ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਦਿੜ੍ਹਬਾ ਮੰਡੀ, 10 ਨਵੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਦਿੜ੍ਹਬਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਮੰਗ-ਪੱਤਰ ਐੱਸ.
ਦਿੜ੍ਹਬਾ ਮੰਡੀ, 10 ਨਵੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਦਿੜ੍ਹਬਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਮੰਗ-ਪੱਤਰ ਐੱਸ.ਡੀ.ਐੱਮ. ਦਿੜ੍ਹਬਾ ਰਾਹੀਂ ਭੇਜ ਕੇ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀ ਨੇ ਕਿਹਾ ਕਿ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ, ਜਦਕਿ ਅਜੇ ਵੀ ਮੰਡੀਆਂ ਵਿੱਚ 10 ਤੋਂ 15 ਫ਼ੀਸਦੀ ਫ਼ਸਲ ਵਿਕਣ ਤੋਂ ਬਿਨਾਂ ਪਈ ਹੈ। ਇਸ ਸਾਲ ਕੁਦਰਤੀ ਮਿਹਰ ਸਦਕਾ ਝੋਨੇ ਦਾ ਝਾੜ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਹੋਇਆ ਹੈ। ਖੇਤੀਬਾੜੀ ਵਿਭਾਗ ਵੱਲੋਂ ਫ਼ਸਲ ਦੀ ਬਿਜਾਈ ਤੋਂ ਲੈ ਕੇ ਝਾੜ ਤੱਕ ਦੇ ਅੰਕੜੇ ਸਮੇਂ-ਸਮੇਂ ’ਤੇ ਸਰਕਾਰ ਨੂੰ ਮੁਹੱਈਆ ਕਰਵਾਏ ਜਾਂਦੇ ਹਨ। ਇਸ ਮੌਕੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਪਰ, ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ, ਚਰਨਜੀਤ ਸਿੰਘ ਘਨੌੜ ਸੰਤਪੁਰਾ, ਰਣਬੀਰ ਸਿੰਘ ਬਘਰੋਲ, ਬੁੱਧ ਸਿੰਘ ਸਿੰਧੜਾ, ਹਰਪ੍ਰੀਤ ਸਿੰਘ ਬੱਬੂ ਅਤੇ ਸਤਿਪਾਲ ਸਿੰਘ ਹਰੀਗੜ, ਚਰਨਜੀਤ ਸਿੰਘ ਜਰਨਲ ਸਕੱਤਰ ਆਦਿ ਹਾਜ਼ਰ ਸਨ।