07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਖਰੀਦ ਮੁੜ ਸ਼ੁਰੂ ਨਾ ਹੋਣ ’ਤੇ ਵੱਡੇ ਐਕਸ਼ਨ ਦੀ ਚਿਤਾਵਨੀ

ਕੌਹਰੀਆਂ, 7 ਨਵੰਬਰ (ਸੁਨੀਲ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ ਅੱਜ ਪਿੰਡ ਸ਼ਾਦੀਹਰੀ ਦੀ ਦਾਣਾ ਮੰਡੀ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਬੰਦ ਹੋਣ ਸਬੰਧੀ ਜਾਇਜ਼ਾ ਲਿਆ ਗਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਮੰਡੀ ਵਿੱਚ ਫ਼ਸਲ ਪਈ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਝੋਨੇ ਦੀ ਖਰੀਦ ਬੰਦ ਹੋਣ ’ਤੇ ਕਿਸਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ-ਸੁਨੀਲ ਗਰਗ 08-11-2026
ਕੌਹਰੀਆਂ, 7 ਨਵੰਬਰ (ਸੁਨੀਲ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ ਅੱਜ ਪਿੰਡ ਸ਼ਾਦੀਹਰੀ ਦੀ ਦਾਣਾ ਮੰਡੀ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਬੰਦ ਹੋਣ ਸਬੰਧੀ ਜਾਇਜ਼ਾ ਲਿਆ ਗਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਮੰਡੀ ਵਿੱਚ ਫ਼ਸਲ ਪਈ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਅਤੇ ਹਰਜੀਤ ਸਿੰਘ ਮਹਿਲਾਂ ਨੇ ਖਰੀਦ ਏਜੰਸੀ ਦੇ ਇੰਸਪੈਕਟਰ ਨਾਲ ਗੱਲਬਾਤ ਕੀਤੀ। ਇੰਸਪੈਕਟਰ ਨੇ ਦੱਸਿਆ ਕਿ ਸ਼ਾਦੀਹਰੀ ਮੰਡੀ ਵਿੱਚ 50 ਹਜ਼ਾਰ ਗੱਟੇ ਝੋਨੇ ਦੀ ਖਰੀਦ ਦਾ ਟੀਚਾ ਸੀ, ਜੋ ਪੂਰਾ ਹੋ ਚੁੱਕਾ ਹੈ, ਇਸ ਲਈ ਹੁਣ ਹੋਰ ਖਰੀਦ ਨਹੀਂ ਕੀਤੀ ਜਾ ਸਕਦੀ। ਇਸ ਤੋਂ ਬਾਅਦ ਮੰਡੀ ਵਿੱਚ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਡੀ ਵਿੱਚ ਪਏ ਝੋਨੇ ਦੀ ਖਰੀਦ ਜਲਦ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਵੱਲੋਂ ਵੱਡਾ ਐਕਸ਼ਨ ਉਲੀਕਿਆ ਜਾਵੇਗਾ।ਇਸ ਮੌਕੇ ਹਰਬੰਸ ਸਿੰਘ ਦਿੜ੍ਹਬਾ, ਮਿਸ਼ਰਾ ਸਿੰਘ ਨਿਹਾਰਗੜ੍ਹ, ਕੁਲਦੀਪ ਸਿੰਘ ਮਹਿਲਾਂ, ਗੇਬਾ ਸਿੰਘ ਸ਼ਾਦੀਹਰੀ, ਬੰਤਾ ਸਿੰਘ ਸ਼ਾਦੀਹਰੀ, ਠੰਡੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੇ ਅਮਨ ਅਰੋੜਾ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਪਟਾਕੇ ਚਲਾਉਂਦੇ ਸਮੇਂ ਸਾਵਧਾਨੀਆਂ ਵਰਤਣ ਲੋਕ: ਡਾ. ਮਿੱਤਲ
Ad Position 24