07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੇ ਅਮਨ ਅਰੋੜਾ ਨੂੰ ਸੌਂਪਿਆ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 7 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਆਸ਼ਾ ਵਰਕਰਾਂ ਅਤੇ ਆਸ਼ਾ ਫੈਸਲੀਟੇਟਰ ਵਲੋਂ ਜਥੇਬੰਦੀ ਦੀ ਸੀਨੀਅਰ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਦੁੱਗਾਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੀਆਂ ਪਿਛਲੇ ਲੰਮੇ ਸਮੇ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਇਕ ਮੰਗ-ਪੱਤਰ ਦਿੱਤਾ ਗਿਆ। ਜਿਸ ਵਿਚ ਦਿਆਲਾ ਕੌਰ,ਚਰਨਜੀਤ ਕੌਰ ਮੰਗਵਾਲ,ਸੋਮਾ ਕੌਰ ਸੁਨਾਮ,ਮਨਦੀਪ ਕੌਰ ਸ਼ੇਰਪੁਰ, ਸੋਨੀ ਕੌਹਰੀਆਂ ਆਦਿ ਆਗੂਆਂ ਨੇ ਕਿਹਾ ਕਿ 14 ਅਕਤੂਬਰ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਸਾਹਿਬ ਨਾਲ਼ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਈ ਸੀ ।

Ad Position 21
No active advertisement
ਅਜੀਤ ਡੈਸਕ 08-11-2026
ਸੁਨਾਮ ਊਧਮ ਸਿੰਘ ਵਾਲਾ, 7 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਆਸ਼ਾ ਵਰਕਰਾਂ ਅਤੇ ਆਸ਼ਾ ਫੈਸਲੀਟੇਟਰ ਵਲੋਂ ਜਥੇਬੰਦੀ ਦੀ ਸੀਨੀਅਰ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਦੁੱਗਾਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੀਆਂ ਪਿਛਲੇ ਲੰਮੇ ਸਮੇ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਇਕ ਮੰਗ-ਪੱਤਰ ਦਿੱਤਾ ਗਿਆ। ਜਿਸ ਵਿਚ ਦਿਆਲਾ ਕੌਰ,ਚਰਨਜੀਤ ਕੌਰ ਮੰਗਵਾਲ,ਸੋਮਾ ਕੌਰ ਸੁਨਾਮ,ਮਨਦੀਪ ਕੌਰ ਸ਼ੇਰਪੁਰ, ਸੋਨੀ ਕੌਹਰੀਆਂ ਆਦਿ ਆਗੂਆਂ ਨੇ ਕਿਹਾ ਕਿ 14 ਅਕਤੂਬਰ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਸਾਹਿਬ ਨਾਲ਼ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਈ ਸੀ ।ਜਿਸ ਵਿਚ ਮੰਤਰੀ ਵਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ ਮੰਨੀਆਂ ਗਈਆਂ ਮੰਗਾਂ ਦਾ ਜਲਦ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਪਰ ਕਰੀਬ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਆਸ਼ਾ ਵਰਕਰਾਂ ਅਤੇ ਫੈਸਲੀਟੇਟਰਾਂ ਦੀਆ ਮੰਗਾਂ ਸਬੰਧੀ ਚੁੱਪ ਵੱਟੀ ਹੋਈ ਹੈ। ਇਸ ਮੌਕੇ ਊਸ਼ਾ ਰਾਣੀ, ਹਰਬਿਲਾਸ ਕੌਰ, ਸੋਨਾ, ਸੁਖਵਿੰਦਰ ਕੌਰ, ਕੁਲਦੀਪ ਕੌਰ, ਸੋਨੀਆ ਰਾਣੀ, ਸਰਬਜੀਤ ਕੌਰ, ਗੁਰੀ ਥਾਪਾ, ਰੇਣੂ ਬਾਲਾ, ਮਮਤਾ ਰਾਣੀ, ਸੀਤਾ ਰਾਣੀ, ਪੂਜਾ ਰਾਣੀ, ਰਜਨੀ ਬਾਲਾ, ਰਮਨਦੀਪ ਕੌਰ ਦੁੱਗਾਂ, ਕਮਲਜੀਤ ਕੌਰ, ਪ੍ਰਵੀਨ ਰਾਣੀ, ਰਾਧਾ ਰਾਣੀ, ਸਰੋਜ ਰਾਣੀ, ਬਲਵਿੰਦਰ ਕੌਰ, ਪੂਜਾ, ਇੰਦਰਜੀਤ ਕੌਰ, ਸਿੰਦਰ ਕੌਰ, ਸੁਖਵਿੰਦਰ ਕੌਰ, ਹੇਮਾ, ਸੋਨਮ,ਮੀਨੂ,ਰਮਨ, ਰਾਜ ਰਾਣੀ, ਗੁਰਪ੍ਰੀਤ ਕੌਰ, ਸੁਰਿੰਦਰ ਕੌਰ, ਜਸਵੀਰ ਕੌਰ, ਮੰਨਤ, ਜੋਤੀ ਰਾਣੀ ਅਤੇ ਅਮਨਦੀਪ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਦਾਸ ਕਾਲਜ ਵਿਚ ਨਵੇਂ ਵਿਦਿਆਰਥੀਆਂ ਲਈ ‘ਆਗਮਨ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਖਰੀਦ ਮੁੜ ਸ਼ੁਰੂ ਨਾ ਹੋਣ ’ਤੇ ਵੱਡੇ ਐਕਸ਼ਨ ਦੀ ਚਿਤਾਵਨੀ
Ad Position 24