ਜਗਦੇਵ ਜਿੰਦਲ ਨੂੰ ਭਾਜਪਾ ਉਮੀਦਵਾਰ ਬਣਾਉਣ ਲਈ ਸਮਰਥਕਾਂ ਨੇ ਚੁੱਕੀ ਆਵਾਜ਼
ਭਾਜਪਾ-ਅਕਾਲੀ ਗੱਠਜੋੜ ਹੋਣ ਦੀ ਸੂਰਤ ਵਿੱਚ ਸੀਟ ਦੀ ਵੰਡ ਬਣੇਗੀ ਦਿਲਚਸਪ ਸਿਆਸੀ ਮੁੱਦਾ
ਧੂਰੀ, 16 ਨਵੰਬਰ (ਸੰਜੇ ਲਹਿਰੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਧੂਰੀ ਹਲਕੇ ਦੀ ਸਿਆਸਤ ਹੁਣ ਤੋਂ ਹੀ ਗਰਮਾਉਣ ਲੱਗ ਪਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਧੂਰੀ ਤੋਂ ਮੁੜ ਚੋਣ ਲੜਨ ਦੀ ਤਿਆਰੀ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਵਿੱਚ ਵੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।
ਧੂਰੀ, 16 ਨਵੰਬਰ (ਸੰਜੇ ਲਹਿਰੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਧੂਰੀ ਹਲਕੇ ਦੀ ਸਿਆਸਤ ਹੁਣ ਤੋਂ ਹੀ ਗਰਮਾਉਣ ਲੱਗ ਪਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਧੂਰੀ ਤੋਂ ਮੁੜ ਚੋਣ ਲੜਨ ਦੀ ਤਿਆਰੀ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਵਿੱਚ ਵੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਧੂਰੀ ਹਲਕੇ ਵਿੱਚ ਇਸ ਸਮੇਂ ਚਰਚਾ ਭਾਜਪਾ ਦੇ ਸੀਨੀਅਰ ਅਤੇ ਟਕਸਾਲੀ ਆਗੂ ਜਗਦੇਵ ਜਿੰਦਲ ਦੀ ਵੀ ਹੋ ਰਹੀ ਹੈ। ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਇਹ ਮੰਗ ਉਠਾਈ ਜਾ ਰਹੀ ਹੈ ਕਿ ਭਾਜਪਾ ਹਾਈਕਮਾਂਡ ਵੱਲੋਂ ਜਗਦੇਵ ਜਿੰਦਲ ਨੂੰ ਧੂਰੀ ਤੋਂ ਆਪਣਾ ਉਮੀਦਵਾਰ ਬਣਾਇਆ ਜਾਵੇ। ਦੂਜੇ ਪਾਸੇ ਖੁਦ ਜਗਦੇਵ ਜਿੰਦਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਮੁਕਾਬਲੇ ਭਾਜਪਾ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਉਤਰਨ ਦੀ ਇੱਛਾ ਰੱਖਦੇ ਹਨ। ਇਸ ਵਾਰ ਧੂਰੀ ਦੀ ਚੋਣ ਹੋਰ ਵੀ ਦਿਲਚਸਪ ਬਣ ਸਕਦੀ ਹੈ ਕਿਉਂਕਿ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵੀ ਚਰਚਾਵਾਂ ਜਾਰੀ ਹਨ। ਜੇਕਰ ਦੋਵਾਂ ਪਾਰਟੀਆਂ ਵਿਚਕਾਰ ਚੋਣ ਸਮਝੌਤਾ ਹੁੰਦਾ ਹੈ ਤਾਂ ਧੂਰੀ ਵਿਧਾਨ ਸਭਾ ਸੀਟ ਭਾਜਪਾ ਦੇ ਹਿੱਸੇ ਆਉਂਦੀ ਹੈ ਜਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਝੋਲੀ ਪੈਂਦੀ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।