15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਾਇਨੀਅਰ ਕਾਨਵੈਂਟ ਸਕੂਲ ’ਚ ਬਲੂਮਿੰਗ ਬੱਡੀਜ਼ ਬੈਸ਼-2026 ਸਮਾਗਮ ਕਰਵਾਇਆ

ਅਮਰਗੜ੍ਹ, 15 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਪਾਇਨੀਅਰ ਕਾਨਵੈਂਟ ਸਕੂਲ ਗੱਜਣ ਮਾਜਰਾ ਵਿਖੇ ਦੋ ਰੋਜ਼ਾ ਸਾਲਾਨਾ ਸਮਾਗਮ ਪਾਇਨੀਅਰ ਬਲੂਮਿੰਗ ਬੱਡੀਜ਼ ਬੈਸ਼-2026 ਸੀਜ਼ਨ-5 ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸੰਸਥਾਪਕ ਅਤੇ ਆਪ ਵਿਧਾਇਕ ਪ੍ਰੋ.

Ad Position 21
No active advertisement
ਅਜੀਤ ਡੈਸਕ 16-11-2026
ਅਮਰਗੜ੍ਹ, 15 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਪਾਇਨੀਅਰ ਕਾਨਵੈਂਟ ਸਕੂਲ ਗੱਜਣ ਮਾਜਰਾ ਵਿਖੇ ਦੋ ਰੋਜ਼ਾ ਸਾਲਾਨਾ ਸਮਾਗਮ ਪਾਇਨੀਅਰ ਬਲੂਮਿੰਗ ਬੱਡੀਜ਼ ਬੈਸ਼-2026 ਸੀਜ਼ਨ-5 ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸੰਸਥਾਪਕ ਅਤੇ ਆਪ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਦੀ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਪੰਧੇਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਸਮਾਗਮ ‘ਚ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਸਣੇ ਮਹਿਮਾਨਾਂ ਦਾ ਪਹੁੰਚਣ ਤੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ, ਸ਼ਮ੍ਹਾ ਰੌਸ਼ਨ ਅਤੇ ਕੇਕ ਕਟਿੰਗ ਦੀ ਰਸਮ ਨਾਲ ਹੋਈ। ਇਸ ਉਪਰੰਤ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਸੰਮੀ, ਗਰਬਾ, ਘੂਮਰ, ਡਾਂਡੀਆ, ਕਵਾਲੀ, ਨਾਟਕ, ਮਾਈਮ ਅਤੇ ਦੇਸ਼ ਭਗਤੀ ਦੇ ਗੀਤਾਂ ਰਾਹੀ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬੀ ਸੱਭਿਆਚਾਰ, ਸਮਾਜਿਕ ਜਾਗਰੂਕਤਾ, ਪਰਿਵਾਰਕ ਰਿਸ਼ਤਿਆਂ ਅਤੇ ਆਧੁਨਿਕ ਤਕਨਾਲੋਜੀ ਨਾਲ ਸਬੰਧਤ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਅਧਿਆਪਕਾਂ ਵੱਲੋਂ ਪੇਸ਼ ਕੀਤਾ ਗਿਆ ਡਾਂਸ ਵੀ ਖਿੱਚ ਦਾ ਕੇਂਦਰ ਰਿਹਾ।ਦੋਵੇਂ ਦਿਨਾਂ ਦੌਰਾਨ ਬੱਚਿਆਂ ਦੀ ਸ਼ਾਨਦਾਰ ਅਦਾਕਾਰੀ ਦੀ ਮਾਪਿਆਂ ਅਤੇ ਮਹਿਮਾਨਾਂ ਨੇ ਭਰਪੂਰ ਸ਼ਲਾਘਾ ਕੀਤੀ। ਸਕੂਲ ਵੱਲੋਂ ਸਵਾਗਤ, ਆਰਟ ਗੈਲਰੀ, ਸੈਲਫੀ ਪੁਆਇੰਟ ਅਤੇ ਹੋਰ ਸਹੂਲਤਾਂ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਸਕੂਲ ਵਲੋਂ ਕਰਵਾਏ ਸਮਾਗਮ ਦੀ ਆਪ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸ਼ਲਾਘਾ ਕੀਤੀ।ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵੱਲੋਂ ‘ਕਾਸੋ’ ਅਭਿਆਨ ਤਹਿਤ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਕੀਤੀ ਚੈਕਿੰਗ ਅਗਲੀ ਖ਼ਬਰ ਗੁ. ਜਨਮ ਅਸਥਾਨ ਚੀਮਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ 20 ਤੋਂ
Ad Position 24