ਭਾਜਪਾ ਯੁਵਾ ਮੋਰਚਾ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ)-ਪੀ. ਸੀ.
ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ)-ਪੀ.ਸੀ.ਐੱਸ. ਪੇਪਰ ਵਿੱਚ ਹੋਈ ਕਥਿਤ ਧਾਂਦਲੀ ਦੇ ਵਿਰੋਧ ਵਿੱਚ ਅੱਜ ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਸੰਗਰੂਰ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਬੱਤੀਆਂ ਵਾਲਾ ਚੌਂਕ, ਬੱਸ ਸਟੈਂਡ ਦੇ ਨੇੜੇ, ਸੰਗਰੂਰ ਵਿਖੇ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਸਰਜੀਵਨ ਜਿੰਦਲ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ -1 ਅਤੇ ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਸੰਗਰੂਰ-1 ਨੇ ਕਿਹਾ ਕਿ ਪੀ.ਸੀ.ਐੱਸ. ਪੇਪਰ ਨੂੰ ਲੈ ਕੇ ਸਾਹਮਣੇ ਆਈ ਕਥਿਤ ਧਾਂਦਲੀ ਨੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਹਰ ਨੌਜਵਾਨ ਦਾ ਹੱਕ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀ.ਸੀ.ਐੱਸ. ਪੇਪਰ ਵਿੱਚ ਕਥਿਤ ਧਾਂਦਲੀ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਇਸ ਰੋਸ ਪ੍ਰਦਰਸ਼ਨ ਵਿੱਚ ਅਮਨਦੀਪ ਸਿੰਘ ਪੂਨੀਆਂ ਸੂਬਾ ਮੀਤ ਪ੍ਰਧਾਨ ਕਿਸਾਨ ਮੋਰਚਾ ਭਾਜਪਾ ਪੰਜਾਬ, ਸੁਰੇਸ਼ ਬੇਦੀ ਸੂਬਾ ਕਾਰਜਕਾਰਨੀ ਮੈਂਬਰ, ਸੱਤਪਾਲ ਸਿੰਘ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ, ਪਰਮਿੰਦਰ ਸਿੰਘ ਪਿੰਕੀ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਮੋਰਚਾ ਭਾਜਪਾ ਸੰਗਰੂਰ, ਸੁਰਿੰਦਰ ਸ਼ਰਮਾ ਤੇ ਵਿਜੈ ਸ਼ਾਹਨੀ ਦੋਵੇਂ ਜ਼ਿਲ੍ਹਾ ਜਨਰਲ ਸਕੱਤਰ, ਨਵਦੀਪ ਸ਼ਰਮਾ ਤੇ ਵਿਵੇਕ ਕਾਂਸਲ ਜ਼ਿਲ੍ਹਾ ਮੀਤ ਪ੍ਰਧਾਨ, ਰੋਮੀ ਗੋਇਲ ਤੇ ਜਤਿੰਦਰ ਮਿੱਤਲ ਮੰਡਲ ਪ੍ਰਧਾਨ, ਜਸਵੀਰ ਸਿੰਘ ਮੰਡਲ ਜਨਰਲ ਸਕੱਤਰ, ਵਿਨੋਦ ਕੁਮਾਰ ਬੋਦੀ, ਗੁਰਪਿੰਦਰ ਸਿੰਘ ਗੋਰਾ, ਤਰੁਵਰ ਸਿੰਗਲਾ, ਰੋਵੇਸ਼ ਗੋਇਲ, ਦੇਵ ਕੁਮਾਰ ਖੱਤਰੀ, ਮੁਨੀਸ਼ ਕੁਮਾਰ ਮੰਡਲ ਪ੍ਰਧਾਨ ਯੁਵਾ ਮੋਰਚਾ ਸੰਗਰੂਰ, ਪ੍ਰਭਾਤ ਚੌਹਾਨ, ਧਰਮਪ੍ਰੀਤ, ਦਿਲ ਹੀਰਾ ਤੋੰ ਇਲਾਵਾ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ।