12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਿਵਲ ਹਸਪਤਾਲ ਸੰਗਰੂਰ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ

ਸੰਗਰੂਰ, 12 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਬੀਤੇ ਦਿਨੀਂ ਵਾਪਰੇ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਵੀ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ।

Ad Position 21
No active advertisement
ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਚਾਲ ਜਾਣ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ। (ਸੱਜੇ ) ਵਿਧਾਇਕਾ ਨਰਿੰਦਰ ਕੌਰ ਭਰਾਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰਾਂ-ਮੁਕੇਸ਼ ਕੁਮਾਰ 13-11-2026
ਸੰਗਰੂਰ, 12 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਬੀਤੇ ਦਿਨੀਂ ਵਾਪਰੇ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਵੀ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ । ਵਿਧਾਇਕਾ ਭਰਾਜ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਬਣਦਾ ਮੁਆਵਜ਼ਾ ਛੇਤੀ ਜਾਰੀ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਦੇ ਦੌਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਭਰਾਜ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਜਾਨਾਂ ਗਈਆਂ ਹਨ। ਮ੍ਰਿਤਕਾਂ ਵਿੱਚ ਪਿੰਡ ਫਤਿਹਗੜ੍ਹ ਛੰਨਾ ਦੀ ਇੱਕ ਮਹਿਲਾ ਸ਼ਾਮਲ ਹੈ, ਜੋ ਆਪਣੇ ਬੱਚੇ ਦੀ ਕੀਮੋਥੈਰੇਪੀ ਕਰਵਾਉਣ ਲਈ ਉਸ ਨੂੰ ਚੰਡੀਗੜ੍ਹ ਲੈ ਕੇ ਜਾ ਰਹੀ ਸੀ। ਬੱਚਾ ਇਸ ਵੇਲੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹੈ ਅਤੇ ਉਸ ਦੀ ਲੱਤ ਦਾ ਆਪ੍ਰੇਸ਼ਨ ਹੋਣਾ ਹੈ। ਮ੍ਰਿਤਕਾਂ ਵਿੱਚ ਪਿੰਡ ਸਾਰੋਂ ਦੇ ਇੱਕ ਬਜ਼ੁਰਗ ਵੀ ਸ਼ਾਮਲ ਹਨ, ਜੋ ਕਿਲੋਮੀਟਰ ਸਕੀਮ ਅਧੀਨ ਬੱਸਾਂ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਕਈ ਜ਼ਖ਼ਮੀ ਇਲਾਜ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।ਭਰਾਜ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੇ ਦੁੱਖ ਦੀ ਘੜੀ ਵਿੱਚ ਹਸਪਤਾਲ ਦੇ ਪ੍ਰਬੰਧਾਂ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀ ਜਾ ਰਹੀ ਸਿਆਸੀ ਬਿਆਨਬਾਜ਼ੀ ਨਿੰਦਣਯੋਗ ਹੈ। ਉਨ੍ਹਾਂ ਵਿਰੋਧੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਵਾਲ ਢੁੱਕਵੇਂ ਮੰਚਾਂ ’ਤੇ ਉਠਾਉਣ ਅਤੇ ਹਸਪਤਾਲ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਥਿਤੀ ਦਾ ਖ਼ਿਆਲ ਰੱਖਣ।ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੇ ਵਿਸਥਾਰ ਬਾਰੇ ਵਿਧਾਇਕ ਭਰਾਜ ਨੇ ਦੱਸਿਆ ਕਿ ਓ.ਪੀ.ਡੀ. ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਪਹਿਲਾਂ ਨਾਲੋਂ ਲਗਭਗ ਦੁੱਗਣੀ ਹੋ ਗਈ ਹੈ। ਹਸਪਤਾਲ ਵਿੱਚ ਪਹਿਲਾਂ ਕਰੀਬ 150 ਕਿਸਮਾਂ ਦੀਆਂ ਦਵਾਈਆਂ ਉਪਲਬਧ ਸਨ ਅਤੇ ਹੁਣ ਇਹ ਗਿਣਤੀ 450 ਤੋਂ 500 ਤੱਕ ਪਹੁੰਚ ਗਈ ਹੈ। ਭਰਾਜ ਨੇ ਕਿਹਾ ਕਿ ਸਿਵਲ ਹਸਪਤਾਲ ਸੰਗਰੂਰ ਦੂਜੇ ਪੱਧਰ (ਸੈਕੰਡਰੀ) ਦਾ ਹਸਪਤਾਲ ਹੈ, ਜਦਕਿ ਮੈਡੀਕਲ ਕਾਲਜ ਨਾਲ ਜੁੜਿਆ ਰਾਜਿੰਦਰਾ ਹਸਪਤਾਲ ਪਟਿਆਲਾ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਦਿੰਦਾ ਹੈ। ਮੈਡੀਕਲ ਕਾਲਜ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਿਵਲ ਹਸਪਤਾਲ ਦੀ ਸਮਰੱਥਾ 200 ਤੋਂ ਵਧਾ ਕੇ 400 ਬਿਸਤਰਿਆਂ ਤੱਕ ਕੀਤੀ ਜਾ ਰਹੀ ਹੈ!ਵਿਜੈ ਇੰਦਰ ਸਿੰਗਲਾ ਦੇ ‘ਸੰਗਰੂਰ ਦੀ ਸੱਥ’ ਪ੍ਰੋਗਰਾਮ ਬਾਰੇ ਵਿਧਾਇਕਾ ਭਰਾਜ ਨੇ ਕਿਹਾ, “ਆਲੀਸ਼ਾਨ ਕੋਠੀਆਂ ਦੇ ਡਰਾਇੰਗ ਰੂਮਾਂ ਵਿੱਚ ਲੋਕਾਂ ਦੀਆਂ ਸੱਥਾਂ ਨਹੀਂ ਲੱਗਦੀਆਂ।” ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਿੰਗਲਾ ਕੋਲ ਸਿੱਖਿਆ ਅਤੇ ਲੋਕ ਨਿਰਮਾਣ ਵਰਗੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੀ, ਉਦੋਂ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ ਕੀ ਕਦਮ ਚੁੱਕੇ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਓ. ਛੀਨਾ ਦੀ ਵੱਡੀ ਕਾਰਵਾਈ, 2 ਸਕੂਲੀ ਬੱਸਾਂ ਤੇ 7 ਓਵਰਲੋਡ ਟਰੱਕ ਜ਼ਬਤ ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ 8 ਰੋਜ਼ਾ ‘ਗੁਰਬਾਣੀ ਪਾਠ ਬੋਧ ਸਮਾਗਮ’ ਸ਼ੁਰੂ
Ad Position 24