‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦਾ ਸਨਮਾਨ
ਸੰਗਰੂਰ, 15 ਨਵੰਬਰ (ਧੀਰਜ ਪਸੋਰੀਆ)-ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੰਗਰੂਰ ਵਿਧਾਨ ਸਭਾ ਹਲਕੇ ਵਿੱਚ ਆਂਗਣਵਾੜੀ ਵਰਕਰਾਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਇਸ ਦਾ ਲਾਭ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ।
ਸ
ਸਨਮਾਨਿਤ ਆਂਗਣਵਾੜੀ ਵਰਕਰਾਂ ਨਾਲ ਗੱਲਬਾਤ ਕਰਦੇ ਵਿਧਾਇਕਾ ਨਰਿੰਦਰ ਕੌਰ ਭਰਾਜ। ਤਸਵੀਰ-ਮੁਕੇਸ਼ ਕੁਮਾਰ
16-11-2026
ਸੰਗਰੂਰ, 15 ਨਵੰਬਰ (ਧੀਰਜ ਪਸੋਰੀਆ)-ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੰਗਰੂਰ ਵਿਧਾਨ ਸਭਾ ਹਲਕੇ ਵਿੱਚ ਆਂਗਣਵਾੜੀ ਵਰਕਰਾਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਇਸ ਦਾ ਲਾਭ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਰਕਰਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਭਰਾਜ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦਾ ਸਥਾਨਕ ਪਰਿਵਾਰਾਂ ਨਾਲ ਸਿੱਧਾ ਸੰਪਰਕ ਹੋਣ ਕਰਕੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦੀ ਵਿਸ਼ੇਸ਼ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਨੂੰ ਕਿਸੇ ਯੋਜਨਾ ਦੀ ਯੋਗਤਾ ਅਤੇ ਲਾਭ ਲੈਣ ਦੀ ਪ੍ਰਕਿਰਿਆ ਬਾਰੇ ਸੌਖੀ ਭਾਸ਼ਾ ਵਿੱਚ ਜਾਣਕਾਰੀ ਮਿਲਦੀ ਹੈ ਤਾਂ ਉਨ੍ਹਾਂ ਲਈ ਉਸ ਯੋਜਨਾ ਦਾ ਲਾਭ ਲੈਣਾ ਵੀ ਸੁਖਾਲਾ ਹੋ ਜਾਂਦਾ ਹੈ। ਇਸ ਕੰਮ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਵਿਭਾਗ ਅਤੇ ਪਰਿਵਾਰਾਂ ਵਿਚਕਾਰ ਸੰਪਰਕ ਨੂੰ ਮਜ਼ਬੂਤ ਕਰਦਾ ਹੈ। ਜ਼ਮੀਨੀ ਪੱਧਰ ’ਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਵਾਲੀਆਂ ਵਰਕਰਾਂ ਦੇ ਯੋਗਦਾਨ ਨੂੰ ਜਨਤਕ ਤੌਰ ’ਤੇ ਮਾਨਤਾ ਦੇਣ ਨਾਲ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਹੁੰਦੀ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮਹਿਲਾਵਾਂ ਨੂੰ ਉਨ੍ਹਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਣੂ ਕਰਵਾਉਣ ਅਤੇ ਲੋੜ ਪੈਣ ’ਤੇ ਵਿਭਾਗੀ ਪੱਧਰ ’ਤੇ ਮਾਰਗਦਰਸ਼ਨ ਹਾਸਲ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਦੀਆਂ ਰਹਿਣ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਅਤੇ ਆਂਗਣਵਾੜੀ ਵਰਕਰਾਂ ਦੇ ਤਾਲਮੇਲ ਨਾਲ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਯੋਗ ਮਹਿਲਾਵਾਂ ਦੇ ਸਵਾਲਾਂ ਨੂੰ ਧਿਆਨ ਨਾਲ ਸੁਣਨ, ਉਨ੍ਹਾਂ ਨੂੰ ਸਹੀ ਜਾਣਕਾਰੀ ਦੇਣ ਅਤੇ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਂਦੀਆਂ ਰਹਿਣ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ.) ਬਜਰਾਜ ਅਤੇ ਰਣਵੀਰ ਕਾਲਜ ਦੀ ਵਾਈਸ ਪ੍ਰਿੰਸੀਪਲ ਮੋਨਿਕਾ ਸੇਠੀ ਵੀ ਮੌਜੂਦ ਸਨ।