ਸ਼ੇਰਪੁਰ ਬਲਾਕ ਦੀਆਂ ਮੰਡੀਆਂ ਅਚਾਨਕ ਬੰਦ ਹੋਣ ਨਾਲ ਕਿਸਾਨਾਂ ਤੇ ਆੜ੍ਹਤੀਆਂ ਵਿੱਚ ਹਫੜਾ-ਦਫੜੀ
ਸ਼ੇਰਪੁਰ, 10 ਨਵੰਬਰ (ਮੇਘ ਰਾਜ ਜੋਸ਼ੀ)-ਬਲਾਕ ਸ਼ੇਰਪੁਰ ਦੀਆਂ ਮੰਡੀਆਂ ਅਚਾਨਕ ਬੰਦ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿੱਚ ਹਫੜਾ-ਦਫੜੀ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਸ਼ੇਰਪੁਰ ਦੀਆਂ ਖਰੀਦ ਕੇਂਦਰ ਸ਼ੇਰਪੁਰ, ਫਤਿਹਗੜ੍ਹ ਪੰਜਗਰਾਈਆਂ, ਮਹਿਮਦਪੁਰ, ਘਨੋਰੀ ਕਲਾ, ਰੂੜਗੜ੍ਹ ਅਤੇ ਗੁਰਬਖਸ਼ਪੁਰਾ (ਗੰਡੇਵਾਲ) ਆਦਿ ਮੰਡੀਆਂ ਬੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਖ
ਖਰੀਦ ਕੇਂਦਰ ਸੇਰਪੁਰ ਵਿਖੇ ਲੱਗੇ ਝੋਨੇ ਦੇ ਢੇਰ। ਤਸਵੀਰ: ਮੇਘ ਰਾਜ ਜੋਸ਼ੀ
11-11-2026
ਸ਼ੇਰਪੁਰ, 10 ਨਵੰਬਰ (ਮੇਘ ਰਾਜ ਜੋਸ਼ੀ)-ਬਲਾਕ ਸ਼ੇਰਪੁਰ ਦੀਆਂ ਮੰਡੀਆਂ ਅਚਾਨਕ ਬੰਦ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿੱਚ ਹਫੜਾ-ਦਫੜੀ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਸ਼ੇਰਪੁਰ ਦੀਆਂ ਖਰੀਦ ਕੇਂਦਰ ਸ਼ੇਰਪੁਰ, ਫਤਿਹਗੜ੍ਹ ਪੰਜਗਰਾਈਆਂ, ਮਹਿਮਦਪੁਰ, ਘਨੋਰੀ ਕਲਾ, ਰੂੜਗੜ੍ਹ ਅਤੇ ਗੁਰਬਖਸ਼ਪੁਰਾ (ਗੰਡੇਵਾਲ) ਆਦਿ ਮੰਡੀਆਂ ਬੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਡੀਆਂ ਦੇ ਅਚਾਨਕ ਬੰਦ ਹੋਣ ਨਾਲ ਆਪਣੀ ਫ਼ਸਲ ਵੇਚਣ ਦੀ ਉਡੀਕ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਮੰਡੀਆਂ ਵਿੱਚ ਪਹਿਲਾਂ ਹੀ ਝੋਨੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਦਕਿ ਕਈ ਕਿਸਾਨਾਂ ਦੀ ਝੋਨੇ ਦੀ ਫ਼ਸਲ ਅਜੇ ਖੇਤਾਂ ਵਿੱਚ ਖੜ੍ਹੀ ਹੈ। ਅਜਿਹੇ ਹਾਲਾਤ ਵਿੱਚ ਮੰਡੀਆਂ ਬੰਦ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਅਤੇ ਸਾਂਭ-ਸੰਭਾਲ ਸਬੰਧੀ ਚਿੰਤਾ ਸਤਾਉਣ ਲੱਗੀ ਹੈ। ਇਸ ਦੇ ਨਾਲ ਹੀ ਆੜ੍ਹਤੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਕੀਪਾ ਫਤਿਹਗੜ੍ਹ ਪੰਜਗਰਾਈਆਂ, ਕਿਸਾਨ ਆਗੂ ਸੋਹਨਜੀਤ ਸਿੰਘ ਸੰਧੂ ਪੰਜਗਰਾਈਆਂ, ਕਿਸਾਨ ਆਗੂ ਡਾ. ਈਸ਼ਰਪਾਲ ਸਿੰਘ ਪੰਜਗਰਾਈਆਂ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ, ਨੌਜਵਾਨ ਆਗੂ ਕੁਲਦੀਪ ਸਿੰਘ ਕੀਪਾ ਬੜੀ ਅਤੇ ਡਾ. ਕਰਨਵੀਰ ਸਿੰਘ ਘਨੌਰੀ ਸਮੇਤ ਹੋਰਨਾਂ ਨੇ ਮੰਡੀਆਂ ਬੰਦ ਹੋਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਝੋਨੇ ਦੀ ਫ਼ਸਲ ਅਜੇ ਮੰਡੀਆਂ ਵਿੱਚ ਅਤੇ ਖੇਤਾਂ ਵਿੱਚ ਪਈ ਹੈ, ਅਜਿਹੇ ਸਮੇਂ ਮੰਡੀਆਂ ਬੰਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬੰਦ ਕੀਤੀਆਂ ਮੰਡੀਆਂ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ ਤਾਂ ਜੋ ਕਿਸਾਨ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਫ਼ਸਲ ਵੇਚ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਮੰਡੀਆਂ ਚਾਲੂ ਨਾ ਕੀਤੀਆਂ ਗਈਆਂ ਤਾਂ ਉਹ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਜਦੋਂ ਇਸ ਸਬੰਧੀ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਰਾਜਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਜਲਦੀ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ।