10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਘੱਟਗਿਣਤੀਆਂ ਦੇ ਮਨੁੱਖੀ ਅਧਿਕਾਰ ਬਹਾਲ ਕਰਨ ਲਈ ਗ੍ਰਹਿ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਮੁਸਲਿਮ ਭਾਈਚਾਰੇ ਵਲੋਂ ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਡਿਪਟੀ ਕਮਿਸ਼ਨਰ ਮਲੇਰਕੋਟਲਾ ਰਾਹੀਂ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮੈਮੋਰੰਡਮ ਦਿੱਤਾ ਗਿਆ। ਇਸ ਮੌਕੇ ਮੁਹੰਮਦ ਜਮੀਲ (ਮਨੁੱਖੀ ਅਧਿਕਾਰ ਕਾਰਕੁੰਨ), ਮਹਿਮੂਦ ਅਹਿਮਦ ਥਿੰਦ ਸੂਬਾ ਪ੍ਰਧਾਨ ਇੰਡੀਅਨ ਯੂਨੀਅਨ ਮੁਸਲਿਮ ਲੀਗ ਪੰਜਾਬ ਤੇ ਡਾ.

Ad Position 21
No active advertisement
ਅਜੀਤ ਡੈਸਕ 11-11-2026
ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਮੁਸਲਿਮ ਭਾਈਚਾਰੇ ਵਲੋਂ ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਡਿਪਟੀ ਕਮਿਸ਼ਨਰ ਮਲੇਰਕੋਟਲਾ ਰਾਹੀਂ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮੈਮੋਰੰਡਮ ਦਿੱਤਾ ਗਿਆ। ਇਸ ਮੌਕੇ ਮੁਹੰਮਦ ਜਮੀਲ (ਮਨੁੱਖੀ ਅਧਿਕਾਰ ਕਾਰਕੁੰਨ), ਮਹਿਮੂਦ ਅਹਿਮਦ ਥਿੰਦ ਸੂਬਾ ਪ੍ਰਧਾਨ ਇੰਡੀਅਨ ਯੂਨੀਅਨ ਮੁਸਲਿਮ ਲੀਗ ਪੰਜਾਬ ਤੇ ਡਾ. ਮੇਹਰਦੀਨ ਸੂਬਾ ਕਾਰਜਕਾਰਣੀ ਮੈਂਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਹਾ ਕਿ ਦੇਸ਼ ਅੰਦਰ ਘੱਟਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 32-32 ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋਣ ‘ਤੇ ਵੀ ਰਿਹਾਈ ਨਹੀਂ ਹੋ ਰਹੀ, ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਵੀ ਇਕ ਸਾਲ ਤੋਂ ਲਟਕ ਰਹੀ ਹੈ। ਇਸੇ ਤਰ੍ਹਾਂ ਮੌਲਾਨਾ ਕਲੀਮ ਸਿੱਦੀਕੀ, ਮੌਲਾਨਾ ਉਮਰ ਗੌਤਮ, ਉਮਰ ਖਾਲਿਦ, ਸ਼ਰਜ਼ੀਲ ਇਮਾਮ, ਆਜ਼ਮ ਖਾਨ ਸਮੇਤ ਸੈਂਕੜੇ ਨਿਰਦੋਸ਼ ਮੁਸਲਮਾਨ ਜੇਲ੍ਹਾਂ ‘ਚ ਬੰਦ ਹਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਤੇ ਨਿਰਦੋਸ਼ ਮੁਸਲਮਾਨਾਂ ਦੀ ਰਿਹਾਈ ਕਰਵਾਈ ਜਾਵੇ ਤਾਂ ਜੋ ਘੱਟਗਿਣਤੀਆਂ ਦਾ ਵਿਸ਼ਵਾਸ ਲੋਕਤੰਤਰ ‘ਚ ਬਣਿਆ ਰਹੇ। ਇਸ ਮੌਕੇ ਮੁਹੰਮਦ ਅਨਵਾਰ ਘੋਲੂ ਪ੍ਰਧਾਨ ਈਦਗਾਹ ਕਮੇਟੀ, ਚੌਧਰੀ ਮੁਹੰਮਦ ਅਸ਼ਰਫ ਬਨਭੌਰੇ ਵਾਲਾ, ਮੁਹੰਮਦ ਰਮਜ਼ਾਨ ਨੰਬਰਦਾਰ, ਹਾਜੀ ਮੁਹੰਮਦ ਹੁਸੈਨ, ਮੁਹੰਮਦ ਸੁਲੇਮਾਨ ਤੋਂ ਇਲਾਵਾ ਹੋਰ ਵੀ ਮੁਸਲਿਮ ਭਾਈਚਾਰੇ ਦੇ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ ਝੋਨੇ ਦਾ ਟਰੱਕ ਕੀਤਾ ਰਵਾਨਾ ਅਗਲੀ ਖ਼ਬਰ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਨੂੰ ਲੈ ਕੇ ਲਿੱਦੜਾਂ ਵਿਖੇ ਪਿੰਡ ਵਾਸੀ ਤੇ ਪ੍ਰਸ਼ਾਸਨ ਹੋਏ ਆਹਮੋ-ਸਾਹਮਣੇ
Ad Position 24