15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ ਤੇ ਵਿਰਸੇ ਨਾਲ ਜੋੜੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ-ਡਾ. ਮਿੰਕੂ ਜਵੰਧਾ

ਸੰਗਰੂਰ, 15 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਮਾਂ-ਬੋਲੀ ਅਤੇ ਅਮੀਰ ਵਿਰਾਸਤ ਨਾਲ ਜੋੜਨ ਲਈ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ.

Ad Position 21
No active advertisement
ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ। 16-11-2026
ਸੰਗਰੂਰ, 15 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਮਾਂ-ਬੋਲੀ ਅਤੇ ਅਮੀਰ ਵਿਰਾਸਤ ਨਾਲ ਜੋੜਨ ਲਈ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਦੱਸਿਆ ਕਿ ਇਹ ਮੁਕਾਬਲਾ 15 ਤੋਂ 30 ਸਾਲ ਤੱਕ ਦੇ ਨੌਜਵਾਨਾਂ ਲਈ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦਾ ਮੁੱਖ ਵਿਸ਼ਾ ‘ਪੰਜਾਬ, ਪੰਜਾਬੀ ਅਤੇ ਪੰਜਾਬੀਅਤ’ ਹੋਵੇਗਾ। ਇਸ ਵਿੱਚ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਵਿਰਸੇ ਅਤੇ ਆਮ ਗਿਆਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਵਿੱਚ ਗਿਆਨ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਹੈ। ਇਸ ਮੁਕਾਬਲੇ ਵਿੱਚ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਗ੍ਰੈਂਡ ਪ੍ਰਾਈਜ਼ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ਵਿੱਚ 10 ਹਜ਼ਾਰ ਪ੍ਰਤੀਭਾਗੀਆਂ ਨੂੰ ਵੀ ਨਕਦ ਇਨਾਮ ਦੇਣ ਦੀ ਵਿਵਸਥਾ ਕੀਤੀ ਗਈ ਹੈ। ਮੁਕਾਬਲੇ ਲਈ ਆਨਲਾਈਨ ਰਜਿਸਟ੍ਰੇਸ਼ਨ 15 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 28 ਨਵੰਬਰ ਤੱਕ ਚੱਲੇਗੀ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਯੋਗ ਨੌਜਵਾਨ ਇਸ ਵਿੱਚ ਹਿੱਸਾ ਲੈ ਸਕਣਗੇ। ਜ਼ਿਲ੍ਹਾ ਪੱਧਰੀ ਮੁਕਾਬਲੇ ਤੋਂ ਬਾਅਦ ਸੂਬਾ ਪੱਧਰੀ ਫਾਈਨਲ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਦੀ ਮੌਤ ਅਗਲੀ ਖ਼ਬਰ ਤਰਕਸ਼ੀਲਾਂ ਵੱਲੋਂ ‘ਅਗਿਆਨਤਾ ਤੋਂ ਵਿਗਿਆਨ ਵੱਲ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ
Ad Position 24