ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ
ਚੀਮਾ ਮੰਡੀ, 15 ਨਵੰਬਰ (ਗੁਰਜੀਤ ਸਿੰਘ ਚਹਿਲ) - ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵੱਲੋਂ ਬੀ. ਐੱਸ.
ਚੀਮਾ ਮੰਡੀ, 15 ਨਵੰਬਰ (ਗੁਰਜੀਤ ਸਿੰਘ ਚਹਿਲ) - ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵੱਲੋਂ ਬੀ.ਐੱਸ.ਸੀ. ਨਰਸਿੰਗ ਤੀਜੇ ਸਮੈਸਟਰ ਦੇ ਐਲਾਨੇ ਨਤੀਜੇ ਮੁਤਾਬਕ ਸ਼ਿਵ ਸ਼ਕਤੀ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਅੰਕ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਅ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਵੱਲੋਂ ਜਾਰੀ ਨਤੀਜੇ ਅਨੁਸਾਰ ਰਿਪੁਦਮਨੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ ਪਹਿਲਾ ਸਥਾਨ, ਹਰਮਨਦੀਪ ਕੌਰ ਪੁੱਤਰੀ ਹਰਭਜਨ ਸਿੰਘ ਨੇ ਦੂਜਾ ਸਥਾਨ ਅਤੇ ਅਰਸ਼ਦੀਪ ਕੌਰ ਪੁੱਤਰੀ ਸੁਖਵਿੰਦਰ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਖੁਸ਼ਪ੍ਰੀਤ ਪੁੱਤਰੀ ਪ੍ਰਦੀਪ ਕੁਮਾਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ‘ਤੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਸੋਮਨਾਥ ਮਹਿਤਾ ਭੀਖੀ, ਕਾਲਜ ਪ੍ਰਬੰਧਕਾਂ ਅਤੇ ਕਾਲਜ ਸਟਾਫ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।