ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਲਈ ਇੱਕ ਰੋਜ਼ਾ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਇਆ
ਅਹਿਮਦਗੜ੍ਹ, 10 ਨਵੰਬਰ (ਰਣਧੀਰ ਸਿੰਘ ਮਹੌਲੀ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਅਹਿਮਦਗੜ੍ਹ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ, ਅਧਿਕਾਰਾਂ, ਸਿੱਖਿਆ ਅਤੇ ਸਰਵਪੱਖੀ ਵਿਕਾਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਕਲਾਂ ਵਿਖੇ ਇੱਕ ਰੋਜ਼ਾ ਮਾਪੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਬਲਜੀਤ ਸਿੰਘ ਲਤਾਲਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਹਿਮਦਗੜ੍ਹ ਰਹਿਨੁਮਾਈ ਵਿੱਚ ਕੀਤਾ ਗਿਆ। ਮਾਹਿਰਾਂ ਨੇ ਮਾਪਿਆਂ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਅਧਿਕਾਰਾਂ, ਉਨ੍ਹਾਂ ਦੀਆਂ ਵਿਅਕਤੀਗਤ ਲੋੜਾਂ, ਵਿਸ਼ੇਸ਼ ਯੋਗਤਾਵਾਂ ਅਤੇ ਵੱਖਰੀਆਂ ਰੁਚੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਮਾਪਿਆਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਮਾਪਿਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਬੱਚਿਆਂ ਦੀਆਂ ਲੋੜਾਂ ਨੂੰ ਵੀ ਗੰਭੀਰਤਾ ਨਾਲ ਸੁਣਿਆ ਗਿਆ।
ਅਹਿਮਦਗੜ੍ਹ, 10 ਨਵੰਬਰ (ਰਣਧੀਰ ਸਿੰਘ ਮਹੌਲੀ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਅਹਿਮਦਗੜ੍ਹ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ, ਅਧਿਕਾਰਾਂ, ਸਿੱਖਿਆ ਅਤੇ ਸਰਵਪੱਖੀ ਵਿਕਾਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਕਲਾਂ ਵਿਖੇ ਇੱਕ ਰੋਜ਼ਾ ਮਾਪੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਬਲਜੀਤ ਸਿੰਘ ਲਤਾਲਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਹਿਮਦਗੜ੍ਹ ਰਹਿਨੁਮਾਈ ਵਿੱਚ ਕੀਤਾ ਗਿਆ। ਮਾਹਿਰਾਂ ਨੇ ਮਾਪਿਆਂ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਅਧਿਕਾਰਾਂ, ਉਨ੍ਹਾਂ ਦੀਆਂ ਵਿਅਕਤੀਗਤ ਲੋੜਾਂ, ਵਿਸ਼ੇਸ਼ ਯੋਗਤਾਵਾਂ ਅਤੇ ਵੱਖਰੀਆਂ ਰੁਚੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਮਾਪਿਆਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਮਾਪਿਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਬੱਚਿਆਂ ਦੀਆਂ ਲੋੜਾਂ ਨੂੰ ਵੀ ਗੰਭੀਰਤਾ ਨਾਲ ਸੁਣਿਆ ਗਿਆ। ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਕੂਲ ਦੇ ਹੈੱਡ ਟੀਚਰ ਸੁਖਰਾਜ ਸਿੰਘ, ਸਮੂਹ ਸਟਾਫ਼, ਈ.ਈ.ਆਰ.ਟੀ. ਬਲਜਿੰਦਰ ਕੌਰ ਅਤੇ ਬਲਵਿੰਦਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।ਸਰਕਾਰੀ ਮਿਡਲ ਸਕੂਲ ਬੇਗੋਵਾਲ ਤੋਂ ਅਵਤਾਰ ਸਿੰਘ,ਅਤੇ ਸ ਸੀ ਸੈ ਸਕੂਲ ਕੰਗਣਵਾਲ ਗੁਰਪ੍ਰੀਤ ਸਿੰਘ ਖੰਗੂੜਾ ਨੇ ਸ਼ਿਰਕਤ ਕੀਤੀ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਬਲਾਕ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ, ਲੋਕੇਸ਼ ਢੰਡ, ਮੈਡਮ ਮਨਪ੍ਰੀਤ ਕੌਰ, ਜਗਵਿੰਦਰ ਸਿੰਘ, ਸੁਖਵਿੰਦਰ ਸਿੰਘ, ਆਈ.ਈ.ਏ.ਟੀ. ਸੁਰਿੰਦਰ ਪਾਲ, ਬੀ.ਪੀ.ਈ.ਓ. ਬਲਜੀਤ ਸਿੰਘ ਲਤਾਲਾ.ਗੁਰਵਿੰਦਰ ਸਿੰਘ, ਹਰਮਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਜੇਸ਼ ਗੁਪਤਾ, ਅੰਮ੍ਰਿਤਪਾਲ ਸਿੰਘ ਨੇ ਪ੍ਰੋਗਰਾਮ ਵਿੱਚ ਭਾਗ ਲਿਆ।