੀਆਂ ਨਾਲ। ਤਸਵੀਰ: ਸੁਖਜੀਤ ਸਿੰਘ ਖੇੜਾ 08-11-2026
ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਪ੍ਰਬੰਧਨ ਮੁਹਿੰਮ-2026 ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਉਤਸ਼ਾਹਿਤ ਕਰਨ ਲਈ ਵਿੱਢੀ ਲੱਕੀ ਡਰਾਅ ਮੁਹਿੰਮ ਤਹਿਤ ਲੱਕੀ ਡਰਾਅ ਕੱਢੇ ਗਏ, ਜਿਸ ਵਿਚ 25 ਅਗਾਂਹਵਧੂ ਕਿਸਾਨਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਮੌਜੂਦਗੀ ਵਿਚ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਕੁੱਲ 25 ਕਿਸਾਨਾਂ ਦੀ ਇਨਾਮਾਂ ਲਈ ਚੋਣ ਕੀਤੀ ਗਈ। ਇਸ ਡਰਾਅ ਵਿਚ ਪਿੰਡ ਝਲੂਰ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਕੇ 20,000 ਰੁਪਏ ਦਾ ਇਨਾਮ ਜਿੱਤਿਆ। ਪਿੰਡ ਬੀਹਲਾ ਦੇ ਕਿਸਾਨ ਜਸਵਿੰਦਰ ਸਿੰਘ ਜੌਹਲ ਨੇ ਦੂਜਾ ਸਥਾਨ ਹਾਸਲ ਕਰ ਕੇ 15,000 ਰੁਪਏ ਅਤੇ ਪਿੰਡ ਹੰਡਿਆਇਆ ਦੇ ਕਿਸਾਨ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕਰ ਕੇ 10,000 ਰੁਪਏ ਦਾ ਇਨਾਮ ਜਿੱਤਿਆ। ਜੇਤੂ ਕਿਸਾਨਾਂ ਦੇ ਖੇਤੀਬਾੜੀ ਅਭਿਆਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾ ਇਨਾਮ ਜਿੱਤਣ ਵਾਲੇ ਕਿਸਾਨ ਸੁਖਵਿੰਦਰ ਸਿੰਘ ਵੱਲੋਂ ਪਰਾਲੀ ਦੀਆਂ ਗੱਠਾਂ ਬਣਵਾਉਣ ਉਪਰੰਤ ਮਲਚਿੰਗ ਵਿਧੀ ਰਾਹੀਂ ਆਲੂਆਂ ਦੀ ਬਿਜਾਈ ਕੀਤੀ ਗਈ ਹੈ। ਦੂਜਾ ਇਨਾਮ ਜਿੱਤਣ ਵਾਲੇ ਜਸਵਿੰਦਰ ਸਿੰਘ ਜੌਹਲ ਵੱਲੋਂ ਮਲਚਿੰਗ ਵਿਧੀ ਨਾਲ ਆਲੂਆਂ ਦੀ ਬਿਜਾਈ ਕਰਨ ਦੇ ਨਾਲ-ਨਾਲ ਸੁਪਰ ਸੀਡਰ ਰਾਹੀਂ ਕਣਕ ਦੀ ਬਿਜਾਈ ਵੀ ਕੀਤੀ ਗਈ ਹੈ। ਇਸੇ ਤਰ੍ਹਾਂ ਤੀਜਾ ਇਨਾਮ ਜਿੱਤਣ ਵਾਲੇ ਮਨਪ੍ਰੀਤ ਸਿੰਘ ਵਲੋਂ ਪਰਾਲੀ ਦੀਆਂ ਗੱਠਾਂ ਬਣਵਾਉਣ ਉਪਰੰਤ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਬਾਕੀ 22 ਚੁਣੇ ਗਏ ਕਿਸਾਨਾਂ ਨੂੰ 2,500-2,500 ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤਰ੍ਹਾਂ ਪਹਿਲੇ ਲੱਕੀ ਡਰਾਅ ਰਾਹੀਂ ਕੁੱਲ 1 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਂਈ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਦੀਵਾਲੀ ਮੌਕੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਲੋਂ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਵੰਡੇ ਤੋਹਫ਼ੇ
Ad Position 24