10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਮਨਦੀਪ ਕੌਰ ਖੰਗੂੜਾ ਵੱਲੋਂ ਦੀਵਾਲੀ ਮੌਕੇ ਬੇਟੀ ਸਾਨੀਆ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ

ਅਹਿਮਦਗੜ, 10 ਨਵੰਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਪਿੰਡ ਉਮਰਪੁਰਾ ਵਿਖੇ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵੱਲੋਂ ਐਜੂਲਾਈਫ ਮੁਹਿੰਮ ਤਹਿਤ ਬੇਟੀ ਸਾਨੀਆ ਦੀ ਤਿੰਨ ਮਹੀਨਿਆਂ ਦੀ ਸਕੂਲ ਫੀਸ ਭਰ ਕੇ ਉਸ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ। ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਅਮਨਦੀਪ ਕੌਰ ਖੰਗੂੜਾ ਬੇਟੀ ਸਾਨੀਆ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 11-11-2026
ਅਹਿਮਦਗੜ, 10 ਨਵੰਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਪਿੰਡ ਉਮਰਪੁਰਾ ਵਿਖੇ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵੱਲੋਂ ਐਜੂਲਾਈਫ ਮੁਹਿੰਮ ਤਹਿਤ ਬੇਟੀ ਸਾਨੀਆ ਦੀ ਤਿੰਨ ਮਹੀਨਿਆਂ ਦੀ ਸਕੂਲ ਫੀਸ ਭਰ ਕੇ ਉਸ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ। ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਅਮਨਦੀਪ ਕੌਰ ਖੰਗੂੜਾ ਬੇਟੀ ਸਾਨੀਆ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬੇਟੀ ਲਈ ਕੱਪੜੇ ਅਤੇ ਮਠਿਆਈ ਵੀ ਲੈ ਕੇ ਗਏ ਅਤੇ ਪਰਿਵਾਰ ਨਾਲ ਦੀਵਾਲੀ ਦੀਆਂ ਖੁਸ਼ੀਆਂ ਮਨਾਈਆਂ। ਐਜੂਲਾਈਫ ਮੁਹਿੰਮ ਦਾ ਮਕਸਦ ਹਲਕਾ ਅਮਰਗੜ੍ਹ ਦੀਆਂ ਧੀਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਕੋਈ ਵੀ ਹੋਣਹਾਰ ਧੀ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਅਧੂਰੀ ਛੱਡਣ ਲਈ ਮਜਬੂਰ ਨਾ ਹੋਵੇ।ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਸਾਡਾ ਸੁਪਨਾ ਹੈ ਕਿ ਹਲਕਾ ਅਮਰਗੜ੍ਹ ਦੇ ਹਰ ਪਿੰਡ ਦੀ ਇੱਕ ਧੀ ਦੀ ਸਿੱਖਿਆ ਦੀ ਜ਼ਿੰਮੇਵਾਰੀ ਚੁੱਕੀ ਜਾਵੇ ਅਤੇ ਉਸ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਦੀਵਾਲੀ ਤੇ ਸਾਡਾ ਸੰਕਲਪ ਹੈ ਕਿ ਹਰ ਧੀ ਦਾ ਭਵਿੱਖ ਸਿੱਖਿਆ ਦੀ ਰੌਸ਼ਨੀ ਨਾਲ ਰੌਸ਼ਨ ਹੋਵੇ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਐੱਸ.ਐੱ... ਅਗਲੀ ਖ਼ਬਰ ਭਲਕੇ ਲੱਗੇਗਾ ਮੈਡੀਕਲ ਤੇ ‘ਹੈਲਥੀ ਏਜਿੰਗ’ ਕੈਂਪ
Ad Position 24