16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦਾ ਹੋਇਆ ਸਮਾਗਮ

ਸੰਗਰੂਰ, 16 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਿਕ ਤਹਿਸੀਲ ਕੰਪਲੈਕਸ ਦੇ ਜ਼ਿਲ੍ਹਾ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਵਿਸ਼ੇਸ਼ ਮੀਟਿੰਗ ਭੁਪਿੰਦਰ ਸਿੰਘ ਜੱਸੀ ਪ੍ਰਧਾਨ ਅਤੇ ਗੁਰਜੰਟ ਸਿੰਘ ਸੋਹੀਆਂ ਚੇਅਰਮੈਨ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ’ਤੇ ਪੈਨਸ਼ਨਰ ਅਤੇ ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਦੇ ਸਟੇਟ ਪ੍ਰਧਾਨ ਕਰਮ ਸਿੰਘ ਧਨੋਆ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਿਕ ਤਹਿਸੀਲ ਕੰਪਲੈਕਸ ਦੇ ਜ਼ਿਲ੍ਹਾ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਵਿਸ਼ੇਸ਼ ਮੀਟਿੰਗ ਭੁਪਿੰਦਰ ਸਿੰਘ ਜੱਸੀ ਪ੍ਰਧਾਨ ਅਤੇ ਗੁਰਜੰਟ ਸਿੰਘ ਸੋਹੀਆਂ ਚੇਅਰਮੈਨ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ’ਤੇ ਪੈਨਸ਼ਨਰ ਅਤੇ ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਦੇ ਸਟੇਟ ਪ੍ਰਧਾਨ ਕਰਮ ਸਿੰਘ ਧਨੋਆ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਨਾਲ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ, ਦਰਸ਼ਨ ਸਿੰਘ ਨੌਰਥ ਜ਼ਿਲ੍ਹਾ ਸਕੱਤਰ, ਜੀਤ ਸਿੰਘ ਢੀਂਡਸਾ ਸਰਪ੍ਰਸਤ, ਰਾਮ ਲਾਲ ਪਾਂਧੀ, ਹਰਵਿੰਦਰ ਸਿੰਘ ਭੱਠਲ ਵੀ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਏ। ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਦੇ ਮੰਚ ਸੰਚਾਲਨ ਅਧੀਨ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ ਨੇ ਵਿਸ਼ੇਸ਼ ਮਹਿਮਾਨ ਧਨੋਆ, ਵਿਦੇਸ਼ ਫੇਰੀ ਤੋਂ ਪਰਤੇ ਜੀਤ ਸਿੰਘ ਢੀਂਡਸਾ ਸਰਪ੍ਰਸਤ ਅਤੇ ਹਾਜ਼ਰ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਪੰਜਾਬ ਸਰਕਾਰ ਵਿਰੁੱਧ ਸਾਂਝੇ ਫ਼ਰੰਟ ਵੱਲੋਂ ਲਗਾਏ ਪੱਕੇ ਮੋਰਚੇ ਵਿੱਚ ਜ਼ਿਲ੍ਹਾ ਸੰਗਰੂਰ ਦੀਆਂ ਨੌਂ ਯੂਨਿਟਾਂ ਦੇ ਮੈਂਬਰ ਸ਼ਾਮਲ ਹੋ ਰਹ ੇ ਹਨ। ਗੁਰਨਾਮ ਸਿੰਘ ਸੇਖੋਂ, ਨਿਹਾਲ ਸਿੰਘ ਮਾਨ, ਰਾਮ ਲਾਲ ਪਾਂਧੀ, ਪਵਨ ਕੁਮਾਰ ਸਿੰਗਲਾ, ਹਰੀਸ਼ ਚੰਦਰ ਅਰੋੜਾ, ਸੱਤਦੇਵ ਸ਼ਰਮਾ ਨੇ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਤੀ ਪੰਜਾਬ ਸਰਕਾਰ ਦੇ ਹਠੀ ਵਤੀਰੇ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਮੌਕੇ ’ਤੇ ਲਾਭ ਸਿੰਘ, ਸਤਪਾਲ ਸਿੰਗਲਾ, ਨੰਦ ਲਾਲ ਮਲਹੋਤਰਾ, ਹਰਪਾਲ ਸਿੰਘ ਸੰਗਰੂਰਵੀ, ਦੇਵਿੰਦਰ ਜਿੰਦਲ, ਓਮ ਪ੍ਰਕਾਸ਼ ਸ਼ਰਮਾ ਦੀਆਂ ਵੱਖ ਵੱਖ ਸੇਵਾਵਾਂ ਤਹਿਤ ਨਵੰਬਰ ਮਹੀਨੇ ਵਿੱਚ ਜਨਮੇ ਮੈਂਬਰ ਫਤਿਹ ਸਿੰਘ, ਹਰਵਿੰਦਰ ਸਿੰਘ ਭੱਠਲ, ਰਾਜ ਕੁਮਾਰ ਜਿੰਦਲ, ਜੋਗਿੰਦਰ ਸਿੰਘ , ਮੁਕੇਸ਼ ਕੁਮਾਰ, ਸੰਸਾਰੀ ਲਾਲ, ਗੋਬਿੰਦ ਲਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਸੋਹਨ ਲਾਲ, ਅਮਰਜੀਤ ਸਿੰਘ, ਮਹਿੰਦਰ ਸਿੰਘ ਢੀਂਡਸਾ, ਗੋਵਿੰਦਰ ਸ਼ਰਮਾ, ਜਗਦੀਸ਼ ਚੰਦ ਆਦਿ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਪ੍ਰਧਾਨਗੀ ਮੰਡਲ ਨਾਲ ਉਨ੍ਹਾਂ ਦੇ ਸਾਥੀਆਂ ਜਰਨੈਲ ਸਿੰਘ ਲੁਬਾਣਾ, ਗਿਰਧਾਰੀ ਲਾਲ, ਬਾਲ ਕਿ੍ਸ਼ਨ, ਸੁਰਿੰਦਰ ਸਿੰਘ ਸੋਢੀ, ਓ.ਪੀ. ਅਰੋੜਾ, ਮੋਹਨ ਸਿੰਘ, ਲਾਲ ਚੰਦ ਸੈਣੀ, ਤਿਲਕ ਰਾਜ ਸਤੀਜਾ, ਹਰਦਿਆਲ ਸਿੰਘ ਆ ਦਿ ਨੇ ਹਾਰ ਪਾ ਕੇ ਅਤੇ ਗਿਫਟ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਗਦੇਵ ਜਿੰਦਲ ਨੂੰ ਭਾਜਪਾ ਉਮੀਦਵਾਰ ਬਣਾਉਣ ਲਈ ਸਮਰਥਕਾਂ ਨੇ ਚੁੱਕੀ ਆਵਾਜ਼ ਭਾਜਪਾ-ਅਕਾਲੀ ਗੱਠਜੋੜ ਹੋਣ ਦੀ ਸੂਰਤ ਵਿੱਚ ਸ... ਅਗਲੀ ਖ਼ਬਰ ਰੇਲਵੇ ਚੌਕ ਤੱਕ ਕੀਤਾ ਰੋਸ ਮਾਰਚ
Ad Position 24