08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਟਾਕਿਆਂ ਦੀਆਂ ਚੰਗਿਆੜੀਆਂ ਨਾਲ ਦੋ ਗੁਦਾਮਾਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਖਨੌਰੀ, 9 ਨਵੰਬਰ (ਬਲਵਿੰਦਰ ਸਿੰਘ ਥਿੰਦ)-ਦੀਵਾਲੀ ਦੀ ਰਾਤ ਸ਼ਹਿਰ ’ਚ ਪਟਾਕਿਆਂ ਦੀਆਂ ਚੰਗਿਆੜੀਆਂ ਕਾਰਨ ਦੋ ਵੱਖ-ਵੱਖ ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ।

Ad Position 21
No active advertisement
ਅਜੀਤ ਡੈਸਕ 10-11-2026
ਖਨੌਰੀ, 9 ਨਵੰਬਰ (ਬਲਵਿੰਦਰ ਸਿੰਘ ਥਿੰਦ)-ਦੀਵਾਲੀ ਦੀ ਰਾਤ ਸ਼ਹਿਰ ’ਚ ਪਟਾਕਿਆਂ ਦੀਆਂ ਚੰਗਿਆੜੀਆਂ ਕਾਰਨ ਦੋ ਵੱਖ-ਵੱਖ ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਦੋਵੇਂ ਥਾਵਾਂ ’ਤੇ ਆਂਢ-ਗੁਆਂਢ ਦੇ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਘਟਨਾ ਬੇਲਰਖਾਂ ਬਰਤਨ ਵਾਲਿਆਂ ਦੇ ਗੁਦਾਮ ਵਿੱਚ ਵਾਪਰੀ। ਦੁਕਾਨ ਦੇ ਮਾਲਕ ਵਿਜੇ ਮਿੱਤਲ ਅਤੇ ਉਨ੍ਹਾਂ ਦੇ ਗੁਆਂਢੀ ਸਤੀਸ਼ ਸਿੰਗਲਾ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਗੁਦਾਮ ਵਿੱਚ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਪਟਾਕਿਆਂ ਦੀ ਚੰਗਿਆੜੀ ਕਾਰਨ ਗੁਦਾਮ ਵਿੱਚ ਅੱਗ ਲੱਗੀ। ਆਂਢ-ਗੁਆਂਢ ਦੇ ਲੋਕਾਂ ਨੇ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਦੀ ਲਪਟ ਜ਼ਿਆਦਾ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਬਾਅਦ ਹੀ ਇਸ ’ਤੇ ਕਾਬੂ ਪਾਇਆ ਜਾ ਸਕਿਆ। ਇਸ ਅੱਗ ਕਾਰਨ ਗੁਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਬਰਤਨਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਤੋਂ ਇਲਾਵਾ ਇੱਕ ਨਵੀਂ ਕ੍ਰੇਟਾ ਕਾਰ ਅਤੇ ਇੱਕ ਮੋਟਰਸਾਈਕਲ ਵੀ ਅੱਗ ਦੀ ਲਪੇਟ ਵਿੱਚ ਆ ਕੇ ਸੜ ਗਏ। ਵਿਜੇ ਮਿੱਤਲ ਨੇ ਦੱਸਿਆ ਕਿ ਗੁਦਾਮ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਦੀ ਕੋਈ ਸੰਭਾਵਨਾ ਨਹੀਂ ਸੀ ਅਤੇ ਉਨ੍ਹਾਂ ਮੁਤਾਬਕ ਅੱਗ ਪਟਾਕਿਆਂ ਦੀ ਚੰਗਿਆੜੀ ਕਾਰਨ ਹੀ ਲੱਗੀ ਹੈ। ਇਸੇ ਤਰ੍ਹਾਂ ਦੂਜੀ ਘਟਨਾ ਨਰਵਾਣਾ ਰੋਡ ’ਤੇ ਵਾਪਰੀ, ਜਿੱਥੇ ਸਤਬੀਰ ਕਾਂਸਲ ਦੇ ਬਾਰਦਾਨੇ ਵਾਲੇ ਗੁਦਾਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਮੌਕੇ ਵੀ ਆਂਢ-ਗੁਆਂਢ ਦੇ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਇਸ ਸਬੰਧੀ ਜਦੋਂ ਖਨੌਰੀ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਟਾਕੇ ਚੱਲਣ ਦੌਰਾਨ ਬਰਤਨਾਂ ਦੇ ਗੁਦਾਮ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਿੰਮ ’ਚ ਲੱਗੀ ਅੱਗ ਕਾਰਨ ਹੋਇਆ ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਕਾਂਸੀ ਦਾ ਤਗਮਾ ਜਿੱਤਣ ’ਤੇ ਨੈਸ਼ਨਲ ਫੁੱਟਬਾਲ ਖਿਡਾਰੀ ਦਾ ਪਿੰਡ ਪਹੁੰਚਣ ’ਤੇ ਸਨਮਾਨ
Ad Position 24