15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰੋਸ ਰੈਲੀ ਕਰ ਕੇ ਪੈਨਸ਼ਨਰ ਪੱਕੇ ਮੋਰਚੇ ਵਿੱਚ ਹੋਏ ਸ਼ਾਮਿਲ

ਸੰਗਰੂਰ, 15 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਅੱਜ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਅਤੇ ਗੌਰਮਿੰਟ ਪੈਨਸ਼ਨਰ ਵੈਲਫੇਅਰ ਵੱਲੋ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ, ਯੂਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਸੰਗਰੂਰ ਯੂਨਿਟ ਦੇ ਸਰਪ੍ਰਸਤ ਜੀਤ ਸਿੰਘ ਢੀਡਸਾ, ਗੁਰਦੀਪ ਸਿੰਘ ਮੰਗਵਾਲ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਸੱਤਪਾਲ ਸਿੰਗਲਾ ਅਤੇ ਗੁਰਦੇਵ ਸਿੰਘ ਲੂੰਬਾ ਦੀ ਅਗਵਾਈ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਅੱਗੇ ਦਿੱਤੇ ਜਾ ਰਹੇ 7 ਦਿਨਾਂ ਪੱਕੇ ਮੋਰਚੇ ਵਿੱਚ ਸਮੂਲੀਅਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ, ਯੂਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਨੇ ਕਿਹਾ ਕਿ ਪੰਜਾਬ ਦਾ ਸਮੁੱਚਾ ਮੁਲਾਜਮ ਅਤੇ ਪੈਨਸ਼ਨਰ ਸਰਕਾਰ ਨੂੰ ਚਲਦਾ ਕਰਨ ਲਈ ਬਹੁਤ ਕਾਹਲਾ ਹੈ।

Ad Position 21
No active advertisement
ਰੋਸ ਪ੍ਰਦਸ਼ਨ ਕਰਦੇ ਹੋਏ ਪੈਨਸ਼ਨਰ ਆਗੂ। ਤਸਵੀਰ-ਮੁਕੇਸ਼ ਕੁਮਾਰ 16-11-2026
ਸੰਗਰੂਰ, 15 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਅੱਜ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਅਤੇ ਗੌਰਮਿੰਟ ਪੈਨਸ਼ਨਰ ਵੈਲਫੇਅਰ ਵੱਲੋ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ, ਯੂਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਸੰਗਰੂਰ ਯੂਨਿਟ ਦੇ ਸਰਪ੍ਰਸਤ ਜੀਤ ਸਿੰਘ ਢੀਡਸਾ, ਗੁਰਦੀਪ ਸਿੰਘ ਮੰਗਵਾਲ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਸੱਤਪਾਲ ਸਿੰਗਲਾ ਅਤੇ ਗੁਰਦੇਵ ਸਿੰਘ ਲੂੰਬਾ ਦੀ ਅਗਵਾਈ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਅੱਗੇ ਦਿੱਤੇ ਜਾ ਰਹੇ 7 ਦਿਨਾਂ ਪੱਕੇ ਮੋਰਚੇ ਵਿੱਚ ਸਮੂਲੀਅਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ, ਯੂਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਨੇ ਕਿਹਾ ਕਿ ਪੰਜਾਬ ਦਾ ਸਮੁੱਚਾ ਮੁਲਾਜਮ ਅਤੇ ਪੈਨਸ਼ਨਰ ਸਰਕਾਰ ਨੂੰ ਚਲਦਾ ਕਰਨ ਲਈ ਬਹੁਤ ਕਾਹਲਾ ਹੈ। ਸ੍ਰੀ ਰਾਜ ਕੁਮਾਰ ਅਰੋੜਾ ਜੋ ਕਿ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਵੀ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਹਨ ਨੇ ਕਿਹਾ ਕਿ ਪੰਜਾਬ ਸਟੇਟ ਕਨਫੈਡਰਸ਼ਨ ਨਾਲ ਸੰਬੰਧਤ ਅਤੇ ਪੈਨਸ਼ਨਰ ਵੈਲਫੇਅਰ ਨਾਲ ਸੰਬੰਧਤ ਸਮੁੱਚੇ ਪੰਜਾਬ ਵਿੱਚੋ ਪੈਨਸ਼ਨਰ ਵੱਡੀ ਗਿਣਤੀ ਵਿੱਚ ਸੱਤ ਦਿਨਾਂ ਪੱਕੇ ਮੋਰਚੇ ਵਿੱਚ ਸਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਤ 9 ਯੂਨਿਟਾਂ ਦੇ ਪੈਨਸ਼੍ਵਰਾਂ ਵੱਲੋ ਪਹਿਲੇ ਦਿਨ ਪੱਕੇ ਮੋਰਚੇ ਵਿੱਚ ਸੰਗਰੂਰ ਜਿਲੇ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਚੇਅਰਮੈਨ ਰਵਿੰਦਰ ਸਿਘ ਗੁੱਡੂ,ਵਿੱਤ ਸਕੱਤਰ ਕਰਨੈਲ ਸਿੰਘ ਸੇਖੋ,ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ ਅਤੇ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ,ਜਨਰਲ ਸਕੱਤਰ ਅਵਿਨਾਸ਼ ਸ਼ਰਮਾ,ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ,ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਗੁਰਦੀਪ ਸਿੰਘ ਮੰਗਵਾਲ, ਸਰਪ੍ਰਸਤ ਜੀਤ ਸਿੰਘ ਢੀ਼ਡਸਾ, ਜਰਨੈਲ ਸਿੰਘ ਲੁਬਾਣਾ, ਹਰਪਾਲ ਸੰਗਰੂਰੀ, ਨੰਦ ਲਾਲ ਮਲਹੋਤਰਾ, ਓਮ ਪ੍ਰਕਾਸ਼ ਸ਼ਰਮਾ, ਸੁਰਿੰਦਰਪਾਲ ਸਿੰਘ ਸਿਦਕੀ, ਲਾਲ ਚੰਦ ਸੈਣੀ, ਗੁਰਦੇਵ ਸਿੰਘ ਲੂੰਬਾ,ਵਿੱਤ ਸਕੱਤਰ ਲਾਭ ਸਿੰਘ, ਸੁਰਿੰਦਰ ਸਿੰਘ ਸੋਢੀ,ਕੰਵਲਜੀਤ ਸਿੰਘ, ਸੁਨਾਮ ਤੋ ਪ੍ਰਧਾਨ ਚੇਤ ਰਾਮ ਢਿੱਲੋ, ਜਨਰਲ ਸਕੱਤਰ ਸਵਿੰਦਰ ਸਿੰਘ ਚੱਠਾ, ਲਹਿਰਾਗਾਗਾ ਤੋ ਪ੍ਰਧਾਨ ਜਰਨੈਲ ਸਿਘ, ਜਨਰਲ ਸਕੱਤਰ ਮਦਨ ਲਾਲ ਗਰਗ, ਧੂਰੀ ਤੋ ਪ੍ਰਧਾਨ ਸੁਖਦੇਵ ਸ਼ਰਮਾ, ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਭਵਾਨੀਗੜ ਤੋ ਪ੍ਰਧਾਨ ਸਤਨਾਮ ਸਿੰਘ ਸੰਧੂ, ਚਰਨ ਸਿੰਘ ਚੋਪੜਾ, ਗੁਰਚਰਨ ਸਿੰਘ ਮਣਕੂ, ਦਿੜਬਾ ਤੋ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਅਮਰਗੜ ਤੋ ਰਜਿੰਦਰ ਸਿੰਘ ਸਲਾਰ, ਜਨਰਲ ਸਕੱਤਰ ਦਰਸ਼ਨ ਸਿੰਘ ਬਨਭੌਰਾ, ਨਰਿੰਦਰਜੀਤ ਸਿੰਘ, ਸ਼ੇਰਪੁਰ ਤੋ ਵੇਦ ਸਿੰਘ ਸਿੱਧੂ, ਜਨਰਲ ਸਕੱਤਰ ਦੀਵਾਨ ਸਿਘ ਮਾਹਮਦਪੁਰ, ਮੂਨਕ ਤੋ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੈਨਸ਼ਨਰਾਂ ਦੇ ਕਾਫਿਲੇ ਪੱਕੇ ਮੋਰਚੇ ਵਿੱਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਕੇਡਰ ਅਧਿਆਪਕਾ ਨੇ ਸੰਗਰੂਰ ਵਿੱਚ ਪੱਕਾ ਮੋਰਚਾ ਕੀਤਾ ਆਰੰਭ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ‘ਸੰਸਕਾਰ: ਦਿ ਅਵੇਕਨਿੰਗ’
Ad Position 24