13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੁਖਵੀਰ ਸਿੰਘ ਵੱਲੋਂ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਓ.

Ad Position 21
No active advertisement
ਅਜੀਤ ਡੈਸਕ 14-11-2026
ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ 55 ਲੱਖ ਰੁਪਏ ਦੀ ਲਾਗਤ ਵਾਲੇ ਦੋ ਸੜਕੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਬੀ.ਐੱਸ.ਐੱਨ.ਐੱਲ. ਰੋਡ ‘ਤੇ ਕਰੀਬ 38.81 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਇਲਾਵਾ ਅਗਰਸੈਨ ਨਗਰ ਦੀ ਮੁੱਖ ਸੜਕ ਦਾ ਨਿਰਮਾਣ ਕਾਰਜ ਵੀ 15.99 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਮਰਜੋਤ ਕੌਰ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਭਗਵਾਨ ਸਿੰਘ ਮਾਣਕੀ ਦੇ ਨੌਜਵਾਨ ਪੁੱਤਰ ਦਾ ਦਿਹਾਂਤ ਅਗਲੀ ਖ਼ਬਰ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ- ਧਾਲੀਵਾਲ
Ad Position 24