14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪ੍ਰਸ਼ਾਸਕੀ ਤੌਰ ’ਤੇ ਨਾਕਾਮ ਸਾਬਤ ਹੋਈ ਆਪ ਸਰਕਾਰ- ਕਮਲ ਧਾਲੀਵਾਲ

ਅਮਰਗੜ੍ਹ, 14 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਇਮਾਨਦਾਰੀ ਅਤੇ ਬਦਲਾਅ ਦੇ ਵੱਡੇ-ਵੱਡੇ ਦਾਅਵਿਆਂ ਨਾਲ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਪ੍ਰਸ਼ਾਸਕੀ ਪੱਧਰ ਤੇ ਨਾਕਾਮ ਸਾਬਤ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਦੀ ਕਾਰਗੁਜ਼ਾਰੀ ਤੋਂ ਜਿੱਥੇ ਮੁਲਾਜ਼ਮ ਵਰਗ ਨਾਖੁਸ਼ ਹੈ, ਉੱਥੇ ਹੀ ਕਿਸਾਨਾਂ ਨੂੰ ਵੀ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

Ad Position 21
No active advertisement
ਕਮਲ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ 15-11-2026
ਅਮਰਗੜ੍ਹ, 14 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਇਮਾਨਦਾਰੀ ਅਤੇ ਬਦਲਾਅ ਦੇ ਵੱਡੇ-ਵੱਡੇ ਦਾਅਵਿਆਂ ਨਾਲ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਪ੍ਰਸ਼ਾਸਕੀ ਪੱਧਰ ਤੇ ਨਾਕਾਮ ਸਾਬਤ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਦੀ ਕਾਰਗੁਜ਼ਾਰੀ ਤੋਂ ਜਿੱਥੇ ਮੁਲਾਜ਼ਮ ਵਰਗ ਨਾਖੁਸ਼ ਹੈ, ਉੱਥੇ ਹੀ ਕਿਸਾਨਾਂ ਨੂੰ ਵੀ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਹਾਲਾਤ ਇਹ ਬਣ ਗਏ ਹਨ ਕਿ ਕਿਸਾਨਾਂ ਦੇ ਮਨਾਂ ਵਿਚ ਆਪਣੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਵੀ ਅਨਿਸ਼ਚਿਤਤਾ ਬਣੀ ਹੋਈ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਚਕਾਰ ਚੱਲ ਰਹੀ ਆਪਸੀ ਖਿੱਚੋਤਾਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਕਮਲ ਧਾਲੀਵਾਲ ਨੇ ਕੇਂਦਰ ਅਤੇ ਸੂਬਾ ਦੋਵਾਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਹਕੂਮਤਾਂ ਨੇ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਕਰਕੇ ਉਨ੍ਹਾਂ ਨੂੰ ਲੁੱਟਣ ਅਤੇ ਕੁੱਟਣ ਵਾਲੀਆਂ ਨੀਤੀਆਂ ਅਪਣਾਈਆਂ ਹਨ। ਅੱਜ ਦੇਸ਼ ਅਤੇ ਸੂਬੇ ਦਾ ਹਰ ਨਾਗਰਿਕ ਇਨ੍ਹਾਂ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਭਲੀ-ਭਾਂਤ ਜਾਣੂ ਹੋ ਚੁੱਕਾ ਹੈ।ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸੁਕ ਹਨ ਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੀ ਧਰਤੀ ਤੇ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਬੀਬੀ ਵਿਰਕ ਬਣੇ ਅਕਾਲੀ ਦਲ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਅਗਲੀ ਖ਼ਬਰ ਅਮਰਗੜ੍ਹ ਹਲਕੇ ’ਚ ਗਾਰੰਟੀਆਂ ਤੋਂ ਕਿਤੇ ਵੱਧ ਵਿਕਾਸ ਕਾਰਜ ਕਰਵਾਏ, ਵਿਕਾਸ ਦੀ ਨਵੀਂ ਇਬਾਰਤ ਲਿਖੀ- ਵਿਧਾਇਕ ਪ੍ਰੋ. ਗੱਜਣਮ...
Ad Position 24