13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਰੇਕ ਗੁਰਸਿੱਖ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਸੱਦਾ

ਸ਼ੇਰਪੁਰ, 13 ਨਵੰਬਰ (ਦਰਸ਼ਨ ਸਿੰਘ ਖੇੜੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਕਲਿਆਣ ਦਾ ਮਹਾਨ ਸਰੋਤ ਹੈ। ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ ਕਿ ਗੁਰੂ ਦੇ ਸਿਧਾਂਤਾਂ ਤੇ ਪਹਿਰਾ ਦਿੰਦੇ ਹੋਏ ਬਾਣੇ ਅਤੇ ਬਾਣੀ ‘ਚ ਪਰਪੱਕ ਰਹਿ ਕੇ ਆਪਣਾ ਅਨੰਦ ਮਈ ਜੀਵਨ ਬਸਰ ਕਰਨ।

Ad Position 21
No active advertisement
ਅਜੀਤ ਡੈਸਕ 14-11-2026
ਸ਼ੇਰਪੁਰ, 13 ਨਵੰਬਰ (ਦਰਸ਼ਨ ਸਿੰਘ ਖੇੜੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਕਲਿਆਣ ਦਾ ਮਹਾਨ ਸਰੋਤ ਹੈ।ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ ਕਿ ਗੁਰੂ ਦੇ ਸਿਧਾਂਤਾਂ ਤੇ ਪਹਿਰਾ ਦਿੰਦੇ ਹੋਏ ਬਾਣੇ ਅਤੇ ਬਾਣੀ ‘ਚ ਪਰਪੱਕ ਰਹਿ ਕੇ ਆਪਣਾ ਅਨੰਦ ਮਈ ਜੀਵਨ ਬਸਰ ਕਰਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ,ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਮਨਦੀਪ ਸਿੰਘ ਟਿੱਬੇ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਗੁਰਗੱਦੀ ਦਿਵਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਸਾਡੇ ਕੋਲ ਗੁਰਬਾਣੀ ਦਾ ਅਨਮੋਲ ਖ਼ਜ਼ਾਨਾ ਹੈ, ਪਰੰਤੂ ਅਜੋਕੇ ਸਮੇਂ ਵਿਚ ਸਾਡੇ ਬੱਚਿਆਂ ਵਿਚ ਪੱਛਮੀ ਸੱਭਿਅਤਾ ਦਾ ਜ਼ਿਆਦਾ ਪ੍ਰਭਾਵ ਵੱਧਣਾ ਹੀ ਸਾਡੇ ਭਵਿੱਖ ਤੇ ਸੁਆਲੀਆ ਚਿੰਨ੍ਹ ਖੜ੍ਹਾ ਕਰ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਆਪਣੀ ਵਿਰਾਸਤ ਨਾਲ ਜੋੜਨ ਲਈ ਬੱਚਿਆਂ ਨੂੰ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਤਾਂ ਜ਼ੋ ਅਸੀਂ ਆਪਣੇ ਅਮੀਰ ਵਿਰਸੇ ਨੂੰ ਬਰਕਰਾਰ ਰੱਖ ਸਕੀਏ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਨਾਰੀਕੇ ਦੀ ਮਾਤਾ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਵਿੱਚ ਪਹਿਲੀ ਵਾਰ ਧੀਆਂ ਦੀ ਸਿੱਖਿਆ ਲਈ ਅਨੋਖੀ ਪਹਿਲਕਦਮੀ ਕਰ ਰਿਹਾ ਖੰਗੂੜਾ ਪਰਿਵਾਰ
Ad Position 24