13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਿਜਲੀ ਦਾ ਕਰੰਟ ਲੱਗਣ ਕਾਰਨ ਕੰਬਾਈਨ ਮਾਲਕ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪਿੰਡ ਨੰਗਲਾ ਵਿਖੇ ਕੰਬਾਇਨ ਨਾਲ ਝੋਨੇ ਦੀ ਕਟਾਈ ਕਰ ਰਹੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਨੰਗਲਾ ਪਿੰਡ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਜੱਗੀ,ਬਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਹਰਦੀਪ ਸਿੰਘ (36)ਪੁੱਤਰ ਜਰਨੈਲ ਸਿੰਘ ਵਾਸੀ ਨੰਗਲਾ ਆਪਣੀ ਕੰਬਾਇਨ ਨਾਲ ਪਿੰਡ ਦੇ ਹੀ ਇਕ ਕਿਸਾਨ ਦੇ ਖੇਤ ਵਿਚ ਝੋਨੇ ਦੀ ਫਸਲ ਦੀ ਕਟਾਈ ਕਰ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 14-11-2026
ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪਿੰਡ ਨੰਗਲਾ ਵਿਖੇ ਕੰਬਾਇਨ ਨਾਲ ਝੋਨੇ ਦੀ ਕਟਾਈ ਕਰ ਰਹੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਨੰਗਲਾ ਪਿੰਡ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਜੱਗੀ,ਬਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਹਰਦੀਪ ਸਿੰਘ (36)ਪੁੱਤਰ ਜਰਨੈਲ ਸਿੰਘ ਵਾਸੀ ਨੰਗਲਾ ਆਪਣੀ ਕੰਬਾਇਨ ਨਾਲ ਪਿੰਡ ਦੇ ਹੀ ਇਕ ਕਿਸਾਨ ਦੇ ਖੇਤ ਵਿਚ ਝੋਨੇ ਦੀ ਫਸਲ ਦੀ ਕਟਾਈ ਕਰ ਰਿਹਾ ਸੀ।ਇਸ ਦੌਰਾਨ ਜਦੋਂ ਉਹ ਕੰਬਾਇਨ ਤੇ ਚੜ੍ਹਨ ਲੱਗਿਆ ਤਾਂ ਕੰਬਾਇਨ ਉੱਪਰ ਦੀ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਕੰਬਾਇਨ ਛੂਹਣ ਕਾਰਨ ਹਰਦੀਪ ਸਿੰਘ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਸੁਨਾਮ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਪੁਲਿਸ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਬਿਆਨਾਂ ਤੇ ਬੀ.ਐਨ.ਐਸ.ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਉਣ ਉਪਰੰਤ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਲਦੀਪ ਸਿੰਘ ਬਲਿੰਗ ਵਪਾਰ ਅਤੇ ਉਦਯੋਗ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬੀ.ਆਈ.ਐਸ. ਗਰੁੱਪ ਆਫ਼ ਇੰਸਟੀਚਿਊਟਸ ਦੇ 4 ਵਿਦਿਆਰਥੀਆਂ ਨੇ ਪਲੇਸਮੈਂਟ ਡਰਾਈਵ ਵਿਚ ਮਾਰੀ ਬਾਜ਼ੀ
Ad Position 24