11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਰਸ਼ਦੀਪ ਕੌਰ ਨੇ ਡਿਸਕਸ-ਥ੍ਰੋ ‘ਚ ਜਿੱਤਿਆ ਚਾਂਦੀ ਦਾ ਤਗਮਾ

ਅਮਰਗੜ੍ਹ, 11 ਨਵੰਬਰ (ਜਤਿੰਦਰ ਮੰਨਵੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੇ ਅੰਤਰ-ਕਾਲਜ ਖੇਡ ਮੁਕਾਬਲਿਆਂ ‘ਚ ਇਲਾਕੇ ਦੀ ਨਾਮਵਰ ਸੰਸਥਾ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਖੇਡ ਮਹਾਂਕੁੰਭ ਵਿਚ ਕਾਲਜ ਦੇ ਵਿਦਿਆਰਥੀਆਂ ਪਰਮਵੀਰ ਸਿੰਘ, ਕਾਮਰਾਨ ਖਾਨ ਅਤੇ ਅਰਸ਼ਦੀਪ ਕੌਰ ਖੰਗੂੜਾ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 12-11-2026
ਅਮਰਗੜ੍ਹ, 11 ਨਵੰਬਰ (ਜਤਿੰਦਰ ਮੰਨਵੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੇ ਅੰਤਰ-ਕਾਲਜ ਖੇਡ ਮੁਕਾਬਲਿਆਂ ‘ਚ ਇਲਾਕੇ ਦੀ ਨਾਮਵਰ ਸੰਸਥਾ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਖੇਡ ਮਹਾਂਕੁੰਭ ਵਿਚ ਕਾਲਜ ਦੇ ਵਿਦਿਆਰਥੀਆਂ ਪਰਮਵੀਰ ਸਿੰਘ, ਕਾਮਰਾਨ ਖਾਨ ਅਤੇ ਅਰਸ਼ਦੀਪ ਕੌਰ ਖੰਗੂੜਾ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲਿਆਂ ਦੌਰਾਨ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਖੰਗੂੜਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਡਿਸਕਸ-ਥ੍ਰੋ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਅਰਸ਼ਦੀਪ ਕੌਰ ਨੂੰ ਭਵਿੱਖ ਵਿਚ ਹੋਰ ਵੀ ਵੱਡੀਆਂ ਮੱਲਾਂ ਮਾਰਨ ਲਈ ਅਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਬਲਵਿੰਦਰ ਸਿੰਘ, ਉਪ ਪ੍ਰਿੰਸੀਪਲ ਪ੍ਰੋ. ਮੁਹੰਮਦ ਹਲੀਮ ਸ਼ਿਆਮਾ ਅਤੇ ਫਿਜ਼ੀਕਲ ਵਿਭਾਗ ਦੇ ਪ੍ਰੋ. ਗੁਰਵੀਰ ਸਿੰਘ, ਪ੍ਰੋ.ਇਕਬਾਲ ਸਿੰਘ ਤੇ ਪ੍ਰੋ. ਰੇਸ਼ਮ ਕੌਰ ਨੇ ਵੀ ਖਿਡਾਰਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਹੋਣਹਾਰ ਬੱਚੇ ਦੂਜੇ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ।
Ad Position 22
No active advertisement
ਪਿਛਲੀ ਖ਼ਬਰ ਟੀ.ਬੀ. ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਜੱਗੀ ਚੌਦਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ
Ad Position 24