12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

18 ਨੂੰ ਹਲਕਾ ਅਮਰਗੜ੍ਹ ਪਹੁੰਚੇਗੀ ਕਾਂਗਰਸ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ 19 ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਕਰਨਗੇ ਲੋਕਾਂ ਨੂੰ ਸੰਬੋਧਨ- ਸਮਿਤ ਮਾਨ

ਅਮਰਗੜ੍ਹ, 12 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ 18 ਨਵੰਬਰ ਨੂੰ ਹਲਕਾ ਅਮਰਗੜ੍ਹ ਵਿਖੇ ਪਹੁੰਚੇਗੀ, ਜਦਕਿ 19 ਨਵੰਬਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਕੌਮੀ ਬੁਲਾਰੇ ਸਮਿਤ ਸਿੰਘ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਨੂੰ ਇਸ ਯਾਤਰਾ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 13-11-2026
ਅਮਰਗੜ੍ਹ, 12 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ 18 ਨਵੰਬਰ ਨੂੰ ਹਲਕਾ ਅਮਰਗੜ੍ਹ ਵਿਖੇ ਪਹੁੰਚੇਗੀ, ਜਦਕਿ 19 ਨਵੰਬਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਕੌਮੀ ਬੁਲਾਰੇ ਸਮਿਤ ਸਿੰਘ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਨੂੰ ਇਸ ਯਾਤਰਾ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।ਮੀਡੀਆ ਨਾਲ ਗੱਲਬਾਤ ਕਰਦਿਆਂ ਸਮਿਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਸਿਹਤ ਸਹੂਲਤਾਂ ਦੇ ਮੁੱਦੇ ਨੂੰ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਸਿਹਤ ਤੇ ਸਿੱਖਿਆ ਦੇ ਖੇਤਰਾਂ ਵਿਚ ਵੀ ਸਰਕਾਰ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ।ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਐਮ.ਡੀ. ਸਵਰਨਜੀਤ ਸਿੰਘ ਪਨੇਸਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕ ਹਿੱਤਾਂ ਦੀ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਲੋਕਾਂ ਨੂੰ ਲਾਮਬੰਦ ਕਰ ਰਹੀ ਹੈ ਤੇ ਵੱਡੀ ਗਿਣਤੀ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਰਾਜੀਵ ਗਾਂਧੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆ ਨੇ ਵੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਜਵਾਨੀ ਸੰਭਾਲ ਸਾਈਕਲ ਯਾਤਰਾ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।ਇਸ ਮੌਕੇ ਜਸਵਿੰਦਰ ਕੌਰ ਬਾਗੜੀਆ, ਗੁਰਮੀਤ ਸਿੰਘ ਨਰੀਕੇ ਸਾਬਕਾ ਬਲਾਕ ਸੰਮਤੀ ਮੈਂਬਰ, ਪਰਗਟ ਸਿੰਘ, ਅਮਨਦੀਪ ਸਿੰਘ ਫੌਜੀ, ਜਸਵੀਰ ਸਿੰਘ, ਮਨਵੀਰ ਭੁੱਲਰ, ਗੁਰਮੇਲ ਸਿੰਘ ਮੰਨਵੀ, ਨਿਰਭੈ ਸਿੰਘ ਰੁੜਕੀ, ਮਾਸਟਰ ਸ਼ੇਰ ਸਿੰਘ, ਭਰਪੂਰ ਸਿੰਘ ਜੱਟੂਆ, ਦੀਪੀ ਮੰਡਿਆਲਾ, ਜੋਰਾ ਸਿੰਘ ਗੀਗਾਮਾਜਰਾ, ਕੇਵਲ ਸਿੰਘ ਬਾਠਾ, ਜਸਵਿੰਦਰ ਸਿੰਘ ਚੀਮਾ, ਜ਼ਮੀਲ ਖ਼ਾਨ, ਸਹਿਲ ਹਥੋਆ, ਸਤਾਰ ਦਲੇਲਗੜ੍ਹ, ਨਿੰਦੀ ਸਰਪੰਚ ਮਡਿਆਲਾ, ਪਵਿੱਤਰ ਸਿੰਘ ਦੱਲਣਵਾਲ, ਕੇਸਰ ਸਿੰਘ ਚੋਂਦਾ, ਜੱਗਾਂ ਸਿੰਘ ਰਾਏਪੁਰ, ਭੋਲਾ ਸਰਪੰਚ, ਕਮਲਜੀਤ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਡਰ-19 ਕਬੱਡੀ ਮੁਕਾਬਲੇ ਵਿੱਚ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਪੰਜਾਬ ਭਰ ’ਚੋਂ ਤੀਜੀ ਪੁਜ਼ੀਸ਼ਨ ਅਗਲੀ ਖ਼ਬਰ ਲੜਕੀਆਂ ਦੇ ਚੈੱਸ ਅਤੇ ਜਿਮਨਾਸਟਿਕ ਮੁਕਾਬਲੇ ਸ਼ੁਰੂ
Ad Position 24