ਕਿਸਾਨਾਂ ਵਲੋਂ ਜੁਰਮਾਨੇ ਵਾਪਸ ਲੈਣ ਦੀ ਮੰਗ
ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਨਾਮ ਬਲਾਕ ਦੇ ਪ੍ਰਧਾਨ ਯਾਦਵਿੰਦਰ ਸਿੰਘ ਚੱਠੇ ਨਕਟੇ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵੱਡੀ ਪੱਧਰ ’ਤੇ ਕਿਸਾਨਾਂ ’ਤੇ ਪਰਾਲੀ ਸਾੜਨ ਨੂੰ ਲੈਕੇ ਪੁਲਿਸ ਪਰਚੇ ਦਰਜ ਕਰਨ ਦੇ ਨਾਲ-ਨਾਲ ਮੋਟੇ ਜੁਰਮਾਨੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਕ ਪਾਸੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ।
ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਨਾਮ ਬਲਾਕ ਦੇ ਪ੍ਰਧਾਨ ਯਾਦਵਿੰਦਰ ਸਿੰਘ ਚੱਠੇ ਨਕਟੇ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵੱਡੀ ਪੱਧਰ ’ਤੇ ਕਿਸਾਨਾਂ ’ਤੇ ਪਰਾਲੀ ਸਾੜਨ ਨੂੰ ਲੈਕੇ ਪੁਲਿਸ ਪਰਚੇ ਦਰਜ ਕਰਨ ਦੇ ਨਾਲ-ਨਾਲ ਮੋਟੇ ਜੁਰਮਾਨੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਕ ਪਾਸੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ।ਆੜ੍ਹਤੀਆ ਅਤੇ ਸ਼ੈਲਰ ਮਾਲਕਾਂ ਵਲੋਂ ਮਿਲ ਕੇ ਕਿਸਾਨਾਂ ਦੀ ਲੁੱਟ ਖਸੁੱਟ ਕੀਤੀ ਜਾ ਰਹੀ ਹੈ ਪਰ ਮਾਰਕਿਟ ਕਮੇਟੀਆਂ ਦੇ ਅਧਿਕਾਰੀ ਵਲੋਂ ਚੁੱਪ ਵੱਟੀ ਹੋਈ ਹੈ, ਦੂਜੇ ਪਾਸੇ ਕਰਜੇ ਦੇ ਮਾਰੇ ਕਿਸਾਨਾਂ ਉੱਪਰ ਪਰਾਲੀ ਦੇ ਕੇਸ ਪਾ ਕੇ ਮੋਟੇ ਜੁਰਮਾਨੇ ਕੀਤੇ ਜਾ ਰਹੇ ਹਨ । ਜੇਕਰ ਪੰਜਾਬ ਸਰਕਾਰ ਨੇ ਇਹ ਕਿਸਾਨ ਮਾਰੂ ਫੈਸਲੇ ਵਾਪਸ ਨਾ ਲਏ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।