ਅੰਡਰ-19 ਕਬੱਡੀ ਮੁਕਾਬਲਿਆਂ ਵਿੱਚ ਸੰਗਰੂਰ ਜ਼ਿਲ੍ਹੇ ਨੇ ਪੰਜਾਬ ਭਰ ’ਚੋਂ ਤੀਜਾ ਸਥਾਨ ਕੀਤਾ ਹਾਸਲ
ਚੰਗਾਲ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ
ਮਸਤੂਆਣਾ ਸਾਹਿਬ, 10 ਨਵੰਬਰ (ਦਮਦਮੀ)-ਸੇਂਟ ਜੇਵੀਅਰ ਕਾਨਵੈਂਟ ਸਕੂਲ, ਬਠਿੰਡਾ ਵਿਖੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਅੰਡਰ-19 ਸਾਲ (ਲੜਕੇ) ਕਬੱਡੀ ਨੈਸ਼ਨਲ ਸਟਾਈਲ ਮੁਕਾਬਲਿਆਂ ਵਿੱਚ ਸੰਗਰੂਰ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਦਾ ਅਹਿਮ ਯੋਗਦਾਨ ਰਿਹਾ।
ਜ
ਜੇਤੂ ਕਬੱਡੀ ਟੀਮ ਪ੍ਰਬੰਧਕਾਂ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਤਸਵੀਰ ਦਮਦਮੀ
11-11-2026
ਮਸਤੂਆਣਾ ਸਾਹਿਬ, 10 ਨਵੰਬਰ (ਦਮਦਮੀ)-ਸੇਂਟ ਜੇਵੀਅਰ ਕਾਨਵੈਂਟ ਸਕੂਲ, ਬਠਿੰਡਾ ਵਿਖੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਅੰਡਰ-19 ਸਾਲ (ਲੜਕੇ) ਕਬੱਡੀ ਨੈਸ਼ਨਲ ਸਟਾਈਲ ਮੁਕਾਬਲਿਆਂ ਵਿੱਚ ਸੰਗਰੂਰ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਦਾ ਅਹਿਮ ਯੋਗਦਾਨ ਰਿਹਾ। ਟੀਮ ਨੇ ਡੀਪੀਈ ਅਮਰੀਕ ਸਿੰਘ ਤੂਫ਼ਾਨ, ਤਰਨਵੀਰ ਸਿੰਘ ਸਿੱਧੂ ਅਤੇ ਅੰਮ੍ਰਿਤ ਸਿੰਘ ਵੱਲੋਂ ਦਿੱਤੀ ਗਈ ਸੁਚੱਜੀ ਕੋਚਿੰਗ ਸਦਕਾ ਇਹ ਮਾਣਮੱਤੀ ਪ੍ਰਾਪਤੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਪੀਈ ਅਮਰੀਕ ਸਿੰਘ ਤੂਫ਼ਾਨ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀ ਟੀਮ ਨੇ ਪੂਲ ਦੇ ਮੁਕਾਬਲਿਆਂ ਵਿੱਚ ਕਪੂਰਥਲਾ ਨੂੰ 60-22 ਅੰਕਾਂ ਨਾਲ, ਲੁਧਿਆਣਾ ਨੂੰ 52-27 ਅੰਕਾਂ ਨਾਲ ਅਤੇ ਰੂਪਨਗਰ ਨੂੰ 44-30 ਅੰਕਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ। ਕੁਆਰਟਰ ਫਾਈਨਲ ਮੁਕਾਬਲੇ ਵਿੱਚ ਸੰਗਰੂਰ ਦੀ ਟੀਮ ਨੇ ਤਰਨ ਤਾਰਨ ਨੂੰ 54-30 ਅੰਕਾਂ ਨਾਲ ਮਾਤ ਦੇ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀਫਾਈਨਲ ਵਿੱਚ ਅੰਮ੍ਰਿਤਸਰ ਦੀ ਟੀਮ ਤੋਂ 38-42 ਅੰਕਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਉਪਰੰਤ ਤੀਜੇ ਸਥਾਨ ਲਈ ਖੇਡੇ ਗਏ ਹਾਰਡਲਾਈਨ ਮੁਕਾਬਲੇ ਵਿੱਚ ਸੰਗਰੂਰ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਨੂੰ 57-37 ਅੰਕਾਂ ਨਾਲ ਹਰਾ ਕੇ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਸੰਗਰੂਰ ਜ਼ਿਲ੍ਹੇ ਦੀ ਇਸ ਸ਼ਾਨਦਾਰ ਖੇਡ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਤਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਮਨਜੀਤ ਕੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਨਰੇਸ਼ ਸੈਣੀ ਸਮੇਤ ਜ਼ਿਲ੍ਹੇ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਅਤੇ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਡੀਪੀਈ ਅਮਰੀਕ ਸਿੰਘ ਤੂਫ਼ਾਨ ਅਤੇ ਟੀਮ ਮੈਨੇਜਰ ਤਰਨਵੀਰ ਸਿੰਘ ਸਿੱਧੂ ਦੀ ਮਿਹਨਤ ਅਤੇ ਯੋਗ ਅਗਵਾਈ ਦੀ ਵੀ ਸ਼ਲਾਘਾ ਕਰਦਿਆਂ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।