ਕੇਂਦਰ ਸਰਕਾਰ ਵੱਲੋਂ ਖਾਦਾਂ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕਰਨਾ ਕਿਸਾਨ ਹਿਤੈਸ਼ੀ ਫੈਸਲਾ - ਛੰਨਾ
ਸ਼ੇਰਪੁਰ, 12 ਨਵੰਬਰ (ਮੇਘ ਰਾਜ ਜੋਸ਼ੀ) - ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਸੂਬਾ ਮੁੱਖ ਬੁਲਾਰੇ ਨਰਿੰਦਰ ਪਾਲ ਸਿੰਘ ਛੰਨਾ ਨੇ ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੇ ਸੀਜ਼ਨ 2026-27 ਲਈ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨਾਂ ਦੇ ਹਿੱਤ ਵਿੱਚ ਲਿਆ ਗਿਆ ਅਹਿਮ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਖਾਦਾਂ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਉਣ ਅਤੇ ਖੇਤੀਬਾੜੀ ਦੀ ਲਾਗਤ ਘਟਾਉਣ ਦੇ ਮਕਸਦ ਨਾਲ ਇਹ ਵੱਡੀ ਸਬਸਿਡੀ ਮਨਜ਼ੂਰ ਕੀਤੀ ਗਈ ਹੈ।
ਨ
ਨਰਿੰਦਰਪਾਲ ਸਿੰਘ ਛੰਨਾ
13-11-2026
ਸ਼ੇਰਪੁਰ, 12 ਨਵੰਬਰ (ਮੇਘ ਰਾਜ ਜੋਸ਼ੀ) - ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਸੂਬਾ ਮੁੱਖ ਬੁਲਾਰੇ ਨਰਿੰਦਰ ਪਾਲ ਸਿੰਘ ਛੰਨਾ ਨੇ ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੇ ਸੀਜ਼ਨ 2026-27 ਲਈ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨਾਂ ਦੇ ਹਿੱਤ ਵਿੱਚ ਲਿਆ ਗਿਆ ਅਹਿਮ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਖਾਦਾਂ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਉਣ ਅਤੇ ਖੇਤੀਬਾੜੀ ਦੀ ਲਾਗਤ ਘਟਾਉਣ ਦੇ ਮਕਸਦ ਨਾਲ ਇਹ ਵੱਡੀ ਸਬਸਿਡੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਵਧਦੇ ਖਰਚਿਆਂ ਦੇ ਦੌਰ ਵਿੱਚ ਅਜਿਹੇ ਫੈਸਲੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਵਾਲੇ ਹਨ। ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਛੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਪਹਿਲ ਦੇ ਰਹੀ ਹੈ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 62,370 ਕਰੋੜ ਰੁਪਏ ਦੀ ਸਬਸਿਡੀ ਦੀ ਮਨਜ਼ੂਰੀ ਇਸ ਗੱਲ ਦਾ ਸਬੂਤ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਲੋੜਾਂ ਅਤੇ ਮੁਸ਼ਕਿਲਾਂ ਪ੍ਰਤੀ ਗੰਭੀਰ ਹੈ।