15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਾਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਦੀ ਮੌਤ

ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ)–ਸੰਗਰੂਰ ਦੇ ਉੱਪਲੀ ਫਾਟਕ ਨਜ਼ਦੀਕ ਇੱਕ ਵਿਅਕਤੀ ਦੀ ਮਾਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ.

Ad Position 21
No active advertisement
ਅਜੀਤ ਡੈਸਕ 16-11-2026
ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ)–ਸੰਗਰੂਰ ਦੇ ਉੱਪਲੀ ਫਾਟਕ ਨਜ਼ਦੀਕ ਇੱਕ ਵਿਅਕਤੀ ਦੀ ਮਾਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ.ਐਚ.ਓ. ਜੀ.ਆਰ.ਪੀ. ਪਾਖਰ ਸਿੰਘ ਨੇ ਦੱਸਿਆ ਕਿ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਇੱਕ ਵਿਅਕਤੀ ਤਕਰੀਬਨ 11 ਵਜੇ ਮਾਲ ਗੱਡੀ ਦੀ ਲਪੇਟ ਵਿੱਚ ਆ ਗਿਆ। ਸਬੰਧਿਤ ਵਿਅਕਤੀ ਦੀ ਪਹਿਚਾਣ ਸੰਭੂ ਰਾਮ ਵਾਸੀ ਰਾਮ ਨਗਰ ਬਸਤੀ ਸੰਗਰੂਰ ਵਜੋਂ ਹੋਈ ਹੈ। ਜੋ ਲਾਇਨ ਪਾਰ ਕਰਨ ਲੱਗਿਆ ਮਾਲ ਗੱਡੀ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਰੇਲਵੇ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਟਰੈਕ ਤੋਂ ਇੱਕ ਪਾਸੇ ਕਰਵਾਉਂਦਿਆਂ ਰੇਲਵੇ ਆਵਾਜਾਈ ਨੂੰ ਬਹਾਲ ਕਰਵਾਇਆ। ਫ਼ਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਾਲ ਦਿਵਸ ਕਾਰਨੀਵਲ ਮੌਕੇ ਸਕੂਲ ਵਿੱਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ ਤੇ ਵਿਰਸੇ ਨਾਲ ਜੋੜੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ-ਡਾ. ਮਿੰਕੂ ਜਵੰਧਾ
Ad Position 24