ਮਾਨ ਸਰਕਾਰ ਵੱਲੋਂ ਬਿਜਲੀ ਬਿੱਲਾਂ ਦੇ ਜੁਰਮਾਨੇ ਤੇ ਵਿਆਜ ਮਾਫ਼ ਕਰਨ ਨਾਲ ਲੋਕਾਂ ਨੂੰ ਮਿਲੇਗੀ ਭਾਰੀ ਰਾਹਤ-ਕਾਂਝਲਾ
ਧੂਰੀ, 15 ਨਵੰਬਰ (ਸੰਜੇ ਲਹਿਰੀ)-ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਕਾਇਆ ਬਿਜਲੀ ਬਿੱਲਾਂ ਸਬੰਧੀ ਐਲਾਨੀ ਗਈ ਵਨ ਟਾਈਮ ਸੈਟਲਮੈਂਟ ਸਕੀਮ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੈਂਬਰ ਜ਼ਿਲ੍ਹਾ ਪਰਿਸ਼ਦ ਸੰਗਰੂਰ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਆਰਥਿਕ ਤੰਗੀ ਨਾਲ ਜੂਝ ਰਹੇ ਲੱਖਾਂ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਸਰਕਾਰ ਵੱਲੋਂ 31 ਮਾਰਚ 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਉੱਪਰ ਲੱਗਿਆ ਪੈਨਲਟੀ ਅਤੇ ਵਿਆਜ ਮੁਆਫ਼ ਕਰਨ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਹੈ।
ਠ
ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ
16-11-2026
ਧੂਰੀ, 15 ਨਵੰਬਰ (ਸੰਜੇ ਲਹਿਰੀ)-ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਕਾਇਆ ਬਿਜਲੀ ਬਿੱਲਾਂ ਸਬੰਧੀ ਐਲਾਨੀ ਗਈ ਵਨ ਟਾਈਮ ਸੈਟਲਮੈਂਟ ਸਕੀਮ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੈਂਬਰ ਜ਼ਿਲ੍ਹਾ ਪਰਿਸ਼ਦ ਸੰਗਰੂਰ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਆਰਥਿਕ ਤੰਗੀ ਨਾਲ ਜੂਝ ਰਹੇ ਲੱਖਾਂ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਸਰਕਾਰ ਵੱਲੋਂ 31 ਮਾਰਚ 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਉੱਪਰ ਲੱਗਿਆ ਪੈਨਲਟੀ ਅਤੇ ਵਿਆਜ ਮੁਆਫ਼ ਕਰਨ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਹੈ। ਇਸ ਸਕੀਮ ਤਹਿਤ ਖਪਤਕਾਰਾਂ ਨੂੰ ਮੂਲ ਰਕਮ ਦਾ 25 ਫ਼ੀਸਦੀ ਪਹਿਲਾਂ ਜਮ੍ਹਾਂ ਕਰਵਾਉਣਾ ਪਵੇਗਾ, ਜਦਕਿ ਬਾਕੀ 75 ਫ਼ੀਸਦੀ ਰਕਮ ਇੱਕ ਸਾਲ ਦੇ ਅੰਦਰ ਦੋ ਆਸਾਨ ਕਿਸ਼ਤਾਂ ਰਾਹੀਂ ਅਦਾ ਕੀਤੀ ਜਾ ਸਕੇਗੀ। ਇਸ ਦੇ ਨਾਲ ਹੀ ਕੱਟੇ ਹੋਏ ਬਿਜਲੀ ਕੁਨੈਕਸ਼ਨ ਵੀ ਮੁੜ ਬਹਾਲ ਹੋ ਸਕਣਗੇ। ਕਾਂਝਲਾ ਨੇ ਕਿਹਾ ਕਿ ਇਸ ਸਕੀਮ ਨਾਲ ਸੂਬੇ ਦੇ 24 ਲੱਖ ਤੋਂ ਵੱਧ ਪਰਿਵਾਰਾਂ ਨੂੰ ਲਗਭਗ 518 ਕਰੋੜ ਰੁਪਏ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਏ ਜਾ ਰਹੇ ਅਜਿਹੇ ਫੈਸਲੇ ਸ਼ਲਾਘਾਯੋਗ ਹਨ।