15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਭਵਾਨੀਗੜ੍ਹ, 15 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਵਿਖੇ ਬਾਲ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਐਥਲੈਟਿਕ ਮੀਟ ਕਰਵਾਈ ਗਈ। ਇਸ ਖੇਡ ਮੀਟ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 16-11-2026
ਭਵਾਨੀਗੜ੍ਹ, 15 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਵਿਖੇ ਬਾਲ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਐਥਲੈਟਿਕ ਮੀਟ ਕਰਵਾਈ ਗਈ। ਇਸ ਖੇਡ ਮੀਟ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਐਥਲੈਟਿਕ ਮੀਟ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕਰਕੇ ਕੀਤੀ ਗਈ। ਇਸ ਮੌਕੇ 100, 200, 400 ਅਤੇ 600 ਮੀਟਰ ਦੌੜਾਂ, ਰਿਲੇਅ ਦੌੜ, ਲੰਮੀ ਛਾਲ, ਡੱਡੂ ਛਾਲ ਅਤੇ ਰੱਸਾਕਸ਼ੀ ਸਮੇਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਦੋਵੇਂ ਦਿਨ ਮੁਕਾਬਲਿਆਂ ਦੀ ਸਮਾਪਤੀ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਹਰਮੀਤ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਜੀਵਨ ਵਿੱਚ ਅਹਿਮ ਸਥਾਨ ਰੱਖਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਬ੍ਰਿਟਿਸ਼ ਸੰਸਦ ’ਚ ਭਾਰਤੀ ਵਫ਼ਦ ਦਾ ਹੋਵੇਗਾ ਸਨਮਾਨ
Ad Position 24