10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਟਰੈਕਟਰ ਜਿੱਤ ਕੇ ਪਿੰਡ ਦਾ ਨਾਂਅ ਰੌਸ਼ਨ ਕਰਨ ਵਾਲੇ ਪੰਡਿਤ ਜੋਤ ਨੂੰ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

ਸੰਦੌੜ, 10 ਨਵੰਬਰ ( ਜਸਵੀਰ ਸਿੰਘ ਜੱਸੀ) - ਜ਼ਿਲ੍ਹਾ ਫਰੀਦਕੋਟ ਦੇ ਪਿੰਡ ਔਲਖ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੈਸਟ ਮੈਨ ਆਫ ਦ ਸੀਰੀਜ਼ ਦਾ ਖਿਤਾਬ ਹਾਸਲ ਕਰਨ ਅਤੇ ਇਨਾਮ ਵਜੋਂ ਟਰੈਕਟਰ ਜਿੱਤਣ ਵਾਲੇ ਪਿੰਡ ਸੇਰਗੜ੍ਹ ਚੀਮਾ ਦੇ ਹੋਣਹਾਰ ਖਿਡਾਰੀ ਪੰਡਿਤ ਜੋਤ ਦੇ ਪਿੰਡ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਪਿੰਡ ਵਾਸੀਆਂ ਨੇ ਪੰਡਿਤ ਜੋਤ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਮਹਿਸੂਸ ਕੀਤਾ।

Ad Position 21
No active advertisement
ਅਜੀਤ ਡੈਸਕ 11-11-2026
ਸੰਦੌੜ, 10 ਨਵੰਬਰ ( ਜਸਵੀਰ ਸਿੰਘ ਜੱਸੀ) - ਜ਼ਿਲ੍ਹਾ ਫਰੀਦਕੋਟ ਦੇ ਪਿੰਡ ਔਲਖ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੈਸਟ ਮੈਨ ਆਫ ਦ ਸੀਰੀਜ਼ ਦਾ ਖਿਤਾਬ ਹਾਸਲ ਕਰਨ ਅਤੇ ਇਨਾਮ ਵਜੋਂ ਟਰੈਕਟਰ ਜਿੱਤਣ ਵਾਲੇ ਪਿੰਡ ਸੇਰਗੜ੍ਹ ਚੀਮਾ ਦੇ ਹੋਣਹਾਰ ਖਿਡਾਰੀ ਪੰਡਿਤ ਜੋਤ ਦੇ ਪਿੰਡ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਪਿੰਡ ਵਾਸੀਆਂ ਨੇ ਪੰਡਿਤ ਜੋਤ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਮਹਿਸੂਸ ਕੀਤਾ। ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੰਬਰਦਾਰ, ਉੱਘੇ ਕਬੱਡੀ ਪ੍ਰਮੋਟਰ ਗੌਰਵ ਚੀਮਾ, ਸਮਾਜ ਸੇਵੀ ਮਲਕੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਪੰਡਿਤ ਜੋਤ ਦਾ ਸਵਾਗਤ ਕਰਦਿਆਂ ਉਸ ਨੂੰ ਸਨਮਾਨਿਤ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਪੰਡਿਤ ਜੋਤ ਨੇ ਆਪਣੀ ਮਿਹਨਤ, ਲਗਨ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਨਾ ਸਿਰਫ਼ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ, ਸਗੋਂ ਆਪਣੇ ਪਿੰਡ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੰਬਰਦਾਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਡਿਤ ਜੋਤ ਨੇ ਕ੍ਰਿਕਟ ਟੂਰਨਾਮੈਂਟ ਵਿੱਚ ਬੈਸਟ ਮੈਨ ਆਫ ਦ ਸੀਰੀਜ਼ ਦਾ ਖਿਤਾਬ ਵਿਜੇਤਾ ਟਰੈਕਟਰ ਜਿੱਤ ਕੇ ਪੂਰੇ ਪਿੰਡ ਲਈ ਮਾਣ ਵਾਲੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਬੇਹੱਦ ਪ੍ਰਤਿਭਾ ਮੌਜੂਦ ਹੈ ਅਤੇ ਪੰਡਿਤ ਜੋਤ ਵਰਗੇ ਖਿਡਾਰੀ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਪੰਡਿਤ ਸਤਨਾਮ, ਰਵੀ ਚੀਮਾ, ਸਰਬਜੀਤ ਸਿੰਘ, ਮਿੰਦੀ ਚੀਮਾ, ਨਾਨਕਜੀਤ ਸਿੰਘ ਜਗਦਿਓ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਸਿਰਫ਼ ਤੇ ਸਿਰਫ਼ ਖੇਤਰੀ ਪਾਰਟੀ ਹੀ ਸੁਚੱਜੇ ਢੰਗ ਨਾਲ ਕਰ ਸਕਦੀ ਹੈ - ਚੀਮਾ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
Ad Position 24