ਕਿਸਾਨ ਅੱਜ ਚੱਠਾ ਨਨਹੇੜਾ ਬੈਂਕ ਸਾਖਾ ਦੇ ਸਟਾਫ਼ ਦਾ ਕਰਨਗੇ ਘਿਰਾਓ -ਰਣ ਸਿੰਘ ਚੱਠਾ
ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੀ ਚੱਠਾ ਨਨਹੇੜਾ ਸਾਖਾ ਦੇ ਸਟਾਫ਼ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਅਤੇ ਜਲੀਲ ਕਰਨ ਦੇ ਵਿਰੋਧ ਵਿੱਚ ਅੱਜ ਬੈਂਕ ਬ੍ਰਾਂਚ ਦਾ ਘਿਰਾਓ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਬੈਂਕ ਵਿੱਚ ਆਪਣੇ ਕੰਮਕਾਜ ਲਈ ਆਉਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵਾਊਚਰਾਂ ਅਤੇ ਚੈਕਾਂ ਨੂੰ ਲੈਕੇ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕ
ਕਿਸਾਨ ਆਗੂ ਰਣ ਸਿੰਘ ਚੱਠਾ
11-11-2026
ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੀ ਚੱਠਾ ਨਨਹੇੜਾ ਸਾਖਾ ਦੇ ਸਟਾਫ਼ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਅਤੇ ਜਲੀਲ ਕਰਨ ਦੇ ਵਿਰੋਧ ਵਿੱਚ ਅੱਜ ਬੈਂਕ ਬ੍ਰਾਂਚ ਦਾ ਘਿਰਾਓ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਬੈਂਕ ਵਿੱਚ ਆਪਣੇ ਕੰਮਕਾਜ ਲਈ ਆਉਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵਾਊਚਰਾਂ ਅਤੇ ਚੈਕਾਂ ਨੂੰ ਲੈਕੇ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਵੱਲੋਂ ਲੋਕਾਂ ਦੇ ਕੰਮ ਸਮੇਂ ਸਿਰ ਨਾਂ ਕਰਨ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ। ਚੱਠਾ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਪਹਿਲਾਂ ਹੀ ਆਰਥਿਕ ਮੁਸ਼ਕਲਾਂ ਚੋਂ ਲੰਘ ਰਹੇ ਹਨ, ਉੱਪਰੋਂ ਬੈਂਕ ਵਿੱਚ ਆਪਣੇ ਜਾਇਜ਼ ਕੰਮ ਕਰਵਾਉਣ ਲਈ ਉਨ੍ਹਾਂ ਨੂੰ ਵਾਰ-ਵਾਰ ਚੱਕਰ ਕੱਟਣੇ ਪੈਣ, ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਬੈਂਕ ਪ੍ਰਬੰਧਕਾਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਅਤੇ ਸਤਿਕਾਰ ਭਰਿਆ ਵਿਹਾਰ ਕਰਨ ਦੀ ਮੰਗ ਕੀਤੀ।