ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਭਲਕੇ
ਸੰਗਰੂਰ, 10 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਭਲਕੇ 12 ਨਵੰਬਰ ਨੂੰ ਸਥਾਨਕ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਵਿਦਿਆਰਥੀਆਂ ਦੇ ਧਾਰਮਿਕ ਅਤੇ ਸੱਭਿਆਚਾਰਕ ਮੁਕਾਬਲਿਆਂ ਨਾਲ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ ਅਤੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੀ ਸਰਪ੍ਰਸਤੀ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸੰਗਰੂਰ ਜ਼ੋਨ ਦੇ ਸਹਿਯੋਗ ਨਾਲ ਸਵੇਰੇ 10 ਵਜੇ ਸਕੂਲੀ ਵਿਦਿਆਰਥੀਆਂ ਦੇ ਸ਼ਬਦ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ। ਤਸਵੀਰ- ਮੁਕੇਸ਼ ਕੁਮਾਰ
11-11-2026
ਸੰਗਰੂਰ, 10 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਭਲਕੇ 12 ਨਵੰਬਰ ਨੂੰ ਸਥਾਨਕ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਵਿਦਿਆਰਥੀਆਂ ਦੇ ਧਾਰਮਿਕ ਅਤੇ ਸੱਭਿਆਚਾਰਕ ਮੁਕਾਬਲਿਆਂ ਨਾਲ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ ਅਤੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੀ ਸਰਪ੍ਰਸਤੀ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸੰਗਰੂਰ ਜ਼ੋਨ ਦੇ ਸਹਿਯੋਗ ਨਾਲ ਸਵੇਰੇ 10 ਵਜੇ ਸਕੂਲੀ ਵਿਦਿਆਰਥੀਆਂ ਦੇ ਸ਼ਬਦ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਬੰਧਕੀ ਕਨਵੀਨਰ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਅਕਾਲ ਅਕੈਡਮੀਆਂ ਸਮੇਤ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈਣਗੇ। ਕੈਪਟਨ ਅਮਰਜੀਤ ਸਿੰਘ ਬੱਟੂ, ਮਾਸਟਰ ਰਜਿੰਦਰ ਸਿੰਘ ਤੱਗੜ, ਹਰਬੰਸ ਸਿੰਘ ਗਰਚਾ, ਜਸਵਿੰਦਰ ਸਿੰਘ ਤੱਗੜ ਅਤੇ ਕਰਮ ਸਿੰਘ ਨਮੋਲ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ 13 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ 15 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਤੋਂ ਇਲਾਵਾ 12 ਨਵੰਬਰ ਤੋਂ 15 ਨਵੰਬਰ ਤੱਕ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਹੋਮਿਓਪੈਥੀ ਮੈਡੀਕਲ ਕੈਂਪ ਅਤੇ ਡਾਕਟਰ ਅੰਕੁਸ਼ ਕੁਮਾਰ ਵੱਲੋਂ ਦੰਦਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਚੰਗਾਲ, ਰੁਪਿੰਦਰ ਸਿੰਘ ਤੱਗੜ, ਦਰਸ਼ਨ ਸਿੰਘ ਰਤਨ ਬਲਦੇਵ ਸਿੰਘ ਰਤਨ, ਪਰਮਿੰਦਰ ਸਿੰਘ ਗੋਪੀ ਬਾਲੀਆਂ, ਜਗਪਾਲ ਸਿੰਘ ਬੇਦੀ, ਪੁਸ਼ਪਿੰਦਰ ਸਿੰਘ ਸਮੇਤ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।