ਲਾਈਫ ਗਾਰਡ ਨਰਸਿੰਗ ਕਾਲਜ ਭਿੰਡਰਾਂ, ਸੰਗਰੂਰ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਮਨਾਇਆ
ਸੰਗਰੂਰ, 10 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਲਾਈਫ ਗਾਰਡ ਨਰਸਿੰਗ ਕਾਲਜ ਭਿੰਡਰਾਂ, ਸੰਗਰੂਰ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ, ਸ਼ਰਧਾ ਅਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਬਲਦੇਵ ਸਿੰਘ ਗਾਜੇਵਾਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸੰਗਰੂਰ, 10 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਲਾਈਫ ਗਾਰਡ ਨਰਸਿੰਗ ਕਾਲਜ ਭਿੰਡਰਾਂ, ਸੰਗਰੂਰ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ, ਸ਼ਰਧਾ ਅਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਬਲਦੇਵ ਸਿੰਘ ਗਾਜੇਵਾਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਦੇ ਕਾਨੂੰਨੀ ਸਲਾਹਕਾਰ ਡਾ. ਸੁਖਵਿੰਦਰ ਸਿੰਘ ਅਤੇ ਡਾ. ਪਰਵਿੰਦਰ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਆਪਣੇ ਅੰਦਰ ਗਿਆਨ, ਚੰਗੇ ਵਿਚਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਰੌਸ਼ਨੀ ਜਗਾਉਣ ਦਾ ਪ੍ਰਤੀਕ ਹੈ। ਸੰਸਥਾ ਦੇ ਪ੍ਰਿੰਸੀਪਲ ਪ੍ਰੋ. ਰਿੰਟੂ ਚਤੁਰਵੇਦੀ ਨੇ ਵੀ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਵਿਦਿਆਰਥੀਆਂ ਨੂੰ ਖੁਸ਼ੀ, ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸੁਖਦਰਸ਼ਨ ਪਾਲ ਸਿੰਘ, ਹਰਿੰਦਰ ਸਿੰਘ, ਸਤਨਾਮ ਸਿੰਘ, ਡਾ. ਭਾਵਨਾ ਬਾਂਸਲ (ਪ੍ਰਿੰਸੀਪਲ, ਡੀ. ਫਾਰਮੇਸੀ), ਸਤਿੰਦਰ ਕੌਰ (ਪ੍ਰਿੰਸੀਪਲ, ਈ.ਟੀ.ਟੀ.), ਮਨਿੰਦਰਪਾਲ ਸਿੰਘ (ਪ੍ਰਿੰਸੀਪਲ, ਆਈ.ਟੀ.ਆਈ.), ਸੁਖਦੀਪ ਕੌਰ, ਇੰਦਰਜੀਤ ਕੌਰ, ਹਰਪ੍ਰੀਤ ਕੌਰ, ਮੈਡਮ ਸ਼ਾਲੂ, ਰਮਨਪ੍ਰੀਤ ਕੌਰ, ਸ਼ਾਲੂ ਮਲਿਕ, ਖੁਸ਼ਪ੍ਰੀਤ ਕੌਰ, ਰੁਪਿੰਦਰ ਕੌਰ, ਹਰਮਿੰਦਰ ਕੌਰ, ਮਨਦੀਪ ਕੌਰ, ਪੁਸ਼ਪਿੰਦਰ ਸਿੰਘ, ਜਤਿੰਦਰ ਸਿੰਘ, ਗਗਨਦੀਪ ਸਿੰਘ ਅਤੇ ਅਨਿਲ ਕੁਮਾਰ ਵੀ ਮੌਜੂਦ ਸਨ।