13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਵਾਨੀ ਸੰਭਾਲ ਯਾਤਰਾ 18 ਨੂੰ ਅਮਰਗੜ੍ਹ ਅਤੇ 19 ਨੂੰ ਅਹਿਮਦਗੜ੍ਹ ਵਿਖੇ ਹੋਵੇਗੀ ਕਾਂਗਰਸ ਦੀ ਰੈਲੀ - ਸਮਿਤ ਸਿੰਘ ਮਾਨ

ਅਹਿਮਦਗੜ੍ਹ, 13 ਨਵੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਕੈਂਪੇਨ ਕਮੇਟੀ ਦੇ ਮੁਖੀ ਚਰਨਜੀਤ ਸਿੰਘ ਚੰਨੀ ਵੱਲੋਂ 12 ਨਵੰਬਰ ਨੂੰ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਯਾਤਰਾ 18 ਨਵੰਬਰ ਨੂੰ ਅਮਰਗੜ੍ਹ ਹਲਕੇ ਅਤੇ ਅਗਲੇ ਦਿਨ 19 ਨਵੰਬਰ ਨੂੰ ਅਹਿਮਦਗੜ੍ਹ ਵਿਖੇ ਪੁੱਜੇਗੀ । ਹਲਕਾ ਇੰਚਾਰਜ ਸਮਿਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਹੀ ਪੁਰਾਣੀ ਅਨਾਜ ਮੰਡੀ ਵਿੱਚ ਕਾਂਗਰਸ ਦੀ ਵੱਡੀ ਰੈਲੀ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਬੋਧਨ ਕਰਨਗੇ।

Ad Position 21
No active advertisement
ਪੰਜਾਬ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਅਮਰਗੜ੍ਹ ਇੰਚਾਰਜ ਸਮਿਤ ਸਿੰਘ ਮਾਨ। ਤਸਵੀਰ- ਰਣਧੀਰ ਸਿੰਘ ਮਹੌਲੀ 14-11-2026
ਅਹਿਮਦਗੜ੍ਹ, 13 ਨਵੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਕੈਂਪੇਨ ਕਮੇਟੀ ਦੇ ਮੁਖੀ ਚਰਨਜੀਤ ਸਿੰਘ ਚੰਨੀ ਵੱਲੋਂ 12 ਨਵੰਬਰ ਨੂੰ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਯਾਤਰਾ 18 ਨਵੰਬਰ ਨੂੰ ਅਮਰਗੜ੍ਹ ਹਲਕੇ ਅਤੇ ਅਗਲੇ ਦਿਨ 19 ਨਵੰਬਰ ਨੂੰ ਅਹਿਮਦਗੜ੍ਹ ਵਿਖੇ ਪੁੱਜੇਗੀ । ਹਲਕਾ ਇੰਚਾਰਜ ਸਮਿਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਹੀ ਪੁਰਾਣੀ ਅਨਾਜ ਮੰਡੀ ਵਿੱਚ ਕਾਂਗਰਸ ਦੀ ਵੱਡੀ ਰੈਲੀ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਬੋਧਨ ਕਰਨਗੇ। ਜਵਾਨੀ ਸੰਭਾਲ ਯਾਤਰਾ ਅਤੇ ਰੈਲੀ ਨੂੰ ਲੈ ਕੇ ਸਮੁੱਚਾ ਹਲਕਾ ਅਮਰਗੜ੍ਹ ਅਤੇ ਅਹਿਮਦਗੜ੍ਹ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸੀ ਆਗੂਆਂ ਅਤੇ ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ‘ਤੇ ਚੰਨੀ ਅਤੇ ਸਮਿਤ ਸਿੰਘ ਮਾਨ ਦੇ ਹੱਕ ਵਿੱਚ ਗ੍ਰਾਫਿਕਸ ਸਾਂਝੇ ਕੀਤੇ ਜਾ ਰਹੇ ਹਨ, ਜਿਸ ਨਾਲ ਇਲਾਕੇ ਵਿੱਚ ਚੋਣ ਮਾਹੌਲ ਭਖਣ ਲੱਗਾ ਹੈ। ਕਾਂਗਰਸੀ ਵਰਕਰਾਂ ਵਿੱਚ ਇਸ ਰੈਲੀ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਆਗੂਆਂ ਵੱਲੋਂ ਇਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਸਮਿਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿੱਚ ਪਹਿਲੀ ਵਾਰ ਧੀਆਂ ਦੀ ਸਿੱਖਿਆ ਲਈ ਅਨੋਖੀ ਪਹਿਲਕਦਮੀ ਕਰ ਰਿਹਾ ਖੰਗੂੜਾ ਪਰਿਵਾਰ ਅਗਲੀ ਖ਼ਬਰ 17 ਨੂੰ ਹੋਣ ਵਾਲੀ ਮੀਟਿੰਗ ਤੋਂ ਮੁਲਾਜ਼ਮਾਂ ਨੂੰ ਸਾਰਥਕ ਨਤੀਜੇ ਨਿਕਲਣ ਦੀ ਆਸ
Ad Position 24