10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੜਕ ਹਾਦਸੇ ਵਿਚ ਮਜ਼ਦੂਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪਿੰਡ ਬੀਰ ਕਲ੍ਹਾਂ ਅਤੇ ਬੀਰ ਖੁਰਦ ਵਿਚਕਾਰ ਹੋਏ ਸੜਕ ਹਾਦਸੇ ਵਿਚ ਇਕ ਮਜਦੂਰ ਦੀ ਮੌਤ ਹੋਣ ਦੀ ਖਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਮਿਹਨਤ ਮਜਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਹੇ ਗੁਰਤੇਜ ਸਿੰਘ (50) ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਬੀਰ ਖੁਰਦ ਜ਼ਿਲ੍ਹਾ ਮਾਨਸਾ ਕੰਮ ਧੰਦੇ ਤੋਂ ਵਿਹਲਾ ਹੋਕੇ ਮੋਟਰਸਾਇਕਲ ਤੇ ਘਰ ਪਰਤ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 11-11-2026
ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪਿੰਡ ਬੀਰ ਕਲ੍ਹਾਂ ਅਤੇ ਬੀਰ ਖੁਰਦ ਵਿਚਕਾਰ ਹੋਏ ਸੜਕ ਹਾਦਸੇ ਵਿਚ ਇਕ ਮਜਦੂਰ ਦੀ ਮੌਤ ਹੋਣ ਦੀ ਖਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਮਿਹਨਤ ਮਜਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਹੇ ਗੁਰਤੇਜ ਸਿੰਘ (50) ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਬੀਰ ਖੁਰਦ ਜ਼ਿਲ੍ਹਾ ਮਾਨਸਾ ਕੰਮ ਧੰਦੇ ਤੋਂ ਵਿਹਲਾ ਹੋਕੇ ਮੋਟਰਸਾਇਕਲ ਤੇ ਘਰ ਪਰਤ ਰਿਹਾ ਸੀ।ਪਿੰਡ ਬੀਰ ਕਲ੍ਹਾਂ ਤੋਂ ਬੀਰ ਖੁਰਦ ਨੂੰ ਜਾਂਦੀ ਸੜਕ ਤੇ ਅੱਗਿਉਂ ਆ ਰਹੇ ਇਕ ਟ੍ਰੈਕਟਰ ਟਰਾਲੀ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਗੁਰਤੇਜ ਸਿੰਘ ਗੰਭੀਰ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸੁਨਾਮ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਜੈਬ ਸਿੰਘ ਅਤੇ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਵਾਸੀਆਨ ਬੀਰ ਖੁਰਦ ਦੇ ਬਿਆਨਾਂ ਤੇ ਟ੍ਰੈਕਟਰ ਚਾਲਕ ਜਗਸੀਰ ਸਿੰਘ ਵਾਸੀ ਪਿੰਡ ਬੀਰ ਕਲ੍ਹਾਂ ਖਿਲਾਫ ਬੀ ਐਨ ਐਸ ਐਸ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਦਫ਼ਤਰ ਵਲੋਂ ਲੋਕ ਕਵੀ ਸੰਤ ਰਾਮ ਉਦਾਸੀ ਨੂੰ ਸਮਰਪਿਤ ਸਾਹਿਤਕ ਸਮਾਗਮ ਅਗਲੀ ਖ਼ਬਰ ਵੱਖ-ਵੱਖ ਪਿੰਡਾਂ ਦੇ ਮੁਹਤਬਰ ਵਿਅਕਤੀ ਭਾਜਪਾ ਵਿਚ ਹੋਏ ਸ਼ਾਮਿਲ
Ad Position 24