ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਭਵਾਨੀਗੜ੍ਹ, 11 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।
ਭਵਾਨੀਗੜ੍ਹ, 11 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਲਾਕ ਜਨਰਲ ਸਕੱਤਰ ਜਸਵਿੰਦਰ ਸਿੰਘ ਕਪਿਆਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਤਕਰੀਬਨ 24 ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦਾ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ 20 ਨਵੰਬਰ ਤੱਕ ਜਾਰੀ ਰੱਖੀ ਜਾਵੇ, ਕਿਉਂਕਿ ਕਿਸਾਨਾਂ ਦਾ ਕਾਫ਼ੀ ਝੋਨਾ ਅਜੇ ਵੀ ਮੰਡੀਆਂ ਵਿੱਚ ਪਿਆ ਹੈ ਅਤੇ ਕਾਫ਼ੀ ਝੋਨੇ ਦੀ ਫਸਲ ਖੇਤਾਂ ਵਿੱਚ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਸਰਕਾਰੀ ਖਰੀਦ ਰਾਹੀਂ ਖਰੀਦਿਆ ਜਾਣ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਡੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹੀ ਸਰਕਾਰੀ ਖਰੀਦ ਬੰਦ ਕਰਨ ਵਲ ਕਦਮ ਵਧਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਇਸ ਫ਼ੈਸਲੇ ਦਾ ਡਟ ਕੇ ਵਿਰੋਧ ਕਰਦੀ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਪਾਲ ਸਿੰਘ ਘਰਾਚੋਂ, ਕਰਮ ਸਿੰਘ ਮਾਝਾ, ਜਾਨਕ ਸਿੰਘ ਕਪਿਆਲ, ਲਖਵੀਰ ਸਿੰਘ ਕਪਿਆਲ, ਯਾਦਵਿੰਦਰ ਸਿੰਘ ਘਰਾਚੋਂ, ਰਸਪਾਲ ਸਿੰਘ ਭਵਾਨੀਗੜ੍ਹ, ਕਲਤਾਰ ਸਿੰਘ ਘਰਾਚੋਂ, ਅਵਤਾਰ ਸਿੰਘ, ਅਜਮੇਰ ਸਿੰਘ ਆਲੋਅਰਖ, ਅਮਰੀਕ ਸਿੰਘ ਘਰਾਚੋਂ, ਚਮਕੌਰ ਸਿੰਘ ਹੈਪੀ ਅਤੇ ਦਰਸ਼ਨ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।