08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਿੰਡ ਧੌਲਾ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਮਨਾਇਆ

ਰੂੜੇਕੇ ਕਲਾਂ, 9 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਿਲਪਕਾਰ ਅਤੇ ਦੇਸ਼ ਦੇ ਹੁਨਰਮੰਦ ਕਾਰੀਗਰਾਂ, ਦਸਤਕਾਰਾਂ ਅਤੇ ਕਿਰਤੀਆਂ ਦੇ ਪ੍ਰੇਰਨ ਸ੍ਰੋਤ ਭਗਵਾਨ ਸ੍ਰੀ ਵਿਸ਼ਵਕਰਮਾ ਦਾ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਵਿਸ਼ਵਕਰਮਾ ਭਵਨ ਧੌਲਾ ਵਿਖੇ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾ ਰਾਹੀਂ ਸੰਗਤਾਂ ਨੂੰ ਭਗਵਾਨ ਦੇ ਜੀਵਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 10-11-2026
ਰੂੜੇਕੇ ਕਲਾਂ, 9 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਿਲਪਕਾਰ ਅਤੇ ਦੇਸ਼ ਦੇ ਹੁਨਰਮੰਦ ਕਾਰੀਗਰਾਂ, ਦਸਤਕਾਰਾਂ ਅਤੇ ਕਿਰਤੀਆਂ ਦੇ ਪ੍ਰੇਰਨ ਸ੍ਰੋਤ ਭਗਵਾਨ ਸ੍ਰੀ ਵਿਸ਼ਵਕਰਮਾ ਦਾ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਵਿਸ਼ਵਕਰਮਾ ਭਵਨ ਧੌਲਾ ਵਿਖੇ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾ ਰਾਹੀਂ ਸੰਗਤਾਂ ਨੂੰ ਭਗਵਾਨ ਦੇ ਜੀਵਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਨੂੰ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਪ੍ਰਧਾਨ ਮੰਗਲ ਸਿੰਘ ਰੁਪਾਲ, ਪਰਮਜੀਤ ਸਿੰਘ, ਗਿਆਨ ਸਿੰਘ, ਕੁਲਵੰਤ ਸਿੰਘ, ਭੋਲਾ ਸਿੰਘ, ਬਿੰਦਰ ਸਿੰਘ, ਜਗਸੀਰ ਸਿੰਘ, ਜਿੰਦੀ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਜਸਵੰਤ ਸਿੰਘ, ਗੁਰਬਚਨ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ। ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਪ੍ਰਧਾਨ ਮੰਗਲ ਸਿੰਘ ਰੁਪਾਲ ਧੌਲਾ ਨੇ ਕਿਹਾ ਕਿ ਇਲਾਕੇ ਵਿਚ ਵੱਖ-ਵੱਖ ਜਗ੍ਹਾ ’ਤੇ ਭਗਵਾਨ ਜੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਾਡੀ ਜਥੇਬੰਦੀ ਵਲੋਂ ਹਰ ਇਕ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਿੰਡ ਪੱਖੋ ਕਲਾਂ, ਰੂੜੇਕੇ ਕਲਾਂ, ਧੂਰਕੋਟ ਵਿਖੇ ਵੀ ਭਗਵਾਨ ਸ੍ਰੀ ਵਿਸ਼ਵਕਰਮਾ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬਲਜੀਤ ਸਿੰਘ, ਲਖਵੀਰ ਸਿੰਘ, ਦਲਬਾਰਾ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੇਰਕਾ ਡੇਅਰੀ ਵਲੋਂ ਸਟੀਲ ਦੀਆਂ ਢੋਲੀਆਂ ਦੁੱਧ ਉਤਪਾਦਕਾਂ ਨੂੰ ਵੰਡੀਆਂ ਅਗਲੀ ਖ਼ਬਰ ਮਨਜਿੰਦਰ ਮੁੰਦਰੀ ਖ਼ਿਲਾਫ਼ ਨਸ਼ੀਲੀਆਂ ਗੋਲੀਆਂ ਦਾ ਪਰਚਾ ਦਰਜ
Ad Position 24