14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐੱਨ.ਐੱਸ.ਕਿਉ.ਐੱਫ. ਵੋਕੇਸ਼ਨਲ ਅਧਿਆਪਕ ਫਰੰਟ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ)-ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 15-11-2026
ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ)-ਐੱਨ.ਐੱਸ.ਕਿਉ.ਐੱਫ. ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਵੱਲੋਂ ਵੀ ਅੱਜ ਮੁੱਖ ਮੰਤਰੀ ਨਿਵਾਸ ਬਾਹਰ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂ ਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਮਹਿਤਾਬ ਸਿੰਘ ਫਿਰੋਜਪੁਰ, ਮਨਪ੍ਰੀਤ ਸਿੰਘ ਮੁਕਤਸਰ ਵੱਲੋਂ ਕੀਤੀ ਗਈ। ਪਹਿਲਾਂ ਪੰਜਾਬ ਭਰ ਵਿੱਚੋਂ ਇਕੱਤਰ ਹੋਏ ਅਧਿਆਪਕ ਮੁੱਖ ਮੰਤਰੀ ਨਿਵਾਸ ਤੋਂ ਕੁਝ ਦੂਰੀ ਉੱਤੇ ਸਥਿਤ ਸੰਗਰੂਰ ਪਟਿਆਲਾ ਫਲਾਈ ਓਵਰ ਹੇਠਾਂ ਇਕੱਤਰ ਹੋਏ ਜਿੱਥੋਂ ਬਾਅਦ ਦੁਪਹਿਰ ਉਹ ਤੇਜੀ ਨਾਲ ਮੁੱਖ ਮੰਤਰੀ ਨਿਵਾਸ ਵੱਲ ਵਧੇ ਜਿੱਥੇ ਭਾਰੀ ਗਿਣਤੀ ਵਿੱਚ ਤਾਇਨਾਤ ਪੁਲਿਸ ਫੋਰਸ ਜਿਸ ਦੀ ਅਗਵਾਈ ਐੱਸ.ਪੀ. ਪਲਵਿੰਦਰ ਸਿੰਘ ਚੀਮਾ ਕਰ ਰਹੇ ਸਨ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਦੀ ਗੱਲਬਾਤ ਸਿੱਖਿਆ ਅਤੇ ਪ੍ਰਸ਼ਾ ਸਨਿਕ ਅਧਿਕਾਰੀਆਂ ਨਾਲ ਕਰਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਸ਼ਾਂਤ ਕਰਵਾ ਦਿੱਤਾ। ਅਧਿਆਪਕ ਆਗੂਆਂ ਨੇ ਕਿਹਾ ਕਿ ਵਿਭਾਗ ਅਤੇ ਸਰਕਾਰ ਮੀਟਿੰਗਾਂ ਕਰਕੇ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ 3720 ਐੱਨ.ਐੱਸ.ਕਿਉ. ਐੱਫ. ਵੋਕੇਸ਼ਨਲ ਅਧਿਆਪਕ ਪਿਛਲੇ 12 ਸਾਲਾਂ ਤੋਂ ਆਊਟਸੋਰਸ ਕੰਪਨੀਆਂ ਰਾਹੀਂ ਸੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਸਰਕਾਰ ਅਤੇ ਵਿਭਾਗ ਅਧਿਆਪਕਾਂ ਦੇ ਹੱਕ ਵਿੱਚ ਕੋਈ ਨੀਤੀ ਨਹੀਂ ਬਣਾ ਸਕੀ ਹੈ। ਇਸ ਦੇ ਉਲਟ ਹਰਿਆਣਾ ਅਤੇ ਦਿੱਲੀ ਵਿੱਚ ਵੋਕੇਸ਼ਨਲ ਅਧਿਆਪਕ ਕਿਤੇ ਵਧ ਤਨਖਾਹਾਂ ਲੈ ਰਹੇ ਹਨ। ਚਿਤਾਵਨੀ ਭਰੇ ਰੋਅ ਵਿੱਚ ਅਧਿਆਪਕ ਆਗੂਆਂ ਨੇ ਕਿਹਾ ਕਿ ਜੇ ਅਧਿਆਪਕਾਂ ਦੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਪ ਸਰਕਾਰ ਨੂੰ ਪੰਜਾਬ ਤੋਂ ਬਾਹਰ ਕੱਢਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਐੱਨ.ਐੱਸ.ਕਿਉ.ਐੱਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ ਅਤੇ ਤਨਖਾ ਹਾਂ ਵਿਚ ਵਾਧਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਮਾਰਕਿਟ ਕਮੇਟੀ ਦਫ਼ਤਰ ਸੁਨਾਮ ਅੱਗੇ ਧਰਨਾ ਅਗਲੀ ਖ਼ਬਰ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਨੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
Ad Position 24