10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖੁਰਦ ਵਲੋਂ ਬੂਟੇ ਵੰਡ ਕੇ ਹਰੀ ਦੀਵਾਲੀ ਮਨਾਈ

ਅਹਿਮਦਗੜ੍ਹ, 10 ਨਵੰਬਰ (ਰਣਧੀਰ ਸਿੰਘ ਮਹੋਲੀ) - ਗੁਰਮਤਿ ਸੇਵਾ ਸੁਸਾਇਟੀ ਹੈੱਡ ਆਫਿਸ ਨਿਰਮਲ ਆਸ਼ਰਮ ਜੰਡਾਲੀ ਖੁਰਦ ਵੱਲੋਂ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੰਡ ਕੇ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ ਅਤੇ ਜੇਕਰ ਅਸੀਂ ਇਸ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਤੇ ਸੁੱਚਾ ਮਾਹੌਲ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਵੇਗਾ।

Ad Position 21
No active advertisement
ਅਜੀਤ ਡੈਸਕ 11-11-2026
ਅਹਿਮਦਗੜ੍ਹ, 10 ਨਵੰਬਰ (ਰਣਧੀਰ ਸਿੰਘ ਮਹੋਲੀ) - ਗੁਰਮਤਿ ਸੇਵਾ ਸੁਸਾਇਟੀ ਹੈੱਡ ਆਫਿਸ ਨਿਰਮਲ ਆਸ਼ਰਮ ਜੰਡਾਲੀ ਖੁਰਦ ਵੱਲੋਂ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੰਡ ਕੇ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ ਅਤੇ ਜੇਕਰ ਅਸੀਂ ਇਸ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਤੇ ਸੁੱਚਾ ਮਾਹੌਲ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਬਾਲਣ ਅਤੇ ਪਟਾਖੇ ਚਲਾਉਣ ਦਾ ਤਿਉਹਾਰ ਨਹੀਂ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਤਿਓਹਾਰ ਹੈ। ਵਾਤਾਵਰਨ ਨੂੰ ਸਾਫ਼ ਰੱਖਣਾ ਹਰ ਇੱਕ ਨਾਗਰਿਕ ਮੁਢਲਾ ਫਰਜ ਹੈ। ਉਨ੍ਹਾਂ ਸਤਿਨਾਮ-ਵਾਹਿਗੁਰੂ’ ਸ਼ਬਦ ਦਾ ਜਾਪ ਕਰਵਾਉਂਦੇ ਹੋਏ ਹਰੀ ਦੀਵਾਲੀ’ ਮਨਾਉਣ ਦੇ ਮਿਸ਼ਨ ਤਹਿਤ ਸੰਗਤਾਂ ਨੂੰ ਬੂਟੇ ਵੰਡੇ ਅਤੇ ਲੰਗਰ ਦੀਆਂ ਸੇਵਾਵਾਂ ਦੇ ਰਹੀਆ ਬੀਬੀਆਂ ਨੂੰ ਗਿਆਨੀ ਗਗਨਦੀਪ ਸਿੰਘ ਨਿਰਮਲ਼ੇ ਵਲੋ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸੰਦੀਪ ਸਿੰਘ ਗਰੇਵਾਲ ਕੈਨੇਡਾ ਨੇ ਹੋਮਿਓਪੈਥਿਕ ਚੈਰੀਟੇਬਲ ਹਸਪਤਾਲ ਦੇ ਡਾਕਟਰਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਸਮੁੱਚੀ ਟੀਮ ਨੂੰ ਦੀਵਾਲੀ ਦੇ ਸਨਮਾਨ ਤੋਹਫੇ ਦਿੱਤੇ ਗਏ। ਇਸ ਮੌਕੇ ਪਾਠੀ ਕੁਲਦੀਪ ਸਿੰਘ, ਪਾਠੀ ਜੀਤ ਸਿੰਘ, ਪੂਰਨ ਸਿੰਘ, ਸਤਨਾਮ ਸਿੰਘ, ਇੰਦਰਜੀਤ ਸਿੰਘ, ਜਥੇਦਾਰ ਸੁਖਦੀਪ ਸਿੰਘ ਪ੍ਰੀਤ ਨਿਰਮਲੇ , ਸੋਹਣ ਸਿੰਘ, ਹੰਸ ਰਾਜ ਸਿੰਘ, ਜਗਰੂਪ ਸਿੰਘ, ਸੰਸਥਾ ਮੈਂਬਰ ਰਜਿੰਦਰ ਸਿੰਘ, ਸੰਸਥਾ ਦੇ ਐਡਵਾਈਜਰ ਡਾ. ਜਸਵੰਤ ਸਿੰਘ ਡੇਹਲੋਂ, ਸੰਦੀਪ ਸਿੰਘ ਗਰੇਵਾਲ ਕੈਨੇਡਾ, ਗੁਰਵਿੰਦਰ ਸਿੰਘ, ਗੁਰਮੇਜ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 320 ਦਿਨਾਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਪੂਰੀ ਤਰ੍ਹਾਂ ਨਿਰਾਸ਼ 14 ਤੋਂ ਧੂਰੀ ਵਿਖੇ ਵੀ ਲਗਾਉਣਗੇ ਮੋਰਚਾ ਅਗਲੀ ਖ਼ਬਰ ਕਿਸਾਨ ਅੱਜ ਚੱਠਾ ਨਨਹੇੜਾ ਬੈਂਕ ਸਾਖਾ ਦੇ ਸਟਾਫ਼ ਦਾ ਕਰਨਗੇ ਘਿਰਾਓ -ਰਣ ਸਿੰਘ ਚੱਠਾ
Ad Position 24