ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਲੌਂਗੋਵਾਲ 11 ਨਵੰਬਰ ( ਸ. ਸ.
ਲੌਂਗੋਵਾਲ 11 ਨਵੰਬਰ ( ਸ.ਸ.ਖੰਨਾ, ਵਿਨੋਦ) - ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬਾਬਾ ਸਤਿਗੁਰ ਸਿੰਘ ਸ਼ੇਰੋ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਤੇ ਉਹਨਾਂ ਨੇ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕਣ ਬਾਰੇ ਚਾਨਣਾ ਪਾਇਆ । ਇਸ ਮੌਕੇ ਕਾਂਗਰਸ ਦੀ ਸੂਬਾ ਸਕੱਤਰ ਮੈਡਮ ਦਾਮਨ ਬਾਜਵਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁ ਰਦੁਆਰਾ ਪ੍ਰਬੰਧਕ ਕਮੇਟੀ, ਕਾਂਗਰਸ ਤੋਂ ਬਾਬੂ ਰਜਿੰਦਰ ਦੀਪਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਹਰਮਨਦੀਪ ਸਿੰਘ ਬਾਜਵਾ ਵਲੋਂ ਵੀ ਆਪਣੀ ਹਾਜ਼ਰੀ ਲਗਵਾਈ ਗਈ। ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਲੌਂਗੋਵਾਲ ਵਲੋਂ ਆਈਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਗੋਲਡੀ, ਰਾਜੂ ਰਾਜੀਆ, ਸਿੱਪੀ ਧੀਮਾਨ, ਮਿਸਤਰੀ ਸੇਵਕ ਸਿੰਘ, ਗੁਰਮੀਤ ਸਿੰਘ ਲੱਲੀ, ਮਿਸਤਰੀ ਜਗਤਾਰ ਸਿੰਘ, ਕਮਲ ਬਰਾੜ, ਬਲਵਿੰਦਰ ਸਿੰਘ ਢਿੱਲੋ, ਕੁਲਦੀਪ ਸਿੰਘ ਬੰਟੀ ਮਾਨ,ਸੂਬੇਦਾਰ ਮੇਲਾ ਸਿੰਘ, ਸੁਖਵਿੰਦਰ ਸਿੰਘ ਚਹਿਲ,ਰਣਜੀਤ ਸਿੰਘ ਢਿੱਲੋਂ, ਅਵਤਾਰ ਸਿੰਘ ਦੁਲਟ ਨੰਬਰਦਾਰ, ਪ੍ਰਧਾਨ ਗੁਰਜੰਟ ਸਿੰਘ ਦੁਲਟ, ਜਗਦੇਵ ਸਿੰਘ ਸਿੱਧੂ, ਮਿਸਤਰੀ ਭੋਲਾ ਸਿੰਘ, ਮਿਸਤਰੀ ਰਾਮ ਸਿੰਘ, ਹਰਮੇਲ ਸਿੰਘ ਟਰਾਂਸਪੋਰਟਰ , ਸ਼ਰਨਜੀਤ ਕੌਰ, ਸਿੰਦਰਪਾਲ ਕੌਰ, ਬਿੱਲੂ ਸਿੰਘ, ਮਿਸਤਰੀ ਗੋਬਿੰਦ ਸਿੰਘ, ਮਿਸਤਰੀ ਬਲੌਰ ਸਿੰਘ ਆਦਿ ਹਾਜ਼ਰ ਸਨ ਸਟੇਜ ਸਕੱਤਰ ਦੀ ਸੇਵਾ ਅਮਰਜੀਤ ਸਿੰਘ ਗਿੱਲ ਵਲੋਂ ਬਾਖੂਬੀ ਨਿਭਾਈ ਗਈ ।