13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ- ਧਾਲੀਵਾਲ

ਅਮਰਗੜ੍ਹ, 13 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸਬ-ਖ਼ਰੀਦ ਸੈਟਰਾਂ ਵਿੱਚ ਬੰਦ ਕਰਨ ਦਾ ਫ਼ੈਸਲਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਕੋਝਾ ਮਜ਼ਾਕ ਹੈ ਇਹ ਫ਼ੈਸਲਾ ਕਿਸਾਨ ਵਿਰੋਧੀ ਹੋਣ ਦੇ ਨਾਲ-ਨਾਲ ਬੇਹੱਦ ਤਾਨਾਸ਼ਾਹੀ ਰਵੱਈਏ ਨੂੰ ਵੀ ਦਰਸਾਉਂਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਸਥਾਨਕ ਦਫ਼ਤਰ ਦਫਤਰ ਵਿਖੇ ਅਜੀਤ ਨਾਲ ਖਾਸ ਮੁਲਾਕਾਤ ਦੌਰਾਨ ਕੀਤਾ।

Ad Position 21
No active advertisement
ਕਮਲ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ। 14-11-2026
ਅਮਰਗੜ੍ਹ, 13 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸਬ-ਖ਼ਰੀਦ ਸੈਟਰਾਂ ਵਿੱਚ ਬੰਦ ਕਰਨ ਦਾ ਫ਼ੈਸਲਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਕੋਝਾ ਮਜ਼ਾਕ ਹੈ ਇਹ ਫ਼ੈਸਲਾ ਕਿਸਾਨ ਵਿਰੋਧੀ ਹੋਣ ਦੇ ਨਾਲ-ਨਾਲ ਬੇਹੱਦ ਤਾਨਾਸ਼ਾਹੀ ਰਵੱਈਏ ਨੂੰ ਵੀ ਦਰਸਾਉਂਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਸਥਾਨਕ ਦਫ਼ਤਰ ਦਫਤਰ ਵਿਖੇ ਅਜੀਤ ਨਾਲ ਖਾਸ ਮੁਲਾਕਾਤ ਦੌਰਾਨ ਕੀਤਾ। ਕਮਲ ਧਾਲੀਵਾਲ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ਦਾ ਝਾੜ ਪਿਛਲੇ ਸਾਲ ਦੇ ਮੁਕਾਬਲੇ 20 ਤੋਂ 30 ਫ਼ੀਸਦੀ ਤੱਕ ਵੱਧ ਰਿਹਾ ਹੈ, ਪਰ ਦੂਜੇ ਪਾਸੇ ਸਰਕਾਰ ਵੱਲੋਂ ਪਿਛਲੇ ਸਾਲ ਦੀ ਖ਼ਰੀਦ ਦੇ ਮੁਕਾਬਲੇ 20 ਫ਼ੀਸ ਦੀ ਕਟੌਤੀ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਖ਼ਰੀਦ ਏਜੰਸੀਆਂ ਨੂੰ ਕੁਝ ਕਿਸਮਾਂ ਦੀ ਖ਼ਰੀਦ ਵਿੱਚ 80 ਫ਼ੀਸਦੀ ਤੱਕ ਕਟੌਤੀ ਕਰਨ ਦੇ ਟੀਚੇ ਦਿੱਤੇ ਗਏ ਹਨ, ਜੋ ਕਿਸਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਅਤੇ ਹਲਕਾ ਅਮਰਗੜ੍ਹ ਦੇ ਵੱਖ-ਵੱਖ ਸਬ-ਖ਼ਰੀਦ ਕੇਂਦਰਾਂ ਵਿੱਚ ਅਜੇ ਵੀ ਵੱਡੀ ਮਾਤਰਾ ਵਿੱਚ ਝੋਨੇ ਦੀ ਆਮਦ ਹੋਣੀ ਬਾਕੀ ਹੈ, ਪਰ ਸਰਕਾਰ ਵੱਲੋਂ ਕਈ ਥਾਵਾਂ ’ਤੇ ਖ਼ਰੀਦ ਬੰਦ ਕਰ ਦਿੱਤੀ ਗਈ ਹੈ। ਅੰਤ ਵਿੱਚ ਕਮਲ ਧਾਲੀਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਬ-ਖ਼ਰੀਦ ਕੇਂਦਰਾਂ ਵਿੱਚ ਬੰਦ ਕੀਤੀ ਗਈ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਮੁੜ੍ਹ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦੀ ਪੂਰੀ ਫ਼ਸਲ ਦੀ ਖ਼ਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਸਲੇ ਦਾ ਜਲਦ ਹੱਲ ਨਾ ਕੀਤਾ ਤਾਂ ਹਲਕਾ ਅਮਰਗੜ੍ਹ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਵੱਡੇ ਪੱਧਰ ’ਤੇ ਤਿੱਖਾ ਸੰਘਰ ਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਖਵੀਰ ਸਿੰਘ ਵੱਲੋਂ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ -ਖੇਡਾਂ ਵਤਨ ਪੰਜਾਬ ਦੀਆਂ - ਮਾਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣਗੇ ਰਾਜ ਪੱਧਰੀ ਬਾਕਸਿੰਗ ਮ...
Ad Position 24